ਸ਼ਹਿਰ ਦਾ ਨਹੀਂ ਕੋਈ ਸਾਂਈ ਖਸਮ

Spread the love

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਭਾਵੇਂ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਖੱਡਿਆਂ ਨਾਲ ਭਰਪੂਰ ਹਨ ਜਿਨ੍ਹਾਂ ਦੀ ਮੁਰੰਮਤ ਲੰਬੇ ਸਮੇਂ ਤੋਂ ਨਹੀਂ ਕੀਤੀ ਗਈ ਹੈ, ਜਿਸ ਤੋਂ ਇਹ ਜਾਪਦਾ ਹੈ ਕਿ ਸ਼ਹਿਰ ਦਾ ਕੋਈ ਸਾਂਈ ਖਸਮ ਨਹੀਂ ਹੈ। ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਡੀਸੀ ਦਫ਼ਤਰ ਨੂੰ ਜਾਣ ਵਾਲੀ ਸੜਕ ਵੀ ਲੰਬੇ ਸਮੇਂ ਤੋਂ ਟੁੱਟੀ ਹੋਈ ਹੈ। ਮੁਕਤ-ਏ-ਮੀਨਾਰ ਪਾਰਕ ਦੇ ਬਾਹਰ ਹਾਲਾਤ ਅਜਿਹੇ ਹਨ ਕਿ ਇੱਥੇ ਉੱਡਦੀ ਧੂੜ ਰਾਹਗੀਰਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਇਹ ਲੋਕਾਂ ਨੂੰ ਬਿਮਾਰ ਵੀ ਕਰ ਰਹੀ ਹੈ। ਹੁਣ ਸ਼ਹਿਰ ਦੇ ਲੋਕ ਕਹਿਣ ਲੱਗ ਪਏ ਹਨ ਕਿ ਡੀਸੀ ਸਾਹਿਬ ਨੂੰ ਘੱਟੋ-ਘੱਟ ਆਪਣੇ ਦਫ਼ਤਰ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਤਾਂ ਕਰਵਾਉਣੀ ਚਾਹੀਦੀ ਹੈ। ਇਸਤੋਂ ਇਲਾਵਾ ਸ਼ਹਿਰ ਦੀ ਜਲਾਲਾਬਾਦ ਸੜਕ ਦੀ ਹਾਲਤ ਅਜਿਹੀ ਹੈ ਕਿ ਜਿਸ ਨੂੰ ਵੀ ਇਸ ਵਿੱਚੋਂ ਲੰਘਣਾ ਪੈਂਦਾ ਹੈ, ਉਹ ਆਪਣੀ ਜਾਨ ਜੋਖਮ ਵਿੱਚ ਪਾਉਂਦਾ ਹੈ, ਕਿਉਂਕਿ ਵੱਡੇ-ਵੱਡੇ ਟੋਏ ਪੈਦਲ ਚੱਲਣ ਵਾਲਿਆਂ ਲਈ ਮੁਸੀਬਤ ਬਣ ਗਏ ਹਨ। ਰਾਤ ਨੂੰ ਇੱਥੋਂ ਲੰਘਣਾ ਮੌਤ ਨੂੰ ਸੱਦਾ ਦੇਣ ਵਰਗਾ ਹੈ। ਸ਼ਹਿਰ ਵਾਸੀਆਂ ਨੇ ਬੁੱਧਵਾਰ ਨੂੰ ਜਲਾਲਾਬਾਦ ਸੜਕ ਤੇ ਧਰਨਾ ਲਾਉਣਾ ਸੀ ਪਰ ਮੰਗਲਵਾਰ ਸ਼ਾਮ ਨੂੰ ਹੋਈ ਬਾਰਿਸ਼ ਕਾਰਨ ਟੋਏ ਪਾਣੀ ਨਾਲ ਭਰ ਗਏ ਅਤੇ ਸੜਕ ਚਿੱਕੜ ਨਾਲ ਭਰ ਗਈ, ਇਸ ਲਈ ਧਰਨਾ ਮੁਲਤਵੀ ਕਰ ਦਿੱਤਾ ਗਿਆ। ਦੂਜੇ ਪਾਸੇ ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰੀਆ ਦਾ ਦਾਅਵਾ ਹੈ ਕਿ ਸ਼ਹਿਰ ਦੀਆਂ ਅੱਠ ਸੜਕਾਂ ਲਈ ਪ੍ਰਸਤਾਵ ਪਾਸ ਕਰਕੇ ਡੀਸੀ ਨੂੰ ਭੇਜਿਆ ਗਿਆ ਹੈ। ਸੜਕਾਂ ਦੇ ਨਿਰਮਾਣ ਦੀ ਇਜਾਜ਼ਤ ਸਰਕਾਰੀ ਪੱਧਰ ਤੇ ਨਹੀਂ ਦਿੱਤੀ ਜਾ ਰਹੀ ਹੈ। ਇਸਤੋਂ ਇਲਾਵਾ ਸ਼ਹਿਰ ’ਚ ਸੀਵਰੇਜ ਸਿਸਟਮ ਖ਼ਸਤਾ ਹਾਲਤ ’ਚ ਜਾਪਦਾ ਹੈ। ਸ਼ਹਿਰ ’ਚ ਹਰ ਪਾਸੇ ਸਮੱਸਿਆਵਾਂ ਹਨ। ਜਾਣਕਾਰੀ ਅਨੁਸਾਰ ਡੀਸੀ ਦਫ਼ਤਰ ਨੂੰ ਜਾਣ ਵਾਲੀ ਬਠਿੰਡਾ ਬਾਈਪਾਸ ਸੜਕ ਕਈ ਥਾਵਾਂ ਤੇ ਟੁੱਟੀ ਹੋਈ ਹੈ। ਟੋਏ ਪੈਦਲ ਚੱਲਣ ਵਾਲਿਆਂ ਲਈ ਮੁਸੀਬਤ ਬਣ ਗਏ ਹਨ। ਸੜਕ ’ਚ ਪਏ ਟੋਇਆਂ ਕਾਰਨ ਕਈ ਵਾਰ ਸੜਕ ਹਾਦਸੇ ਵਾਪਰ ਚੁੱਕੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਬੈਠਾ ਹੈ। ਡੀਸੀ, ਏਡੀਸੀ, ਐਸਡੀਐਮ, ਤਹਿਸੀਲਦਾਰ ਅਤੇ ਹੋਰ ਸਾਰੇ ਵੱਡੇ ਅਧਿਕਾਰੀ ਦਫ਼ਤਰ ਜਾਣ ਲਈ ਇਸ ਸੜਕ ਤੋਂ ਲੰਘਦੇ ਹਨ। ਦਰਅਸਲ ਸ਼ਹਿਰ ਦੀ ਹਰ ਸੜਕ ਟੁੱਟੀ ਹੋਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਭ ਧਿਆਨ ’ਚ ਵੀ ਹੈ ਪਰ ਡੀਸੀ ਕੰਪਲੈਕਸ ਨੂੰ ਜਾਣ ਵਾਲੀ ਸੜਕ ਇਸ ਲਈ ਹੋਰ ਵੀ ਮਹੱਤਵਪੂਰਨ ਹੋ ਜਾਂਦੀ ਹੈ ਕਿਉਂਕਿ ਅਧਿਕਾਰੀ ਦਫ਼ਤਰ ਜਾਣ ਲਈ ਇਸ ਉਪਰੋਂ ਹੀ ਲੰਘਦੇ ਹਨ। ਇਸਦੇ ਨਾਲ ਹੀ ਜ਼ਿਲ੍ਹੇ ਭਰ ਤੋਂ ਦੂਰ-ਦੁਰਾਡੇ ਤੋਂ ਲੋਕ ਵੀ ਆਪਣਾ ਕੰਮ ਕਰਵਾਉਣ ਲਈ ਇੱਥੇ ਆਉਂਦੇ ਹਨ, ਜਿਨ੍ਹਾਂ ਨੂੰ ਟੋਇਆਂ ਨਾਲ ਭਰੀ ਸੜਕ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਹਿਰ ਵਾਸੀਆਂ ਅਸ਼ੋਕ ਮਹਿੰਦਰਾ, ਜਸਪ੍ਰੀਤ ਛਾਬੜਾ, ਸ਼ਾਮ ਲਾਲ ਗੋਇਲ ਅਤੇ ਹੋਰਾਂ ਨੇ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ। ਆਉਣ ਵਾਲੇ ਦਿਨਾਂ ’ਚ ਸਾਰਾ ਕੰਮ ਕਰ ਲਿਆ ਜਾਵੇਗਾ ਪੂਰਾ : ਐੱਸਡੀਐੱਮ ਡੀਸੀ ਦਫ਼ਤਰ ਨੂੰ ਜਾਣ ਵਾਲੀ ਸੜਕ ਕਾਫ਼ੀ ਸਮੇਂ ਤੋਂ ਟੁੱਟੀ ਹੋਈ ਹੈ। ਹੁਣ ਟੋਇਆਂ ਨੂੰ ਭਰਨ ਲਈ ਮੁਕਤ-ਏ-ਮੀਨਾਰ ਦੇ ਬਾਹਰ ਮਿੱਟੀ ਸੁੱਟ ਦਿੱਤੀ ਗਈ ਹੈ। ਵੱਡੀ ਗਿਣਤੀ ’ਚ ਲੋਕ ਮੁਕਤ-ਏ-ਮੀਨਾਰ ਪਾਰਕ ’ਚ ਆਉਂਦੇ ਹਨ ਪਰ ਇੱਥੇ ਮਿੱਟੀ ਸੁੱਟਣ ਕਾਰਨ ਧੂੜ ਉੱਡ ਰਹੀ ਹੈ। ਸੜਕ ਦੀ ਹਾਲਤ ਕਾਫ਼ੀ ਸਮੇਂ ਤੋਂ ਖ਼ਰਾਬ ਹੈ ਅਤੇ ਅਧਿਕਾਰੀ ਇਸ ਨੂੰ ਦੁਬਾਰਾ ਬਣਾਉਣ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ। ਐੱਸਡੀਐੱਮ ਬਲਜੀਤ ਕੌਰ ਨੇ ਕਿਹਾ ਕਿ ਟੁੱਟੀਆਂ ਸੜਕਾਂ ਨਿਰਮਾਣ ਕਰਵਾਇਆ ਜਾਣਾ ਹੈ, ਆਉਣ ਵਾਲੇ ਦਿਨਾਂ ’ਚ ਸਾਰਾ ਕੰਮ ਪੂਰਾ ਕਰ ਲਿਆ ਜਾਵੇਗਾ।
ਕੈਪਸ਼ਨ-ਡੀਸੀ ਦਫ਼ਤਰ ਨੂੰ ਜਾਣ ਵਾਲੀ ਸੜ੍ਰਕ ਦੇ ਹਲਾਤ।
ਫੋਟੋ ਫਾਈਲ: ਐਮਕੇਐਸ 24-01

  • Related Posts

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    Spread the love

    Spread the love ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    Leave a Reply

    Your email address will not be published. Required fields are marked *