ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ()-ਪੰਜਾਬ ਸਰਕਾਰ ਨਵੀਂ ਲੈਂਡ ਪੁਲਿੰਗ ਨੀਤੀ ਤਹਿਤ ਪੰਜਾਬ ਦੇ ਕਿਸਾਨਾਂ ਦਾ ਉਜਾੜਾ ਕਰਨ ਦੇ ਰਾਹ ਪਈ ਹੋਈ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਮਾਲਵਾ ਜੋਨ -1 ਦੇ ਕੋਆਰਡੀਨੇਟਰ ਪਾਰਸ ਸ਼ਰਮਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕੀਤਾ। ਪਾਰਸ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ 158 ਪਿੰਡਾਂ ਦੀ ਕਰੀਬ 40 ਹਜ਼ਾਰ ਏਕੜ ਜ਼ਮੀਨ ਲੈਂਡ ਪੁਲਿੰਗ ਨੀਤੀ ਤਹਿਤ ਲਿਆ ਰਹੀ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ। ਉਨ੍ਹਾ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੈ। ਉਨ੍ਹਾ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾ ਕਿਹਾ ਕਿ ਅਗਰ ਸਰਕਾਰ ਨੇ ਇਹ ਫ਼ੈਸਲਾ ਜਲਦੀ ਵਾਪਸ ਨਾ ਲਿਆ ਤਾਂ ਯੂਥ ਕਾਂਗਰਸ ਪੰਜਾਬ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢੇਗੀ।
*ਜਨਮ ਦਿਨ ਮੁਬਾਰਕ*
Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ








