ਪ੍ਰਵਾਸੀ ਮਜਦੂਰ ਦੀ ਗਰਿੱਲ ਨਾਲ ਲਟਕਦੀ ਮਿਲੀ ਲਾਸ਼, ਜੇਬ ’ਚੋਂ ਨਿਕਲਿਆ ਖੁਦਕੁਸ਼ੀ ਨੋਟ!

Spread the love

ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ) :- ਸਥਾਨਕ ਰੇਲਵੇ ਬਜਾਰ ਵਿੱਚ ਸਥਿੱਤ ਢੋਡਾ ਚੌਂਕ ਨੇੜੇ ਮੇਨ ਬਜਾਰ ਵਿੱਚ ਇਕ ਪ੍ਰਵਾਸੀ ਮਜਦੂਰ ਵੱਲੋਂ ਖੁਦਕੁਸ਼ੀ ਕਰ ਲੈਣ ਦੀ ਖਬਰ ਮਿਲੀ ਹੈ। ਉਹ ਕਮਰੇ ਵਿੱਚ ਇਕੱਲਾ ਹੀ ਰਹਿੰਦਾ ਸੀ। ਉਸਦੀ ਜੇਬ ਵਿੱਚੋਂ ਬੰਗਾਲੀ ਭਾਸ਼ਾ ਵਿੱਚ ਲਿਖਿਆ ਇਕ ਖੁਦਕੁਸ਼ੀ ਨੋਟ ਵੀ ਮਿਲਿਆ ਹੈ। ਗੁਆਂਢੀ ਤੋਂ ਜਾਣਕਾਰੀ ਮਿਲਣ ਉਪਰੰਤ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਇਜਾ ਲੈਣ ਤੋਂ ਬਾਅਦ ਗਰਿਲ ਨਾਲ ਲਟਕਦੀ ਲਾਸ਼ ਨੂੰ ਲਾਹਿਆ। ਪ੍ਰਾਪਤ ਜਾਣਕਾਰੀ ਅਨੁਸਾਰ 48 ਸਾਲਾ ਮਹਿਰਾਜ ਉਦੀਨ ਵਾਸੀ ਪੱਛਮੀ ਬੰਗਾਲ ਦੀ ਜੇਬ ਵਿੱਚੋਂ ਬਰਾਮਦ ਹੋਏ ਆਧਾਰ ਕਾਰਡ ਉਪਰ ਉਸਦਾ ਐਡਰੈੱਸ ਡੱਬਵਾਲੀ ਜਿਲ੍ਹਾ ਸਿਰਸਾ (ਹਰਿਆਣਾ) ਦਾ ਲਿਖਿਆ ਹੋਇਆ ਹੈ। ਮਹਿਰਾਜ ਉਦੀਨ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਇੱਥੇ ਸਰਾਫਾ ਬਜਾਰ ਦੀਆਂ ਦੁਕਾਨਾ ਦਾ ਸੋਨੇ-ਚਾਂਦੀ ਆਦਿਕ ਗਹਿਣੇ ਧੋਣ ਦਾ ਕੰਮ ਕਰਦਾ ਸੀ ਸਵਰਨਕਾਰ ਸੰਘ ਕੋਟਕਪੂਰਾ ਦੇ ਪ੍ਰਧਾਨ ਜਸਵਿੰਦਰ ਸਿੰਘ ਜੌੜਾ ਮੁਤਾਬਿਕ ਅਜੇ ਕੁਝ ਦਿਨ ਪਹਿਲਾਂ ਹੀ ਉਹ ਆਪਣੀ ਪਤਨੀ ਅਤੇ ਬੱਚਿਆਂ ਨੂੰ ਪੱਛਮੀ ਬੰਗਾਲ ਛੱਡ ਕੇ ਵਾਪਸ ਪਰਤਿਆ ਸੀ। ਥਾਣਾ ਮੁਖੀ ਚਮਕੌਰ ਸਿੰਘ ਮੁਤਾਬਿਕ ਮਿ੍ਰਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਦੀ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ। ਉਂਝ ਉਹਨਾਂ ਦੱਸਿਆ ਕਿ ਮਿ੍ਰਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪਰਿਵਾਰ ਦੇ ਆਉਣ ਉਪਰੰਤ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *