ਬਰਸਾਤੀ ਨਾਲਿਆਂ ਤੇ ਸੀਵਰੇਜ਼ ਲਾਈਨਾਂ ਦੀ ਸਫ਼ਾਈ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਸ਼ਹਿਰ ਵਾਸੀ

Spread the love

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ ()- ਬੀਤੇ ਦਿਨੀਂ ਸ਼ਹਿਰ ’ਚ ਹੋਈ ਇੱਕ ਘੰਟੇ ਦੀ ਭਾਰੀ ਬਾਰਿਸ਼ ਨੇ ਇੱਕ ਵਾਰ ਫਿਰ ਲੋਕਾਂ ਨੂੰ ਰਾਹਤ ਦੀ ਬਜਾਏ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਸ਼ਹਿਰ ਦੀਆਂ ਸੜਕਾਂ ਪਾਣੀ ’ਚ ਡੁੱਬ ਗਈਆਂ ਹਨ ਅਤੇ ਪਾਣੀ ਘਰਾਂ ਵਿੱਚ ਦਾਖਲ ਹੋ ਗਿਆ। ਇੱਕ ਘੰਟੇ ’ਚ ਲਗਭਗ 19.2 ਮਿਲੀਮੀਟਰ ਮੀਂਹ ਪਿਆ। ਇਸਤੋਂ ਪਹਿਲਾਂ ਹੀ ਸੀਵਰੇਜ ਸਿਸਟਮ ’ਚੋਂ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਅਤੇ ਸੜਕਾਂ ’ਚ ਗੋਡਿਆਂ ਤੱਕ ਪਾਣੀ ਭਰਿਆ ਹੋਇਆ ਦਿਖਾਈ ਦੇ ਦਿੱਤਾ। ਦੱਸ ਦੇਈਏ ਕਿ ਪਿਛਲੇ ਹਫ਼ਤੇ ਸੋਮਵਾਰ ਨੂੰ ਪਏ ਮੀਂਹ ਦੇ ਪਾਣੀ ਦਾ ਨਿਕਾਸ ਵੀ ਇੱਕ ਹਫ਼ਤੇ ਤੱਕ ਗਲੀਆਂ, ਸੜਕਾਂ ਅਤੇ ਖੇਤਾਂ ਵਿੱਚੋਂ ਨਹੀਂ ਹੋ ਸਕੀ ਹੈ। ਕਾਰਨ ਇਹ ਹੈ ਕਿ ਮੌਨਸੂਨ ਤੋਂ ਪਹਿਲਾਂ ਸ਼ਹਿਰ ਦੀਆਂ ਸੀਵਰੇਜ ਲਾਈਨਾਂ ਅਤੇ ਨਿਕਾਸੀ ਨਾਲਿਆਂ ਦੀ ਸਫਾਈ ਨਹੀਂ ਕੀਤੀ ਗਈ ਸੀ, ਜਿਸ ਕਾਰਨ ਥੋੜ੍ਹੀ ਜਿਹੀ ਬਾਰਿਸ਼ ਨਾਲ ਵੀ ਸਥਿਤੀ ਭਿਆਨਕ ਹੋ ਜਾਂਦੀ ਹੈ। ਹਾਲਾਂਕਿ, ਬਾਰਿਸ਼ ਨੇ ਗਰਮੀ ਤੋਂ ਰਾਹਤ ਦਿਵਾਈ ਹੈ। ਮੁਕਤਸਰ ’ਚ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ ਘੱਟ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਮੁਕਤਸਰ ’ਚ ਲੋਕਾਂ ਨੂੰ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੁਕਤਸਰ ਅਤੇ ਆਸ ਪਾਸ ਦੇ ਜ਼ਿਲਿ੍ਹਆਂ ’ਚ ਗਰਜ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਬਾਰਿਸ਼ ਤੋਂ ਬਾਅਦ ਬਾਜ਼ਾਰਾਂ ’ਚ ਗੋਡੇ-ਗੋਡੇ ਪਾਣੀ ਹੋਣ ਕਾਰਨ ਦੁਕਾਨਦਾਰਾਂ ਦਾ ਕੰਮ ਤੇ ਬਜ਼ਾਰਾਂ ਵਿੱਚ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਜਾਂਦੀ ਹੈ। ਜਿਸ ਕਾਰਨ ਕਈ ਦੁਕਾਨਦਾਰ ਸਮੇਂ ਤੋਂ ਪਹਿਲਾਂ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ ਨੂੰ ਚਲੇ ਜਾਂਦੇ ਹਨ। ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਤੋਂ ਹੀ ਬੱਦਲ ਸਨ ਅਤੇ ਹਵਾਵਾਂ ਚੱਲ ਰਹੀਆਂ ਸਨ। ਹਾਲਾਂਕਿ ਸਵੇਰੇ ਤੇਜ਼ ਧੁੱਪ ਨਿਕਲੀ ਸੀ ਅਤੇ ਤਾਪਮਾਨ 40 ਤੱਕ ਪਹੁੰਚ ਗਿਆ ਸੀ। ਪਰ ਦੁਪਹਿਰ 12 ਵਜੇ ਤੋਂ ਬਾਅਦ ਅਚਾਨਕ ਬੱਦਲਾਂ ਨੇ ਅਸਮਾਨ ਨੂੰ ਢੱਕ ਲਿਆ ਅਤੇ ਹਵਾਵਾਂ ਚੱਲਣ ਲੱਗੀਆਂ। ਦੁਪਹਿਰ 3:30 ਵਜੇ ਦੇ ਕਰੀਬ ਤੇਜ਼ ਬਾਰਿਸ਼ ਸ਼ੁਰੂ ਹੋਈ ਜੋ ਇੱਕ ਘੰਟੇ ਤੱਕ ਜਾਰੀ ਰਹੀ। ਬਾਰਿਸ ਕਾਰਨ ਸ਼ਹਿਰ ਦੇ ਬੱਸ ਸਟੈਂਡ, ਜਲਾਲਾਬਾਦ ਰੋਡ, ਕੋਟਕਪੂਰਾ ਰੋਡ, ਬਠਿੰਡਾ ਰੋਡ, ਰੇਲਵੇ ਰੋਡ, ਮਲੋਟ ਰੋਡ, ਸਦਰ ਬਾਜ਼ਾਰ, ਕੋਟਲੀ ਰੋਡ, ਟਿੱਬੀ ਸਾਹਿਬ ਰੋਡ, ਬੁੱਢਾ ਗੁੱਜਰ ਰੋਡ, ਅਬੋਹਰ ਰੋਡ, ਫਿਰੋਜ਼ਪੁਰ ਰੋਡ, ਸ਼ਹਿਰ ਦੇ ਬਾਜ਼ਾਰ, ਘਾਂਹ ਮੰਡੀ ਚੌਕ, ਗਾਂਧੀ ਚੌਕ, ਰੈੱਡ ਕਰਾਸ ਚੌਕ ਅਤੇ ਸ਼ਹਿਰ ਦੀਆਂ ਹੋਰ ਗਲੀਆਂ ਅਤੇ ਮੁਹੱਲਿਆਂ ’ਚ ਪਾਣੀ ਭਰ ਗਿਆ, ਇਸ ਤੋਂ ਇਲਾਵਾ ਅਬੋਹਰ ਰੋਡ ਗਲੀ ਨੰ: 4, ਭੱਠੇ ਵਾਲੀ ਗਲੀ ਐਮ ਸੀ ਦੇ ਘਰ ਦੇ ਬਾਹਰ, ਸੰਤ ਕਬੀਰ ਨਗਰ ਵਿਖੇ ਸੀਵਰੇਜ਼ ਦਾ ਗੰਦਾ ਪਾਣੀ ਕਈ ਦਿਨਾਂ ਤੋਂ ਜਮ੍ਹਾਂ ਹੈ, ਜਿਸ ਕਾਰਨ ਅਨੇਕਾਂ ਬਿਮਾਰੀਆਂ ਫੈਲ ਰਹੀਆਂ, ਤੇ ਲੋਕ ਘਰਾਂ ਵਿੱਚ ਬੈਠ ਕੇ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਹਨ। ਪਾਣੀ ਦੀ ਨਿਕਾਸੀ ਦੀ ਸਮੱਸਿਆ ਇੱਕ ਵਾਰ ਫਿਰ ਵੱਡੇ ਪੱਧਰ ’ਤੇ ਪੈਦਾ ਹੋ ਗਈ ਹੈ। ਸ਼ਹਿਰ ਦੇ ਕਈ ਇਲਾਕਿਆਂ ’ਚ ਸੀਵਰੇਜ ਬੰਦ- ਕੋਟਲੀ ਰੋਡ ਅਤੇ ਸ਼ਹਿਰ ਦੇ ਹੋਰ ਇਲਾਕਿਆਂ ’ਚ ਸੀਵਰੇਜ ਬੰਦ ਹੈ। ਹੁਣ ਜਦੋਂ ਮੀਂਹ ਪੈ ਗਿਆ ਹੈ, ਤਾਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਹੈ ਪਰ ਸਮੱਸਿਆ ਅਜੇ ਵੀ ਉਸੇ ਤਰ੍ਹਾਂ ਬਣੀ ਹੋਈ ਹੈ ਅਤੇ ਹੱਲ ਨਹੀਂ ਹੋ ਰਹੀ।
ਕੀ ਕਿਹਾ ਸੀਵਰੇਜ਼ ਬੋਰਡ ਦੇ ਐਸ ਡੀ ਚ ਨਵਪ੍ਰੀਤ ਸਿੰਘ ਨੇ
ਸੀਵਰੇਜ ਬੋਰਡ ਦੇ ਐਸਡੀਓ ਨਵਪ੍ਰੀਤ ਸਿੰਘ ਨੇ ਕਿਹਾ ਕਿ ਸੀਵਰ ਲਾਈਨਾਂ ਦੀ ਸਫਾਈ ਕੀਤੀ ਜਾ ਰਹੀ ਹੈ। ਜਿੱਥੋਂ ਵੀ ਪਾਣੀ ਦੀ ਨਿਕਾਸੀ ਸੰਬੰਧੀ ਸ਼ਿਕਾਇਤਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    Leave a Reply

    Your email address will not be published. Required fields are marked *