40 ਬੋਤਲਾਂ ਨਜ਼ਾਇਜ਼ ਸ਼ਰਾਬ ਸਮੇਤ 2 ਕਾਬੂ, ਮਾਮਲਾ ਦਰਜ਼

Spread the love

ਸ਼੍ਰੀ ਮੁਕਤਸਰ ਸਾਹਿਬ, ਮਲੋਟ, 25 ਜੁਲਾਈ ()- ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਜ਼ਾਇਜ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਹੌਲਦਾਰ ਬੋਹੜ ਸਿੰਘ ਵਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਪੁਲਿਸ ਨੂੰ ਇੰਤਲਾਹ ਮਿਲੀ ਕਿ ਹਰਵੀਰ ਸਿੰਘ ਪੁੱਤਰ ਧੀਰਾ ਸਿੰਘ ਪੁੱਤਰ ਜਗਨ ਸਿੰਘ ਵਾਸੀ ਫੌਜੀ ਚੌਂਕ ਵਾਲੀ ਗਲੀ ਵਾਰਡ ਨੰ: 16 ਨੇੜੇ ਨਵੀਂ ਮਸੀਤ ਮਲੋਟ ਅਤੇ ਕਾਲਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਲੋਟ ਜੋ ਕਿ ਨਜ਼ਾਇਜ਼ ਸ਼ਰਾਬ ਕੱਢਕੇ ਵੇਚਣ ਦਾ ਆਦੀ ਹੈ ਤੇ ਉਹ ਦੋਵੇਂ ਜਣੇ ਕੁਝ ਸਮਾਂ ਪਹਿਲਾ ਨਜ਼ਾਇਜ਼ ਸ਼ਰਾਬ ਲੈ ਕੇ ਆਪਣੇ ਮੋਟਰਸਾਇਕਲ ਮਾਰਕ ਪਲਟੀਨਾ ਪੀਬੀ 30 ਡੀ 4620 ’ਤੇ ਸਵਾਰ ਹੋ ਕੇ ਪਿੰਡ ਮਲੋਟ ਨੂੰ ਵੇਚਣ ਲਈ ਜਾ ਰਹੇ ਹਨ। ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਨੇ ਮਿਲੀ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਜੀਟੀ ਰੋਡ ਮਲੋਅ ਅਬੋਹਰ ’ਤੇ ਨਾਕਾਬੰਦੀ ਕਰਕੇ ਦੋਵਾਂ ਵਿਅਕਤੀਆਂ ਨੂੰ 40 ਬੋਤਲਾਂ ਨਜ਼ਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਦੋਵਾਂ ਮੁਲਜ਼ਮਾਂ ਦੇ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *