ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਝੋਨੇ ‘ਚ ਮਧਰੇਪਨ ਰੋਗ ਦਾ ਨਿਰੀਖ਼ਣ, ਰੋਗੀ ਬੂਟਿਆਂ ਨੂੰ ਪੁੱਟ ਕੇ ਡੂੰਘਾ ਨੱਪਣ ਦੀ ਦਿੱਤੀ ਸਲਾਹ

Spread the love

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ ()- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿਛਲੇ ਕਈ ਦਿਨਾਂ ਤੋਂ ਵੇਖਿਆ ਜਾ ਰਿਹਾ ਹੈ ਕਿ ਝੋਨੇ ਦੇ ਕੁਝ ਖੇਤਾਂ ਵਿੱਚ ਮਧਰੇਪਨ ਜਾਂ ਬਾਉਣਾਪਨ ਦਾ ਰੋਗ ਮਿਲਿਆ ਹੈ। ਇਸ ਬਾਰੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡਾ: ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਅਤੇ ਡਾ: ਕਰਨਜੀਤ ਸਿੰਘ ਪੀ.ਡੀ.(ਆਤਮਾ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਈ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਗਿਆ ਕਿ ਅਜੇ ਤੱਕ ਜ਼ਿਲ੍ਹੇ ਵਿੱਚ ਇਹ ਰੋਗ ਨਾ ਮਾਤਰ ਹੈ ਅਤੇ ਕਿਸਾਨਾਂ ਨੂੰ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਡਾ: ਗਿੱਲ ਨੇ ਦੱਸਿਆ ਕਿ ਝੋਨੇ ਦੇ ਮਧਰੇਪਨ ਦਾ ਰੋਗ ਇੱਕ ਵਿਸ਼ਾਣੂ ਰੋਗ ਹੈ ਅਤੇ ਇਹ ਚਿੱਟੀ ਪਿੱਠ ਵਾਲੇ ਟਿੱਡੇ ਨਾਲ ਫੈਲਦਾ ਹੈ। ਜੇਕਰ ਕਿਸਾਨ ਭਰਾਵਾਂ ਨੂੰ ਆਪਣੇ ਖੇਤਾਂ ਵਿੱਚ ਕੁਝ ਬੂਟੇ ਬਾਉਣੇ ਜਾਂ ਮਧਰੇ ਦਿਸਦੇ ਹਨ ਤਾਂ ਉਨ੍ਹਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਚੈਕ ਕਰਵਾਇਆ ਜਾਵੇ ਅਤੇ ਜੇ ਇਹ ਵਿਸ਼ਾਣੂ ਰੋਗ ਹੀ ਹੋਵੇ ਤਾਂ ਇਨ੍ਹਾਂ ਬੂਟਿਆਂ ਨੂੰ ਪੁੱਟ ਕੇ ਡੂੰਘੇ ਨੱਪ ਦਿੱਤਾ ਜਾਵੇ ਅਤੇ ਜੇਕਰ ਖੇਤ ਵਿੱਚ ਚਿੱਟੀ ਪਿੱਠ ਵਾਲਾ ਟਿੱਡਾ ਨਜ਼ਰ ਆਉਂਦਾ ਹੈ ਤਾਂ ਇਸ ’ਤੇ ਓਸ਼ੀਨ ਜਾਂ ਚੈਸ ਦੀ ਸਪਰੇਅ ਤੁਰੰਤ ਕੀਤੀ ਜਾਵੇ ਕਿਉਂਕਿ ਇਹ ਵਿਸ਼ਾਣੂ ਰੋਗ ਚਿੱਟੇ ਟਿੱਡੇ ਨਾਲ ਹੋਰ ਖੇਤਾਂ ਅਤੇ ਹੋਰ ਬੂਟਿਆਂ ਤੱਕ ਫੈਲਦਾ ਹੈ। ਕਿਸਾਨ ਭਰਾਵੋ ਰੋਗੀ ਬੂਟੇ ਪੱਟ ਕੇ ਡੂੰਘੇ ਦੱਬਣ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਰੋਕਥਾਮ ਤੋਂ ਬਿਨ੍ਹਾਂ ਹੋਰ ਕੋਈ ਵੀ ਸਪਰੇਅ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਕਿਸਾਨ ਹੈਲਪ ਡੈਸਕ ਨੰਬਰ 98781—66287 ’ਤੇ ਸੰਪਰਕ ਕਰਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *