ਵਿੱਕੀ ਮਿੱਡੂਖੇੜਾ ਦੀ ਯਾਦ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ ਗਏ 

Spread the love
ਧਨੌਲਾ/ਬਰਨਾਲਾ, 27 ਜੁਲਾਈ (ਸੁਖਰਾਜ ਚਹਿਲ):- ਜ਼ਿਲ੍ਹੇ ਦੇ ਪਿੰਡ ਅਸਪਾਲ ਕਲਾਂ ਵਿਖੇ ਸੰਦੀਪ ਕੁਮਾਰ ਸੀਪਾ ਅਸਪਾਲਾਂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਬਰਨਾਲਾ ਦੀ ਅਗਵਾਈ ਵਿੱਚ ਵਿੱਕੀ ਮਿੱਡੂਖੇੜਾ ਦੀ ਯਾਦ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਸੰਦੀਪ ਕੁਮਾਰ ਸੀਪਾ ਨੇ ਆਖਿਆ ਕਿ ਇਹ ਉਪਰਾਲਾ ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਵੱਲੋਂ ਬੂਟੇ ਲਗਾ ਕੇ ਪ੍ਰੋਜੈਕਟ ਗ੍ਰੋ ਗ੍ਰੀਨ ਮੁਹਿੰਮ ਦੀ ਕੀਤੀ ਸ਼ੁਰੂਆਤ ਕੀਤੀ ਗਈ ਜਿਸ ਲਈ ਉਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ‌ ਵਿਧਾਨ ਸਭਾ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਅਹੁਦੇਦਾਰਾਂ ਦੇ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਗਏ। ਉਹਨਾਂ ਆਖਿਆ ਕਿ ਸਾਨੂੰ ਵਾਤਾਵਰਨ ਬਚਾਉਣ ਲਈ ਅਜਿਹੇ ਉਪਰਾਲੇ ਵੱਡੀ ਪੱਧਰ ਤੇ ਕਰਨ ਲਈ ਜਰੂਰਤ ਹੈ ਤਾਂ ਜੋ ਭਵਿੱਖ ਵਿੱਚ ਵਾਤਾਵਰਨ ਵਿੱਚ ਪੈਣ ਵਾਲੇ ਵੱਡੇ ਵਿਗਾੜਾਂ ਤੋਂ ਬਚਾਅ ਹੋ ਸਕੇ। ਇਸ ਮੌਕੇ ਤਰਲੋਚਨ ਬਾਂਸਲ ਤਪਾ, ਸੋਨੀ ਜਾਗਲ, ਹਰਦੀਪ ਸਿੰਘ ਛੰਨਾ, ਗੁਰਵਿੰਦਰ ਸਿੰਘ ਘੁੰਨਸ, ਲੱਕੀ ਫਤਿਹਗੜ ਛੰਨਾ, ਸੁਖਬੀਰ ਸਿੰਘ ਸੋਖੀ, ਸਤਨਾਮ ਪੰਧੇਰ ਯੂਥ ਵਿੰਗ ਸਰਕਲ ਪ੍ਰਧਾਨ ਕਾਲੇਕੇ, ਮਿੱਠੂ ਸਰਪੰਚ ਅਸਪਾਲ ਕਲਾਂ ਆਦਿ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਗਵਾਈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *