ਧਨੌਲਾ, 27 ਜੁਲਾਈ (ਸੁਖਰਾਜ ਚਹਿਲ):- ਇੱਥੋਂ ਦੀ ਬਹੁਮੰਤਵੀ ਖੇਤੀਬਾੜੀ ਸੋਸਾਇਟੀ ਦੇ ਪ੍ਰਧਾਨ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਖੇਤੀਬਾੜੀ ਸਭਾ ਧਨੌਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਪਿੱਥੋਵਾਲੀਆ ਜੋ ਦੁਪਹਿਰ ਦੇ ਸਮੇਂ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ ਜਿਵੇਂ ਹੀ ਖੇਤ ਵਿੱਚੋਂ ਕੰਮ ਕਰਕੇ ਆਪਣੇ ਮਾਮੇ ਦੇ ਲੜਕੇ ਸਮੇਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਾਹਰ ਨਿਕਲਿਆ ਤਾਂ ਇੱਕ ਅਲਟੋ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਵੱਲੋਂ ਅੱਗੇ ਗੱਡੀ ਲਗਾ ਕੇ ਰੋਕ ਲਿਆ ਅਤੇ ਗੱਡੀ ਵਿੱਚੋਂ ਉਤਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਨਾਂ ਦੇ ਹੱਥਾਂ ਵਿੱਚ ਵੇਸਵਾਲ, ਕਿਰਪਾਨਾਂ ਸਨ ਜਿਨਾਂ ਨੇ ਸੁਖਵਿੰਦਰ ਸਿੰਘ ਦੀ ਕੁੱਟਮਾਰ ਕਰਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਗੱਡੀ ਲੈ ਕੇ ਫਰਾਰ ਹੋ ਗਏ ਜਿਸ ਨੂੰ ਉਸਦੇ ਮਾਮੇ ਦੇ ਲੜਕੇ ਨੇ ਹੋਰਨਾਂ ਦੀ ਮਦਦ ਨਾਲ ਸਰਕਾਰੀ ਹਸਪਤਾਲ ਧਨੌਲਾ ਵਿਖੇ ਦਾਖਲ ਕਰਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ। ਕੁੱਟਮਾਰ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਕੁੱਟਮਾਰ ਵਿੱਚ ਜ਼ਖ਼ਮੀ ਹੋਏ ਸੁਖਵਿੰਦਰ ਸਿੰਘ ਦੀ ਕੋਈ ਰੰਜਿਸ਼ ਸਾਹਮਣੇ ਨਹੀਂ ਆਈ। ਇਸ ਸਬੰਧੀ ਧਨੌਲਾ ਪੁਲਿਸ ਵੱਲੋਂ ਪੀੜਤ ਸੁਖਵਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਜਲਦੀ ਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਦੀ ਗੱਲ ਆਖੀ ਹੈ।
ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ
Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…








