ਸਿਵਲ ਸਰਜਨ ਵਲੋਂ ਵਿਸ਼ਵ ਹੈਪਾਟਾਇਟਸ ਦਿਵਸ ਮੌਕੇ ਸਿਹਤ ਸੰਸਥਾਂਵਾ ਦੇ ਮੈਡੀਕਲ ਅਫਸਰਾਂ ਨਾਲ ਵਿਡਉ ਕਾਨਫਰੰਸ ਰਾਹੀਂ ਕੀਤੀ ਗਈ ਮੀਟਿੰਗ

Spread the love

ਸ਼੍ਰੀ ਮੁਕਤਸਰ ਸਾਹਿਬ, 28 ਜੁਲਾਈ ()- ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਵ ਹੈਪਾਟਾਇਟਸ ਦਿਵਸ ਦੇ ਸਬੰਧ ਵਿਚ ਜਿਲ੍ਹੇ ਦੇ ਸਿਹਤ ਸੰਸਥਾਵਾਂ ਦੇ ਮੈਡੀਕਲ ਅਫਸਰਾਂ ਨਾਲ ਵਿਡਿਊ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਗਈ।ਇਸ ਮੌਕੇ ਉਨ੍ਹਾ ਕਿਹਾ ਕਿ ਹੈਪੇਟਾਈਟਸ ਜਿਗਰ ਦੀ ਇੰਨਫੈਕਸ਼ਨ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ। ਪੰਜ ਕਿਸਮਾਂ ਦੇ ਵਿਸ਼ਾਣੂ ਤੋਂ ਲੋਕ ਸੰਕਰਮਿਤ ਹੋ ਜਾਂਦੇ ਹਨ ਜੋ ਕੀ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਇਸ ਵਿਚੋਂ ਹੈਪੇਟਾਈਟਸ ਸੀ ਅਤੇ ਬੀ ਜਿਆਦਾ ਖ਼ਤਰਨਾਕ ਹਨ ਜਿਨ੍ਹਾਂ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ। ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੇ ਸਾਰੀਆਂ ਗਰਭਵਤੀ ਔਰਤਾਂ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ, ਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ ਅਤੇ ਪ੍ਰਹੇਜ ਅਤੇ ਸਮੇਂ ਸਿਰ ਇਲਾਜ ਨਾਲ ਬੀਮਾਰੀ ਤੇ ਕਾਬੂ ਪਾਇਆ ਜਾ ਸਕੇ।ਉਨ੍ਹਾ ਕਿਹਾ ਕਿ ਸਾਰੀਆਂ ਗਰਭਵਤੀ ਔਰਤਾਂ ਨੂੰ ਗਰਭ ਦੋਰਾਨ ਆਪਣਾ ਹੈਪਾਟਾਇਟਸ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਅਤੇ ਜੇਕਰ ਗਰਭਵਤੀ ਔਰਤ ਹੈਪਾਟਾਇਟਸ ਬੀ ਪਾਜ਼ੀਟਿਵ ਹੈ ਤਾਂ ਜਨੇਪੇ ਸਮੇਂ ਉਸਦੇ ਨਵ ਜਨਮੇ ਬੱਚੇ ਨੂੰ ਤੁਰੰਤ 12 ਘੰਟੇ ਦੇ ਅੰਦਰ ਅੰਦਰ ਇਮੀਊਨੋ ਗਲੋਬਿਨ(ਐਚ.ਬੀ.ਆਈ.ਜੀ.) ਟੀਕਾ ਜਰੂਰ ਲਗਵਾਉਣ ਚਾਹੀਦਾ ਹੈ।ਜੋ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਲਗਾਏ ਜਾਂਦੇ ਹਨ।ਇਸ ਤੋਂ ਇਲਾਵਾ ਉਸਦੇ ਨਵ ਜਨਮੇ ਬੱਚੇ ਨੂੰ ਹੈਪਾਟਾਇਟਸ ਬੀ ਬਰਥ ਡੋਜ਼ 24 ਘੰਟਿਆਂ ਦੇ ਅੰਦਰ ਅੰਦਰ ਪਹਿਲ ਦੇ ਅਧਾਰ ਤੇ ਲਗਵਾਉਣੀ ਚਾਹੀਦੀ ਹੈ।ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ,ਟੈਸਟ ਅਤੇ ਵਾਇਰਲ ਲੋਡ ਟੈਸਟ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਅਤੇ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ।ਉਨ੍ਹਾ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ ਹੈਪਾਟਾਇਸ –ਸੀ ਦੇ 5674 ਮਰੀਜ ਆਪਣਾ ਮੁਫਤ ਇਲਾਜ ਕਰਵਾ ਚੁੱਕੇ ਹਨ ਅਤੇ 295 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।ਹੈਪਾਟਾਇਟਸ – ਬੀ ਦੇ 83 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।ਉਨ੍ਹਾ ਕਿਹਾ ਕਿ ਹੈਪੇਟਾਈਟਸ- ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਵਿੱਚ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮੋਜਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ, ਜਿਸ ਨਾਲ ਜਿਗਰ ਦੀ ਸੋਜ ਅਤੇ ਜਿਗਰ ਦਾ ਕੈਂਸਰ ਹੋ ਸਕਦਾ ਹੈ। ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਇਨ੍ਹਾਂ ਬਿਮਾਰੀਆਂ ਦਾ ਇਲਾਜ ਨਹੀਂ ਕਰਵਾਇਆ ਜਾਂਦਾ ਤਾਂ ਇਹ ਬਿਮਾਰੀਆਂ ਜਾਣਲੇਵਾ ਸਾਬਿਤ ਹੋ ਸਕਦੀਆਂ ਹਨ।ਉਨ੍ਹਾ ਕਿਹਾ ਕਿ ਹੈਲਥ ਕੇਅਰ ਵਰਕਰ ਅਤੇ ਹਾਈ ਰਿਸਕ ਗਰੁੱਪ ਨੂੰ ਹੈਪਾਟਾਇਟਸ ਬੀ ਤੋਂ ਬਚਣ ਲਈ ਹੈਪਾਟਾਇਟਸ ਬੀ ਦੀ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ ਜੋ ਕਿ ਇਕ ਮਹੀਨੇ ਫਰਕ ਨਾਲ ਦੋ ਟੀਕੇ ਲਗਵਾਉਣ ਤੋਂ ਬਾਅਦ ਤੀਜਾ ਟੀਕਾ 6 ਮਹੀਨੇ ਬਾਦ ਲਗਵਾਉਣਾ ਹੈ ਅਤੇ ਇਸ ਤੋਂ ਬਾਅਦ ਹਰ ਪੰਜ ਸਾਲ ਬਾਦ ਬੂਸਟਰ ਡੋਜ਼ ਲਗਵਾਉਣੀ ਹੈ ਜਿਸ ਨਾਲ ਇਸ ਬੀਮਾਰੀ ਤੋਂ ਬਚ ਸਕਦੇ ਹਾਂ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *