ਕੈਬਨਿਟ ਮੰਤਰੀ ਨੇ ਮਲੋਟ ਸ਼ਹਿਰ ਵਿੱਚ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

Spread the love

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿੱਚ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਖੋਲ੍ਹੇ ਗਏ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਅਤੇ ਔਰਤਾਂ ਨੂੰ ਪੰਜਾਬ ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਲੋੜਵੰਦ ਮਹਿਲਾਵਾਂ ਨੂੰ ਪਹਿਲ ਦੇ ਆਧਾਰ ‘ਤੇ ਸਿਲਾਈ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੀ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਇਲਾਕੇ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਸਿਲਾਈ ਸੈਂਟਰ ਸ਼ਹੀਦ ਭਗਤ ਸਿੰਘ ਚੈਰੀਟੇਬਲ ਐਂਡ ਸੁਸਾਇਟੀ ਵੱਲੋਂ ਇੱਥੇ ਸਥਾਪਿਤ ਕੀਤਾ ਗਿਆ ਹੈ। ਇਸ ਸਿਲਾਈ ਸੈਂਟਰ ਵਿੱਚ 18 ਤੋਂ 35 ਸਾਲ ਦੀਆਂ ਲੜਕੀਆਂ ਅਤੇ ਮਹਿਲਾਵਾਂ ਨੂੰ 5 ਮਹੀਨੇ ਦਾ ਸਿਲਾਈ ਸਿਖਲਾਈ ਕੋਰਸ ਕਰਵਾਇਆ ਜਾਵੇਗਾ। ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘ, ਵਾਰਡ ਇੰਚਾਰਜ ਸੁਰਜੀਤ ਸਿੰਘ ਤੇ ਗੁਰਜੀਤ ਸਿੰਘ, ਜਸਦੇਵ ਸੰਧੂ ਕੌਂਸਲਰ, ਹਰਮੇਲ ਸੰਧੂ ਕੌਂਸਲਰ, ਗੁਰਮੀਤ ਵਿਰਦੀ, ਨਿਰਮਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *