ਮਾਮਲਾ ਚਾਂਦੀ ਦੇ ਛਤਰ ਚੋਰੀ ਦਾ

Spread the love

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਮੀਤ ਸਿੰਘ ਢਿੱਲੋਂ, ਪੀ.ਪੀ.ਐੱਸ. (ਕਪਤਾਨ ਪੁਲਿਸ, ਇਨਵੈਸਟਿਗੇਸ਼ਨ) ਅਤੇ ਅਵਤਾਰ ਸਿੰਘ ਰਾਜਪਾਲ, ਪੀ.ਪੀ.ਐੱਸ. (ਉਪ ਕਪਤਾਨ ਪੁਲਿਸ, ਗਿੱਦੜਬਾਹਾ) ਦੀ ਅਗਵਾਈ ਹੇਠ ਥਾਣਾ ਗਿੱਦੜਬਾਹਾ ਦੀ ਪੁਲਿਸ ਵੱਲੋਂ ਬਾਬਾ ਸ਼੍ਰੀ ਚੰਦ ਜੀ ਦੀ ਮੂਰਤੀ ਤੋਂ ਚਾਂਦੀ ਦਾ ਛਤਰ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ 22 ਜੁਲਾਈ 2025 ਨੂੰ ਦੁਪਿਹਰ 01:11 ਵਜੇ, ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਬਾਬਾ ਸ਼੍ਰੀ ਚੰਦ ਜੀ ਦੀ ਮੂਰਤੀ ਤੋਂ ਚਾਂਦੀ ਦਾ ਛਤਰ (ਵਜਨੀ 700 ਗ੍ਰਾਮ) ਚੋਰੀ ਹੋ ਗਿਆ ਸੀ। ਇਹ ਚੋਰੀ ਦੋ ਨਾਮਲੂਮ ਵਿਅਕਤੀਆਂ ਵੱਲੋਂ ਕੀਤੀ ਗਈ, ਜਿਨ੍ਹਾਂ ਦੇ ਖ਼ਿਲਾਫ਼ ਅਸ਼ੋਕ ਕੁਮਾਰ (ਪ੍ਰਧਾਨ), ਸੇਵਾ ਸੰਮਤੀ, ਵੱਲੋਂ ਦਿੱਤੀ ਗਈ ਸ਼ਿਕਾਇਤ ਅਧੀਨ ਮੁਕੱਦਮਾ ਨੰ. 99 ਮਿਤੀ 23.07.2025 ਅ/ਧ 305(4), 331(3) 2NS ਹੇਠ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ 33“V ਫੁਟੇਜ ਅਤੇ ਤਕਨੀਕੀ ਜਾਂਚ ਦੀ ਮਦਦ ਨਾਲ ਦੋਸ਼ੀ ਰਜੇਸ਼ ਕੁਮਾਰ ਉਰਫ ਵਿੱਕੀ ਪੁੱਤਰ ਜੈਰਾਮ, ਵਾਸੀ ਭੱਠੇ ਵਾਲੀ ਗਲੀ, ਮਕਾਨ ਨੰ. 4875, ਸ੍ਰੀ ਮੁਕਤਸਰ ਸਾਹਿਬ ਅਤੇ ਬਲਜਿੰਦਰ ਸਿੰਘ ਉਰਫ ਸ਼ੇਰੂ ਪੁੱਤਰ ਸੁਰਿੰਦਰ ਸਿੰਘ, ਵਾਸੀ ਜੋਧੂ ਕਲੋਨੀ, ਗਲੀ ਨੰ. 03, ਹਾਲ ਆਬਾਦ ਚੱਕ ਨੇੜੇ ਸੰਗੂਧੋਣ ਰੋਡ, ਸ੍ਰੀ ਮੁਕਤਸਰ ਸਾਹਿਬ ਨੂੰ 27 ਜੁਲਾਈ 2025 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਨ੍ਹਾਂ ਵਲੋਂ ਵਰਤਿਆ ਗਿਆ ਮੋਟਰਸਾਈਕਲ ਹੀਰੋ ਹਾਡਾ ਸਪਲੈਂਡਰ (P2-10-87-8128, ਰੰਗ ਸਿਲਵਰ) ਵੀ ਬਰਾਮਦ ਕੀਤਾ ਗਿਆ। ਦੌਰਾਨੇ ਪੁੱਛਗਿੱਛ ਦੋਸ਼ੀਆਂ ਨੇ ਕਬੂਲਿਆ ਕਿ ਚੋਰੀ ਕੀਤਾ ਗਿਆ ਚਾਂਦੀ ਦਾ ਛਤਰ, ਉਨ੍ਹਾਂ ਨੇ ਅਮਰੀਕ ਸਿੰਘ (ਅਮੈਰੀਕਨ ਜਵੈਲਰ, ਗਾਂਧੀ ਚੌਂਕ ਸ੍ਰੀ ਮੁਕਤਸਰ ਸਾਹਿਬ) ਨੂੰ ਵੇਚ ਦਿੱਤਾ ਸੀ। ਮਿਤੀ 28.07.2025 ਨੂੰ ਅਮਰੀਕ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਪਾਸੋਂ ਪਿਘਲਾਈ ਗਈ ਚਾਂਦੀ (ਮੁੱਲ 48,000) ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।
ਕੈਪਸ਼ਨ: ਕਾਬੂ ਕੀਤੇ ਗਏ ਮੁਲਜ਼ਮ ਪੁਲਿਸ ਪਾਰਟੀ ਨਾਲ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *