ਸਮਾਜਿਕ ਸੇਵਾ ਤੇ ਵਾਤਾਵਰਣ ਸੰਭਾਲ ‘ਚ ਯੋਗਦਾਨ ਪਾਉਣ ਵਾਲੇ ਯੂਨੀਵਰਸਿਟੀ ਦੇ ਚਾਂਸਲਰ ਤੇ ਪ੍ਰੋ: ਚਾਂਸਲਰ ਨੂੰ ਕੀਤਾ ਗਿਆ ਸਨਮਾਨਿਤ

Spread the love

ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ (ਗੁਰਮੀਤ)- ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਨੂੰ ਸਿੱਖਿਆ, ਸਮਾਜਿਕ ਸੇਵਾ ਅਤੇ ਵਾਤਾਵਰਣ ਸੰਭਾਲ ਲਈ ਸਮਾਜਿਕ ਭਲਾਈ ਸਭਾ ਅਤੇ ਵਿਕਾਸ ਮਿਸ਼ਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਕੀਤਾ ਗਿਆ ਸਨਮਾਨਿਤ। ਇਸ ਮੌਕੇ ਬੋਲਦਿਆਂ ਓਹਨਾ ਕਿਹਾ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਾਨੂ ਸਮਾਜਿਕ ਭਲਾਈ ਸਭਾ ਅਤੇ ਵਿਕਾਸ ਮਿਸ਼ਨ, ਸ਼੍ਰੀ ਮੁਕਤਸਰ ਸਾਹਿਬ ਵਲੋਂ ਸਿੱਖਿਆ ਦੇ ਖੇਤਰ, ਸਮਾਜਿਕ ਸੇਵਾ ਅਤੇ ਵਾਤਾਵਰਣ ਸੰਭਾਲ ਵਿਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ । ਇਹ ਸਨਮਾਨ ਸ਼ਹਿਰੀ ਪਾਰਕਾਂ, ਚੌਕਾਂ ਦੀ ਸੁੰਦਰਤਾ ਅਤੇ ਸਾਫ਼-ਸਫਾਈ ਨੂੰ ਬਣਾਈ ਰੱਖਣ, ਵਿਦਿਆਰਥੀਆਂ ਨੂੰ ਗੁਣਵੱਤਾ ਪੂਰਨ ਸਿੱਖਿਆ ਮੁਹੱਈਆ ਕਰਵਾਉਣ, ਅਤੇ ਸਮਾਜਿਕ ਭਲਾਈ ਲਈ ਨਿਰੰਤਰ ਸੇਵਾ ਦੇ ਕਾਰਜਾਂ ਲਈ ਮਿਲਿਆ ਹੈ। ਇਹ ਸਨਮਾਨ ਸਿਰਫ਼ ਮੇਰੀ ਨਹੀਂ, ਸਗੋਂ ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਅਤੇ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ• ਦੀ ਪੂਰੀ ਟੀਮ ਦੀ ਸਾਂਝੀ ਜਿੱਤ ਹੈ। ਅਸੀਂ ਹਮੇਸ਼ਾ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸਿੱਖਿਆ ਸਿਰਫ਼ ਪਾਠਕ੍ਰਮ ਤੱਕ ਸੀਮਿਤ ਨਾ ਰਹੇ, ਬਲਕਿ ਵਿਦਿਆਰਥੀਆਂ ਨੂੰ ਇਕ ਜ਼ਿੰਮੇਵਾਰ, ਸਮਰਪਿਤ ਅਤੇ ਜਾਗਰੂਕ ਨਾਗਰਿਕ ਬਣਾਏ। ਇਹ ਸਨਮਾਨ ਸਾਨੂੰ ਹੋਰ ਪ੍ਰੇਰਨਾ ਦੇਵੇਗਾ ਕਿ ਅਸੀਂ ਆਪਣੀ ਸੇਵਾ ਅਤੇ ਸੰਕਲਪ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਈਏ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *