ਐੱਸ.ਐੱਸ.ਡੀ ਕਾਲਜ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

Spread the love

ਬਰਨਾਲਾ, 31 ਜੁਲਾਈ (ਸੁਖਰਾਜ ਚਹਿਲ):- ਐੱਸ.ਐੱਸ.ਡੀ ਕਾਲਜ ਬਰਨਾਲਾ ’ਚ ਸ਼ਹੀਦ ਸ੍ਰ: ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਕਵੀ ਦਰਬਾਰ’ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ:ਰਾਕੇਸ਼ ਜਿੰਦਲ ਨੇ ਦੱਸਿਆ ਹੈ ਕਿ ਕਾਲਜ ਦੇ ਮੇਨ ਹਾਲ ਵਿੱਚ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ। ਇਸ ਉਪਰੰਤ ਐੱਸ. ਡੀ ਸਭਾ ਦੇ ਚੇਅਰਮੈਨ ਸ਼ਿਵਦਰਸ਼ਨ ਕੁਮਾਰ ਸ਼ਰਮਾ ਨੇ ਜਲਿ੍ਹਆਂਵਾਲੇ ਬਾਗ ਦੀ ਘਟਨਾ ਬਾਰੇ ਦੱਸਿਆ ਕਿ ਕਿਵੇਂ 13 ਅਪ੍ਰੈਲ 1919 ਨੂੰ ਅੰਗਰੇਜ਼ ਅਧਿਕਾਰੀ ਮਾਈਕਲ ਫ਼ਰਾਂਸਿਸ ਓਡਵਾਇਰ ਨੇ ਜਲਿ੍ਹਆਂ ਵਾਲੇ ਬਾਗ਼ ਦੇ ਵਿੱਚ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਬੇਦੋਸ਼ੇ ਭਾਰਤੀ ਲੋਕਾਂ ਉੱਪਰ ਅੰਨੇ ਵਾਹ ਗੋਲੀਆਂ ਚਲਾਉਣ ਦਾ ਹੁਕਮ ਦੇ ਦਿੱਤਾ। ਇਸ ਗੋਲੀ ਬਾਰੀ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਹੀਦ ਹੋ ਗਏ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ ਅਤੇ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਜਲਿ੍ਹਆਂ ਵਾਲੇ ਬਾਗ਼ ਦੇ ਖੂਹ ਵਿੱਚ ਛਾਲਾਂ ਮਾਰ ਦਿੱਤੀਆਂ। ਜਲਿ੍ਹਆਂਵਾਲੇ ਬਾਗ਼ ਦੀ ਧਰਤੀ ਨਿਹੱਥੇ ਲੋਕਾਂ ਦੇ ਖੂਨ ਨਾਲ ਰੰਗੀ ਗਈ ਸੀ। ਸ਼ਹੀਦ ਊਧਮ ਸਿੰਘ ਨੇ ਇਹ ਸਾਰਾ ਹਾਲ ਆਪਣੇ ਅੱਖੀਂ ਦੇਖਿਆ ਅਤੇ ਲਹੂ ਭਿੱਜੀ ਮਿੱਟੀ ਮੱਥੇ ਤੇ ਲਾ ਕੇ ਸਹੁੰ ਖਾਧੀ ਕਿ ਉਹ ਇਸ ਦਾ ਬਦਲਾ ਜਰੂਰ ਲਵੇਗਾ। ਸਰਦਾਰ ਊਧਮ ਸਿੰਘ ਬਹੁਤ ਹੀ ਮੁਸ਼ੱਕਤ ਕਰਨ ਤੋਂ ਬਾਅਦ ਲੰਡਨ ਦੀ ਧਰਤੀ ਤੇ ਪਹੁੰਚ ਜਾਂਦਾ ਹੈ। ਉਹ ਆਪਣੀ ਕਿਤਾਬ ਦੇ ਵਿੱਚ ਪਿਸਟਲ ਲੁਕੋ ਕੇ ਲੈ ਜਾਂਦਾ ਅਤੇ ਲੰਡਨ ਦੇ ਕੈਕਸਟਨ ਹਾਲ ਦੇ ਵਿੱਚ ਮਾਇਕਲ ਫ਼ਰਾਂਸਿਸ ਓਡਵਾਇਰ ਨੂੰ ਗੋਲੀਆਂ ਨਾਲ ਭੁੰਨ ਕੇ ਜਲਿ੍ਹਆਂ ਵਾਲੇ ਬਾਗ਼ ਦੇ ਸਾਕੇ ਦਾ ਲਗਭਗ 21 ਸਾਲ ਬਾਅਦ ਬਦਲਾ ਲਿਆ ਸੀ। ਲੰਡਨ ਦੀ ਪੈਂਟਨਵਿਲ ਜੇਲ੍ਹ ਦੇ ਵਿੱਚ 31 ਜੁਲਾਈ 1940 ਈ: ਨੂੰ ਫਾਂਸੀ ਤੇ ਲਟਕਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਸ ਲਈ ਅਸੀਂ ਸ਼ਹੀਦ ਸ੍ਰ: ਊਧਮ ਸਿੰਘ ਦੀ ਮਹਾਨ ਕੁਰਬਾਨੀ ਅਤੇ ਉਸਦੇ ਅੰਦਰ ਬਲਦੀ ਬਦਲੇ ਦੀ ਅੱਗ ’ਤੇ ਮਾਣ ਮਹਿਸੂਸ ਕਰਦੇ ਹਾਂ। ਐੱਸ.ਡੀ ਸਭਾ ਦੇ ਜਰਨਲ ਸਕੱਤਰ ਸ਼ਿਵ ਸਿੰਗਲਾ ਨੇ ਕਿਹਾ ਹੈ ਕਿ ਅਸੀਂ ਆਪਣੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਚੇਤੇ ਰੱਖੀਏ। ਜਿਨ੍ਹਾਂ ਨੇ ਭਾਰਤ ਮਾਤਾ ਦੀ ਰਾਖੀ ਲਈ ਆਪਣੀਆਂ ਕੀਮਤੀ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਹੱਸ ਹੱਸ ਕੇ ਫਾਂਸੀ ਦੇ ਰੱਸਿਆਂ ਨੂੰ ਚੁੰਮਿਆ। ਕਾਲਜ ਦੇ ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ ਅਤੇ ਪ੍ਰੋ: ਜਸ਼ਨਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਸ੍ਰ: ਊਧਮ ਸਿੰਘ ਦੇ ਜੀਵਨ ਅਤੇ ਕੁਰਬਾਨੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ‘ਕਵੀ ਦਰਬਾਰ’ ਵਿੱਚ ਵਿਦਿਆਰਥੀਆਂ ਨੇ ਸ੍ਰ: ਊਧਮ ਸਿੰਘ ਦੀ ਜੀਵਨੀ ਅਤੇ ਉਨਾਂ ਦੀ ਸ਼ਹੀਦੀ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ। ਇਸ ਪ੍ਰੋਗਰਾਮ ਦੀ ਅਗਵਾਈ ਪ੍ਰੋ. ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਪ੍ਰੋਫੈਸਰ ਗੁਰਪਿਆਰ ਸਿੰਘ, ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਸੀਮਾ ਰਾਣੀ, ਪ੍ਰੋਫੈਸਰ ਗੁਰਕੀਰਤ ਕੌਰ, ਪ੍ਰੋਫੈਸਰ ਸੁਖਵਿੰਦਰ ਕੌਰ ਅਤੇ ਪ੍ਰੋਫੈਸਰ ਪਰਵਿੰਦਰ ਕੌਰ ਸਮੇਤ ਬਾਕੀ ਸਟਾਫ਼ ਨੇ ਹਾਜਰੀ ਲਗਵਾਈ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *