ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੁ

Spread the love

ਸ੍ਰੀ ਮੁਕਤਸਰ ਸਾਹਿਬ, 01 ਅਗਸਤ ()- ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜਿਨ੍ਹਾਂ ਨੌਜਵਾਨਾਂ ਨੇ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਕੇ ਦਿੱਤੀ ਸੀ ਉਨ੍ਹਾਂ ਦਾ ਰਿਜਲਟ 95% ਰਿਹਾ ਹੈ। ਜਿਨ੍ਹਾਂ ਨੌਜਵਾਨਾਂ ਨੇ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਉਹ ਨੌਜਵਾਨ ਫਿਜ਼ੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਨੌਜਵਾਨ ਫ਼ਿਜੀਕਲ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ ਅਤੇ ਫਰੀਦਕੋਟ ਜ਼ਿਲਿ੍ਹਆਂ ਦੇ ਨੌਜਾਵਨਾਂ ਦੀ ਫ਼ਿਜ਼ੀਕਲ ਟੈਸਟ ਦੀ ਟ੍ਰੇਨਿੰਗ ਚੱਲ ਰਹੀ ਹੈ। ਅਗਨੀ ਵੀਰ ਆਰਮੀ ਭਰਤੀ 17 ਅਗਸਤ 2025 ਤੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸ਼ੁਰੂ ਹੋ ਰਹੀ ਹੈ। ਇਸ ਲਈ ਨੌਜਵਾਨ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤ ਦਾ ਲਾਭ ਉਠਾਉਣ ਲਈ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਕਿਉਂਕਿ ਫ਼ਿਜੀਕਲ੍ਹ ਦੀ ਤਿਆਰੀ ਲਈ ਸਮਾਂ ਬਹੁਤ ਘੱਟ ਹੈ। ਨੌਜਵਾਨ ਸਵੇਰੇ 09:00 ਵਜੇ ਤੋਂ 11:30 ਵਜ਼ੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜ਼ਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ 73476-66557 ਨੰਬਰ ’ਤੇ ਸਪੰਰਕ ਕੀਤਾ ਜਾ ਸਕਦਾ ਹੈ।

  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *