ਕਪੂਰਥਲਾ, 1 ਅਗਸਤ ( ਕੌੜਾ ) – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਲਗਭਗ 65,000 ਏਕੜ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਜੋ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸੋੰਗਬ ਆਹਲੀ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਤੇ ਗੁਰਮੇਜ ਸਿੰਘ ਸ਼ੇਗਮੰਗਾ, ਕਸ਼ਮੀਰ ਸਿੰਘ ਸੰਧੂ,ਬਲਵਿੰਦਰ ਸਿੰਘ ਓਠੀ,ਲਵਦੀਪ ਸਿੰਘ ਢਿਲੋਂ ਵੀ ਹਾਜ਼ਰ ਸਨ।ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।ਉਨ੍ਹਾਂ ਕਿਹਾ ਕਿ ਇਹ ਜ਼ਮੀਨਾਂ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਅਣਗਿਣਤ ਕੁਰਬਾਨੀਆਂ ਦੇ ਫਲਸਰੂਪ ਕਿਸਾਨਾਂ ਨੂੰ ਮਿਲੀਆਂ ਸਨ,ਜਿਨ੍ਹਾਂ ਤੇ ਹਜ਼ਾਰਾਂ ਕਿਸਾਨ ਪਰਿਵਾਰਾਂ ਦੀ ਰੋਜ਼ੀ-ਰੋਟੀ ਨਿਰਭਰ ਹੈ।ਪਰ ਅੱਜ ਪੰਜਾਬ ਸਰਕਾਰ ਇਨ੍ਹਾਂ ਜ਼ਮੀਨਾਂ ਨੂੰ ਜ਼ਬਰਦਸਤੀ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਅਸਰ ਪੰਜਾਬ ਦੇ ਹਰ ਵਰਗ ਅਤੇ ਵਸਨੀਕ ਤੇ ਪਵੇਗਾ।ਆਹਲੀ ਨੇ ਪਿਛਲੇ ਸ਼ਮੇ ਕੇਂਦਰ ਸਰਕਾਰ ਦੇ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਤਿੰਨ ਬਿੱਲਾਂ ਵਿਰੁੱਧ ਦੀ ਯਾਦ ਦਿਵਾਉਂਦੇ ਹੋਏ ਕਿਹਾ ਕਿ ਯਾਦ ਕਰੋ ਜਦੋਂ ਸੈਂਟਰ ਦੇ ਕਿਸਾਨਾਂ ਲਈ ਆਏ ਤਿੰਨ ਬਿੱਲਾਂ ਵਿਰੁੱਧ ਸਾਰੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਬੀਬੀ ਹਰਸਮਿਰਤ ਕੌਰ ਬਾਦਲ ਨੇ ਸੈਂਟਰ ਦੀ ਮਨਿਸਟਰੀ ਤੋ ਅਸਤੀਫ਼ਾ ਦਿੱਤਾ ਸੀ ਤੇ ਸੁਖਬੀਰ ਸਿੰਘ ਬਾਦਲ ਨੇ ਸਭ ਤੋ ਪੁਰਾਣਾ ਗੱਠਜੋੜ ਤੋੜ ਕੇ ਰਾਜਨੀਤੀ ਵਿੱਚ ਨੁਕਸਾਨ ਕਰਵਾ ਕੇ ਪੰਜਾਬੀ ਹੋਣ ਦਾ ਫਰਜ ਨਿਭਾਇਆ ਸੀ।ਉਨ੍ਹਾਂਨੇ ਸਵਾਲ ਕਰਦਿਆਂ ਕਿਹਾ ਕਿ ਹੁਣ ਦੱਸੋ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਿਣ ਵਾਲੀ ਆਮ ਆਦਮੀ ਪਾਰਟੀ ਦੇ ਝਾੜੂ ਵਾਲੇ ਐਮਐਲਏ,ਮੰਤਰੀ ਜਾਂ ਕੋਈ ਚੇਅਰਮੈਨ ਅੱਜ ਕਿਸਾਨਾਂ ਦੇ ਹੱਕ ਚ ਕਿਉਂ ਨਹੀਂ ਆਇਆ?ਉਨ੍ਹਾਂਨੇ ਕਿਹਾ ਕਿ ਇਨ੍ਹਾਂ 92 ਗੁੰਗਿਆਂ ਨੇ ਅਸਤੀਫ਼ੇ ਤਾਂ ਕਿ ਦੇਣੇ ਸੀ ਪਾਰ ਇਹ ਪੰਜਾਬ ਦੇ ਕਿਸਾਨ ਮਜ਼ਦੂਰ ਦੇ ਹੱਕ ਚ ਆ ਕੇ ਕਦੇ ਖੜੇ ਵੀ ਨੀ। ਉਨ੍ਹਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਹਲਕੇ ਵਿੱਚ ਰਾਜਨੀਤੀ ਕਰਨ ਲਈ ਤਾਂ ਸਭ ਅੱਗੇ ਹਨ,ਪਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਜਾਂ ਸਰਕਾਰ ਦੇ?ਆਹਲੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਰਕ ਤੁਸੀਂ ਵੇਖਣਾ ਹੈ।ਏਦਾਂ ਦੇ ਔਖੇ ਸਮੇਂ ਪਤਾ ਲੱਗਦਾ ਕੇ ਰਾਜਨੀਤੀ ਵਿੱਚ ਲੋਕਾਂ ਦਾ ਆਪਣਾ ਕੌਣ ਤੇ ਪਰਾਇਆ ਕੌਣ।ਆਹਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਜਰੀਵਾਲ ਦੀ ਜ਼ਮੀਨ ਹੜੱਪ ਕਰਨ ਦੀ ਸਕੀਮ ਵਿਰੁੱਧ ਆਪਣੀ ਮੁਹਿੰਮ ਹੋਰ ਤੇਜ਼ ਕਰੇਗਾ ਅਤੇ ਜਦੋਂ ਤੱਕ ਸਰਕਾਰ ਕਿਸਾਨਾਂ ਤੇ ਹੋਰ ਜ਼ਮੀਨ ਮਾਲਕਾਂ ਨਾਲ ਇਕ ਵੱਡੇ ਧੋਖੇ ਨੂੰ ਵਾਪਸ ਨਹੀਂ ਲੈਂਦੀ,ਇਹ ਮੁਹਿੰਮ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਦੇ ਤਹਿਤ ਸੁਲਤਾਨਪੁਰ ਲੋਧੀ ਹਲਕੇ ਦੇ ਕਿਸਾਨਾਂ ਜ਼ਮੀਨ ਖੋਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸੁਲਤਾਨਪੁਰ ਲੋਧੀ ਹਲਕੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜੇਗੀ ਤੇ ਇਸ ਨੀਤੀ ਦਾ ਆਖਰੀ ਸਾਹ ਤੱਕ ਵਿਰੋਧ ਕਰੇਗੀ।ਆਹਲੀ ਨੇ ਲੈਂਡ ਪੂਲਿੰਗ ਨੀਤੀ ਨੂੰ ਪੋਂਜ਼ੀ ਸਕੀਮ ਕਰਾਰ ਦਿੰਦਿਆਂ ਦੋਸ਼ ਲਗਾਇਆ ਹੈ ਕਿ ਇਸ ਵਿੱਚ ਕਿਸਾਨਾਂ ਦੀ ਉਪਜਾਊ ਜ਼ਮੀਨ ਨੂੰ ਹੜੱਪਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।ਚਾਰ ਗੁਣਾ ਮੁਨਾਫ਼ੇ ਦਾ ਝੂਠਾ ਲਾਲਚ,ਇੱਥੋਂ ਤੱਕ ਕਿ ਰਜਿਸਟਰੀ ਵੀ ਬੰਦ ਕਰ ਦਿੱਤੀ ਗਈ ਹੈ,ਜੋ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ।ਇਸ ਸਕੀਮ ਪਿੱਛੇ ਰੀਅਲ ਅਸਟੇਟ ਖਿਡਾਰੀਆਂ ਨੂੰ ਲਾਭ ਪਹੁੰਚਾਉਣ ਦੀ ਸਾਜ਼ਿਸ਼ ਹੈ। ਇਨ੍ਹਾਂ ਖਿਡਾਰੀਆਂ ਨੂੰ ਕਮਿਸ਼ਨ ਦੇ ਬਦਲੇ ਕਿਸਾਨਾਂ ਦੀ ਜ਼ਮੀਨ ਦਿੱਤੀ ਜਾ ਰਹੀ ਹੈ,ਜੋ ਪੂਰੀ ਤਰ੍ਹਾਂ ਅਨੈਤਿਕ ਅਤੇ ਸ਼ੋਸ਼ਣਕਾਰੀ ਹੈ।ਉਨ੍ਹਾਂਨੇ ਕਿਹਾ ਹੈ ਕਿ ਸਰਕਾਰ ਨੂੰ ਲੈਂਡ ਪੂਲਿੰਗ ਰਾਹੀਂ ਇੰਨੀ ਜ਼ਮੀਨ ਐਕੁਆਇਰ ਕਰਨ ਦੀ ਕੀ ਲੋੜ ਹੈ।ਆਹਲੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਜ਼ਮੀਨ ਤੇ ਕਰਜ਼ਾ ਲੈ ਕੇ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ।ਸਰਕਾਰ ਦੀ ਵਿੱਤੀ ਹਾਲਤ ਚੰਗੀ ਨਹੀਂ ਹੈ।ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਵੀ ਪੈਸੇ ਨਹੀਂ ਹਨ।ਜੇਕਰ ਰੱਬ ਨੇ ਚੰਗਾ ਚਾਹਿਆ ਤਾਂ ਸਾਡੀ ਸਰਕਾਰ ਆਉਣ ਤੇ ਨੀਤੀ ਰੱਦ ਕਰ ਦਿੱਤੀ ਜਾਵੇਗੀ।
ਆਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਹੀ ਕਾਲੋਨਾਈਜ਼ਰਾਂ ਤੋਂ ਕਰੋੜਾਂ ਰੁਪਏ ਲੈ ਚੁੱਕੀ ਹੈ ਤੇ ਹੁਣ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਖੋਹਣ ਦੀ ਤਿਆਰੀ ਕਰ ਰਹੀ ਹੈ।ਅਕਾਲੀ ਦਲ ਸਰਕਾਰ ਨੂੰ ਕਿਸਾਨਾਂ ਤੋਂ ਇੱਕ ਇੰਚ ਵੀ ਜ਼ਮੀਨ ਨਹੀਂ ਖੋਹਣ ਦੇਵੇਗਾ।ਸਰਕਾਰ ਕਿਸਾਨਾਂ ਤੋਂ ਲਗਪਗ 65 ਹਜ਼ਾਰ ਏਕੜ ਜ਼ਮੀਨ ਜ਼ਬਰਦਸਤੀ ਲਵੇਗੀ।ਫਿਰ ਉਸ ਜ਼ਮੀਨ ਨੂੰ ਵੇਚ ਕੇ ਪਿਛਲਾ ਕਰਜ਼ਾ ਚੁਕਾਏਗੀ।ਮੌਜੂਦਾ ਸਰਕਾਰ ਪੁਰਾਣੇ ਕਾਨੂੰਨਾਂ ਦੇ ਕੁਝ ਹਿੱਸੇ ਚੁੱਕ ਕੇ ਤੇ ਇੱਕ ਨਵੀਂ ਲੈਂਡ ਪੂਲਿੰਗ ਨੀਤੀ ਬਣਾ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।






