ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚ ਬਾਡੀ ਪਾਰਟ ਲਰਨਿੰਗ ਐਕਟੀਵਿਟੀ

Spread the love
ਕਪੂਰਥਲਾ, 1 ਅਗਸਤ ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਗਾ ਦੀ ਅਗਵਾਈ ਵਿੱਚ ਕੇ ਜੀ ਵਿੰਗ ਦੇ ਵਿਦਿਆਰਥੀਆਂ ਲਈ ਬਾਡੀ ਪਾਰਟ ਲਰਨਿੰਗ ਐਕਟੀਵਿਟੀ ਕਰਵਾਈ ਗਈ । ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ । ਇਸ ਦੌਰਾਨ ਵਿਦਿਆਰਥੀਆਂ ਨੂੰ ਤਸਵੀਰਾਂ ਰਾਹੀਂ ਸਰੀਰ ਦੇ ਅੰਗਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਸਰੀਰ ਦੇ ਕਿਸ ਬਾਡੀ ਪਾਰਟ ਦਾ ਕੀ ਕੰਮ ਹੈ ਤੇ ਇਨ੍ਹਾਂ ਨੂੰ ਅਸੀਂ ਕਿਸ ਤਰ੍ਹਾਂ ਸਾਫ ਸੁਥਰਾ ਅਤੇ ਸਵੱਛ ਰੱਖ ਸਕਦੇ ਹਾਂ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ਼ ਮੈਂਬਰਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਇਹੋ ਜਿਹੀਆਂ ਗਤੀਵਿਧੀਆਂ ਕਰਵਾਉਂਦੇ ਰਹਿਣਾ ਚਾਹੀਦਾ ਹੈ ।
  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 6ਵਾਂ ਸੈਮੀਨਾਰ ਆਯੋਜਿਤ ਸ੍ਰੀ ਗੁਰੂ ਰਵਿਦਾਸ ਜੀ ਨੇ ਇਨਸਾਨੀਅਤ ਵਿਰੁੱਧ ਹੁੰਦੀ ਕਰੂਰਤਾ ਖ਼ਿਲਾਫ਼  ਅਵਾਜ਼ ਬੁਲੰਦ ਕੀਤੀ- ਸਤਨਾਮ ਮਾਣਕ

    Spread the love

    Spread the love ਕਪੂਰਥਲਾ, 13 ਜੁਲਾਈ ( ਕੌੜਾ  )-ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਸੈਮੀਨਾਰਾਂ ਦੀ ਲੜੀ…

    ਕੈਨੇਡਾ ਭੇਜੇ ਗਏ ਪਾਵਨ ਸਰੂਪਾਂ ਦੇ ਮਾਮਲੇ ‘ਤੇ ਹੁਣ ਪਰਵਾਸੀ ਭਾਰਤੀਆਂ ਨੇ ਜਤਾਈ ਨਾਰਾਜ਼ਗੀ ਸਰਕਾਰ ਕੋਲ ਟਰਾਂਸਪੋਰਟੇਸ਼ਨ ਦੌਰਾਨ ਹੋਈ ਕਥਿਤ ਬੇਅਦਬੀ ਦੀ ਉੱਚ ਪੱਧਰੀ ਜਾਂਚ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਕੀਤੀ ਮੰਗ

    Spread the love

    Spread the love ਅੰਮ੍ਰਿਤਸਰ13 ਜੁਲਾਈ(ਮਨਜੀਤ ਸਿੰਘ ਸ਼ੇਰਗਿੱਲ ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਤੋਂ ਵੱਧ ਪਾਵਨ ਸਰੂਪਾਂ ਨੂੰ ਸਮੁੰਦਰੀ ਕੰਟੇਨਰਾਂ ਰਾਹੀਂ ਕੈਨੇਡਾ ਭੇਜੇ ਜਾਣ ਦੇ ਮਾਮਲੇ ‘ਤੇ ਗੰਭੀਰ…

    Leave a Reply

    Your email address will not be published. Required fields are marked *