ਡੇਂਗੂ, ਮਲੇਰੀਆ ਅਤੇ ਗਰਮੀ ਰੁੱਤ ਦੀਆਂ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਸਟਾਫ ਵੱਲੋਂ ਕੀਤੀ ਗਈ ਮੀਟਿੰਗ

Spread the love

ਸ਼੍ਰੀ ਮੁਕਤਸਰ ਸਾਹਿਬ, 05 ਅਗਸਤ ()- ਡਾ ਜਗਦੀਪ ਸਿੰਘ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ, ਅਰਬਨ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਮੀਟਿੰਗ ਦੋਰਾਨ ਡਾ ਜਗਦੀਪ ਚਾਵਲਾ ਸਿਵਲ ਸਰਜਨ ਨੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਜਗ੍ਹਾ ਜਗ੍ਹਾ ਪਾਣੀ ਜਮ੍ਹਾ ਹੋਣ ਨਾਲ ਮੱਛਰ ਪੈਦਾ ਹੋ ਜਾਂਦੇ ਹਨ। ਜਿਸ ਕਾਰਨ ਡੇਂਗੂ ਅਤੇ ਮਲੇਰੀਆ ਦੇ ਕੇਸ ਵਧ ਸਕਦੇ ਹਨ। ਇਸ ਲਈ ਜਿਲ੍ਹੇ ਅੰਦਰ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ ਕੀਤੀਆਂ ਜਾਣ ਅਤੇ ਆਮ ਲੋਕਾਂ ਖਾਸ ਕਰਕੇ ਸਲੱਮ ਏਰੀਏ ਦੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਪ੍ਰਤੀ ਗਰੁੱਪ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੀ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਸਬੰਧੀ ਲੋਕਾਂ ਨੂੰ ਲਾਮਬੰਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹਰ ਸ਼ੁੱਕਰਵਾਰ ਆਪਣੇ ਪਾਣੀ ਵਾਲੇ ਬਰਤਨਾਂ ਨੂੰ ਇੱਕ ਖਾਲੀ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਡੇਂਗੂ ਫੈਲਾਉਣ ਵਾਲਾ ਮੱਛਰ ਪੈਦਾ ਨਾ ਹੋ ਸਕੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਪਵਿੱਤਰ ਸਿੰਘ ਜਿਲ੍ਹਾ ਲੈਬ ਟੈਕਨੀਸ਼ੀਆਨ ਅਤੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਅਰਬਨ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਲੈਬ ਟੈਕਨੀਸ਼ੀਅਨ ਹਾਜ਼ਰ ਸੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *