ਸੈਂਟਰ ਸ਼ੇਖੂਪੁਰ ਦੀਆਂ ਮਿੰਨੀ ਪ੍ਰਾਇਮਰੀ ਸਕੂਲ ਖੇਡਾਂ ਭਗਤਪੁਰ ਵਿਖੇ ਕਰਵਾਈਆਂ ਗਈਆਂ 

Spread the love
ਕਪੂਰਥਲਾ, 5 ਅਗਸਤ (ਕੌੜਾ)- ਸੈਂਟਰ ਸ਼ੇਖੂਪੁਰ ਦੀਆਂ ਮਿੰਨੀ ਪ੍ਰਾਈਮਰੀ ਸਕੂਲ ਖੇਡਾਂ ਰਾਜੇਸ਼ ਕੁਮਾਰ ਬੀ.ਪੀ.ਈ.ਓ. ਕਪੂਰਥਲਾ-1 ਦੀ ਅਗਵਾਈ ਹੇਠ ਅਤੇ ਜੈਮਲ ਸਿੰਘ ਸੈਂਟਰ ਹੈੱਡ ਟੀਚਰ ਸ਼ੇਖੂਪੁਰ ਦੀ ਦੇਖ-ਰੇਖ ਹੇਠ ਭਗਤਪੁਰ ਦੇ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ।  ਹੈੱਡ ਟੀਚਰ ਰਜੇਸ਼ ਕੁਮਾਰ ਭਗਤਪੁਰ ਅਤੇ ਕਮਲਦੀਪ ਬਾਵਾ ਦੇ ਸਹਿਯੋਗ ਨਾਲ ਕਰਵਾਈਆਂ ਖੇਡਾਂ ਦੌਰਾਨ ਸੈਂਟਰ ਦੇ 10 ਸਕੂਲਾਂ ਦੇ ਖਿਡਾਰੀਆਂ ਵੱਲੋਂ ਵੱਡੀ ਗਿਣਤੀ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।  ਇਸ ਮੌਕੇ ਸੈਂਟਰ ਹੈੱਡ ਟੀਚਰ ਜੈਮਲ ਸਿੰਘ, ਰਾਜੇਸ਼ ਕੁਮਾਰ ਭਗਤਪੁਰ, ਮਿਨਾਕਸ਼ੀ ਬਹੂਈ, ਅੰਜਨਾ ਕੁਮਾਰੀ ਸ਼ੇਖੂਪੁਰ ਲਾਲ ਕੋਠੀ, ਅਤੇ ਰੇਖਾ ਸੈਦੋਵਾਲ (ਸਾਰੇ ਹੈੱਡ ਟੀਚਰ) ਵੱਲੋਂ ਸਾਂਝੇ ਤੌਰ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਗਿਆ।  ਸੈਂਟਰ ਹੈੱਡ ਟੀਚਰ ਜੈਮਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੰਨ੍ਹੇ-ਮੁੰਨੇ ਬੱਚਿਆਂ ਅੰਦਰ ਖੇਡ ਭਾਵਨਾ ਵਿਕਸਿਤ ਕਰਨ ਦੇ ਉਦੇਸ਼ ਨਾਲ ਪ੍ਰਾਇਮਰੀ ਪੱਧਰ ਤੇ ਇਹਨਾਂ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਪ੍ਰਾਇਮਰੀ ਪੱਧਰ ਤੋਂ ਹੀ ਖਿਡਾਰੀਆਂ ਦੀ ਪਨੀਰੀ ਤਿਆਰ ਹੋ ਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋ ਸਕਣ। ਉਹਨਾਂ ਖੇਡਾਂ ਦੀ ਤਿਆਰੀ ਕਰਵਾਉਣ ਲਈ ਮਿਹਨਤੀ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ।  ਇਸ ਦੌਰਾਨ ਕਬੱਡੀ,  ਖੋ-ਖੋ,  ਦੌੜਾਂ, ਲੰਬੀ ਛਾਲ,  ਰੱਸਾਕਸ਼ੀ ਅਤੇ ਕੁਸ਼ਤੀਆਂ ਆਦਿ ਦੇ ਮੁਕਾਬਲੇ ਕਰਵਾਏ ਗਏ, ਅਤੇ ਬਲਾਕ ਪੱਧਰੀ ਖੇਡਾਂ ਲਈ ਟੀਮਾਂ ਦਾ ਗਠਨ ਕੀਤਾ ਗਿਆ। ਇਸ ਮੌਕੇ ਸ਼ੈਲਜਾ ਸ਼ਰਮਾ, ਮੀਨੂ ਰਾਣੀ, ਸ਼ੈਲੀ ਸ਼ਰਮਾ, ਕੰਵਲਜੀਤ ਕੌਰ, ਸਤਵਿੰਦਰ ਸਿੰਘ, ਮੋਨਾ ਰਾਣੀ, ਰਣਜੀਤ ਕੌਰ, ਗਗਨਦੀਪ ਕੌਰ, ਜਤਿੰਦਰ ਕੌਰ, ਕੁਲਵਿੰਦਰ ਕੌਰ, ਮਨੋਹਰ ਲਾਲ, ਸਤਬੀਰ ਕੌਰ, ਸ਼ਮਾ ਰਾਣੀ ਆਦਿ ਅਧਿਆਪਕ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *