ਪੈਨਸ਼ਨ ਬਹਾਲੀ ਲਈ ਡੈਮੋਕ੍ਰੈਟਿਕ ਟੀਚਰਜ਼ ਫਰੰਟ ਮੁਕਤਸਰ ਵੱਲੋਂ ਕੀਤਾ ਜਾਵੇਗਾ ਹਲਕਾ ਵਿਧਾਇਕ ਦੇ ਘਰ ਮੂਹਰੇ ਅਰਥੀ ਫੂਕ ਮੁਜਾਹਰਾ

Spread the love

ਸ਼੍ਰੀ ਮੁਕਤਸਰ ਸਾਹਿਬ, 11 ਅਗਸਤ ()- ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਟਾਲ ਮਟੋਲ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਅਧਿਆਪਕਾਂ ਦੀ ਪ੍ਰਤੀਨਿਧ ਜੱਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਦੀ ਅਗਵਾਈ ਹੇਠ ਜੱਥੇਬੰਦੀ ਦੀ ਹੋਈ ਭਰਵੀਂ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਹਥਿਆਉਣ ਵਾਲੀ ਆਪ ਸਰਕਾਰ ਵੱਲੋਂ ਆਪਣੇ ਸੱਤਾ ਕਾਲ ਦੇ ਸਾਢੇ ਤਿੰਨ ਸਾਲ ਬੀਤ ਜਾਣ ਤੇ ਵੀ ਡੱਕਾ ਭੰਨ ਕੇ ਦੂਹਰਾ ਨਹੀਂ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜਨਵਰੀ 2004 ਤੋਂ ਬਾਅਦ ਭਰਤੀ ਕੀਤੇ ਗਏ ਪੰਜਾਬ ਦੇ ਲੱਗਭਗ ਸਾਢੇ ਤਿੰਨ ਲੱਖ ਮੁਲਾਜ਼ਮ ਨਵੀਂ ਪੈਨਸ਼ਨ ਸਕੀਮ ਤਹਿਤ ਨਿਗੂਣੀ ਪੈਨਸ਼ਨ ਲੈਣ ਲਈ ਮਜਬੂਰ ਹਨ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਵਿੱਤ ਸਕੱਤਰ ਨੀਰਜ਼ ਬਜਾਜ ਨੇ ਸੂਬਾ ਸਰਕਾਰ ਦੀ ਹੱਠ ਧਰਮੀ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਕੇਂਦਰ ਸਰਕਾਰ ਦੀ ਤਰਜ਼ ਤੇ ਯੂਨੀਫਾਈਡ ਪੈਨਸ਼ਨ ਸਕੀਮ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਧਿਆਪਕ ਆਗੂਆਂ ਨੇ ਦੱਸਿਆ ਕਿ 12 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ, ਪੇਂਡੂ ਭੱਤੇ ਸਮੇਤ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਦੀ ਮੁੜ ਬਹਾਲੀ, ਡੀ ,ਏ, ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ, ਜੁਲਾਈ 2017 ਤੋਂ ਬਾਅਦ ਭਰਤੀ ਕੀਤੇ ਅਧਿਆਪਕਾਂ ਨੂੰ ਸੂਬੇ ਦਾ ਤਨਖਾਹ ਸਕੇਲ ਜਾਰੀ ਕਰਵਾਉਣ ਹਿੱਤ,ਬੰਦ ਕੀਤੀ ਏ,ਸੀ,ਪੀ, ਸਕੀਮ ਮੁੜ ਲਾਗੂ ਕਰਵਾਉਣ ਲਈ ਸਮੁੱਚੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੈਨਸ਼ਨ ਸਬੰਧੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ । ਮੁਕਤਸਰ ਦੇ ਹਲਕਾ ਵਿਧਾਇਕ ਦੇ ਘਰ ਮੂਹਰੇ ਭਰਵਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਵਿੱਚ ਚਰਨਜੀਤ ਅਟਵਾਲ, ਗੁਰਵਰਿਆਮ ਸਰਾਵਾਂ, ਕੁਲਦੀਪ ਸ਼ਰਮਾ ਖੁੱਡੀਆਂ, ਜਸਵਿੰਦਰ ਖੁੱਡੀਆਂ, ਗੁਰਪ੍ਰੀਤ ਲੰਬੀ, ਤਰਸੇਮ ਵਣਵਾਲਾ, ਰਵਿੰਦਰ ਰਵੀ, ਰਵੀ ਸ਼ਰਮਾ, ਹਰਪ੍ਰੀਤ ਲੰਬੀ ਢਾਬ, ਸੁਖਜੀਤ ਥਾਂਦੇਵਾਲਾ, ਕੁਲਵਿੰਦਰ ਗੁਲਾਬੇ ਵਾਲਾ, ਨਛੱਤਰ ਸਿੰਘ ਹਰੀਕੇ, ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *