ਚੈਂਪਿਅਨ ਵਰਲਡ ਕੰਪਨੀ ਵੱਲੋਂ ਇੰਟਰਨੈਸ਼ਨਲ ਆਨਲਾਈਨ ਅਬੇਕਸ ਓਲੰਪਿਆਡ

Spread the love

ਸ੍ਰੀ ਮੁਕਤਸਰ ਸਾਹਿਬ, 12 ਅਗਸਤ () – ਚੈਂਪਿਅਨ ਵਰਲਡ ਕੰਪਨੀ ਵੱਲੋਂ ਬੀਤੇ ਦਿਨੀਂ ਇੰਟਰਨੈਸ਼ਨਲ ਆਨਲਾਈਨ ਅਬੇਕਸ ਓਲੰਪਿਆਡ ਦਾ ਆਯੋਜਨ ਕੀਤਾ ਗਿਆ। ਜਿਸ ਚ ਭਾਰਤ ਸਮੇਤ ਕਈ ਦੇਸ਼ਾਂ ਦੇ 10 ਹਜ਼ਾਰ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕਸ਼ਮ ਅਕੈਡਮੀ ਦੀ ਡਾਇਰੈਕਟਰ ਟੀਨਾ ਗਰਗ ਨੇ ਦੱਸਿਆ ਕਿ ਭਾਰਤ ਦੀ ਪ੍ਰਤੀਨਿਧਤਾ ਕਰਦਿਆਂ ਅਕੈਡਮੀ ਦੇ ਵਿਦਿਆਰਥੀਆਂ ਨੇ ਵੀ ਇਸ ਓਲੰਪਿਆਡ ਚ ਭਾਗ ਲਿਆ। ਸਕਸ਼ਮ ਅਕੈਡਮੀ ਦੀ ਵਿਦਿਆਰਥਣ ਵਾਮਿਕਾ ਫਰਸਟ ਟਰਮ ਚ ਪਹਿਲੇ ਸਥਾਨ ਤੇ ਰਹੀ ਹੈ। ਇਸਨੇ 10 ਮਿਨਟ 38 ਸੈਕੰਡ ਚ 100 ਸਮ ਕੀਤੇ। ਇਸੇ ਤਰਾਂ ਸਵਰੀਤ ਨੇ ਫੋਰਥ ਟਰਮ ਚ ਸੈਕੰਡ ਪੋਜਿਸ਼ਨ ਹਾਸਲ ਕੀਤੀ। ਇਸਨੇ 11 ਮਿਨਟ 2 ਸੈਕੰਡ ਚ 100 ਸਮ ਕੀਤੇ। ਵਿਦਿਆਰਥੀਆਂ ਦੀ ਉਸ ਉਪਲਬਧੀ ਤੇ ਏਡੀਸੀ ਸੁਰਿੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ। ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਤਰਸੇਮ ਗੋਇਲ, ਰਾਜੇਸ਼ ਗਰਗ, ਸੁਨੀਲ ਗਰਗ ਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *