ਸ੍ਰੀ ਮੁਕਤਸਰ ਸਾਹਿਬ, 13 ਅਗਸਤ ()- ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ PSSS2 ਵੱਲੋਂ 500 ਪੋਸਟਾਂ (29 ਸਹਾਇਕ ਸੁਪਰਡੰਟ, 451 ਜੇਲ ਵਾਰਡਨ ਮੇਲ, 20 ਮੈਟਰਨ ਫੀਮੇਲ) ਕੱਢੀਆ ਗਈਆਂ ਹਨ। ਇਹਨ੍ਹਾਂ ਪੋਸਟਾਂ ਲਈ ਵੈੱਬਸਾਈਟ https://sssb.punjab.gov.in ’ਤੇ 24 ਅਗਸਤ 2025 ਤੱਕ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਬਾਰਡਰ ਸਕਿਉਰਟੀ ਫੋਰਸ (2S6) ਵੱਲੋਂ 3588 ਪੋਸਟਾਂ (ਮੇਲ ਅਤੇ ਫੀਮੇਲ) ਕੱਢੀਆਂ ਗਈਆਂ ਹਨ। ਇਹਨਾਂ ਪੋਸਟਾਂ ਲਈ ਵੈੱਬਸਾਈਟ https://rectt.bsf.gov.in ’ਤੇ 23 ਅਗਸਤ 2025 ਤੱਕ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਾਦਲ – ਲੰਬੀ ਰੋਡ) ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜਿਲਕਾ ਦੇ ਨੌਜਵਾਨਾਂ ਲਈ PSSS2 ਅਤੇ 2S6 ਦੇ ਫਿਜੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਉਕਤ ਜ਼ਿਲਿ੍ਹਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਆਨ-ਲਾਈਨ ਅਪਲਾਈ ਕਰਕੇ ਹੇਠ ਲਿਖੇ ਦਸਤਾਵੇਜ ਸਮੇਤ ਬਾਦਲ – ਲੰਬੀ ਮੇਨ ਰੋਡ ’ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ’ਤੇ 18 ਅਗਸਤ 2025 ਨੂੰ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾਉਣ ਲਈ ਦਸਵੀਂ ਅਤੇ ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਕੈਂਪ ਵਿਖੇ ਆਰਮੀ ਅਗਨੀਵੀਰ ਏ.ਆਰ.ਓ. ਫਿਰੋਜਪੁਰ ਦੇ 17 ਅਗਸਤ ਤੋਂ 26 ਅਗਸਤ 2025 ਨੂੰ ਹੋ ਰਹੇ ਫਿਜੀਕਲ ਟੈਸਟ ਦੀ ਤਿਆਰੀ ਕਰਵਾਈ ਜਾ ਰਹੀ ਹੈ। ਜਿਹੜੇ ਨੌਜਵਾਨ ਲਿਖਤੀ ਪੇਪਰ ਵਿੱਚ ਪਾਸ ਹੋ ਚੁੱਕੇ ਹਨ, ਉਹ ਕੈਂਪ ਆ ਕੇ ਆਰਮੀ ਅਗਨੀਵੀਰ ਦੇ ਫਿਜੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ। ਸਿਖਲਾਈ ਦੌਰਾਂਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013, 94638-31615 ’ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…






