ਕੇਕੇਯੂ ਵੱਲੋਂ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ

Spread the love

ਸ੍ਰੀ ਮੁਕਤਸਰ ਸਾਹਿਬ, 13 ਅਗਸਤ ()- ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਜੰਡੋਕੇ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ’ਚ ਅਮਰੀਕਾ ਦੇ ਦਬਾਅ ਅੱਗੇ ਝੁਕਦਿਆਂ ਭਾਰਤ ਵੱਲੋਂ ਅਮਰੀਕਾ ਨਾਲ ਕਿਸਾਨ ਵਿਰੋਧੀ ਮੁਕਤ ਵਪਾਰ ਸਮਝੌਤਾ ਕਰ ਲਿਆ ਜਾਂਦਾ ਹੈ ਤਾਂ ਮੁਲਕ ਦੀ ਕਿਸਾਨੀ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ ਕਿਉਂਕਿ ਖੇਤੀਬਾੜੀ ਨਾਲ ਸੰਬੰਧਿਤ ਵਸਤੂਆਂ ਮੱਕੀ ਸੋਇਆਬੀਨ ਵਗੈਰਾ ਅਤੇ ਡੇਅਰੀ ਨਾਲ ਸਬੰਧਤ ਵਸਤੂਆਂ ਦੁੱਧ ਪਨੀਰ ਆਦਿ ਦੇ ਰੇਟ ਬਹੁਤ ਘੱਟ ਜਾਣਗੇ ਜਿਸਦਾ ਮੁਕਾਬਲਾ ਕਰਨਾ ਦੇਸ਼ ਦੇ ਕਿਸਾਨਾਂ ਤੇ ਡੇਰੀ ਉਤਪਾਦਕਾਂ ਲਈ ਬਹੁਤ ਮੁਸ਼ਕਿਲ ਹੋਵੇਗਾ। ਸਿੱਟੇ ਵਜੋਂ ਖੇਤੀ ਅਤੇ ਡੇਅਰੀ ਧੰਦੇ ਨਾਲ ਸੰਬੰਧਿਤ ਕਰੋੜਾਂ ਕਿਸਾਨ ਆਰਥਿਕ ਪੱਖੋਂ ਤਬਾਹ ਹੋ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵਾਰ ਵਾਰ ਬਿਆਨ ਦੇ ਰਹੇ ਹਨ ਕਿ ਕੋਈ ਸਮਝੌਤਾ ਇਸ ਤਰ੍ਹਾਂ ਦਾ ਨਹੀਂ ਕੀਤਾ ਜਾਵੇਗਾ ਜਿਸ ਨਾਲ ਦੇਸ਼ ਦੇ ਕਿਸਾਨਾਂ ਦਾ ਉਜਾੜਾ ਹੋਵੇ ਪਰ ਹਕੀਕਤ ਇਸਦੇ ਉਲਟ ਹੈ, ਜੇਕਰ ਮੋਦੀ ਕਾਲ ਦੇ ਸਮੇਂ ਦੌਰਾਨ ਭਾਰਤ ਦੀਆਂ ਅਮਰੀਕਾ ਨਾਲ ਸੰਬੰਧਿਤ ਨੀਤੀਆਂ ਨੂੰ ਘੋਖਿਆ ਜਾਵੇ ਤਾਂ ਇਹ ਸਾਫ ਹੋ ਜਾਂਦਾ ਹੈ ਕਿ ਭਾਰਤ ਹਮੇਸ਼ਾ ਅਮਰੀਕਾ ਦੇ ਦਬਾਅ ਹੇਠ ਝੁਕਦਾ ਰਿਹਾ ਇਸਦੀ ਪੁਖਤਾ ਉਦਾਹਰਨ ਜਦੋਂ ਦੁਨੀਆਂ ਭਰ ਦੇ ਬਹੁਤ ਸਾਰੇ ਦੇਸ਼ਾਂ ਨੇ ਅਮਰੀਕਾ ਵੱਲੋਂ ਸ਼ੁਰੂ ਕੀਤੀ ਗਈ ਟਰੇਡ ਵਾਰ ਦੌਰਾਨ ਮੋੜਵੇਂ ਰੂਪ ’ਚ ਟੈਰਿਫ ਲਗਾ ਕੇ ਰਾਸ਼ਟਰਪਤੀ ਟਰੰਪ ਨੂੰ ਕਰਾਰਾ ਜਵਾਬ ਦਿੱਤਾ ਤਾਂ ਭਾਰਤ ਵੱਲੋਂ ਕੋਈ ਵੀ ਜਵਾਬੀ ਪ੍ਰਤੀਕਿਰਿਆ ਨਹੀਂ ਦਿੱਤੀ ਗਈ। ਇਸਤੋਂ ਪਹਿਲਾਂ ਵੀ ਹੋਰ ਦੇਸ਼ਾਂ ਨਾਲ ਭਾਰਤ ਵਪਾਰ ਸੰਬੰਧਾਂ ਦੀ ਗੱਲ ਹੋਵੇ ਅਮਰੀਕਾ ਦੀ ਕੁਰਕੀ ਤੋਂ ਡਰਦਾ ਰਿਹਾ, ਹੁਣ ਵੀ ਮੋਦੀ ਹਕੂਮਤ ਅਮਰੀਕੀ ਸਾਮਰਾਜ ਦੇ ਦਬਾਅ ਹੇਠਾਂ ਕਿਸਾਨ ਤੇ ਆਮ ਲੋਕਾਂ ਵਿਰੋਧੀ ਕਿਸੇ ਵੀ ਸਮਝੌਤੇ ਨੂੰ ਸਹਿਮਤੀ ਦੇ ਸਕਦੀ ਹੈ। ਇਸ ਲਈ ਅੱਜ ਪੂਰੇ ਮੁਲਕ ’ਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਪੁਤਲੇ ਫੂਕੇ ਜਾ ਰਹੇ ਹਨ। ਇਸ ਮੌਕੇ ਬਲਾਕ ਬਰੀਵਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਲੁਬਾਣਿਆਂਵਾਲੀ ਅਤੇ ਪਿੰਡ ਇਕਾਈ ਦੇ ਪ੍ਰਧਾਨ ਜਗਮੀਤ ਸਿੰਘ ਜੰਡੋਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਸੰਯੁਕਤ ਕਿਸਾਨ ਮੋਰਚੇ ਦੇ ਦਬਾਅ ਹੇਠ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪੋਲਸੀ ਰੱਦ ਕਰ ਦਿੱਤੀ ਹੈ ਪਰ ਤਕਨੀਕੀ ਤੌਰ ਤੇ ਜਦੋਂ ਤੱਕ ਪੰਜਾਬ ਸਰਕਾਰ ਦੀ ਕੈਬਨਿਟ ਵੱਲੋਂ ਨੋਟੀਫਿਕੇਸ਼ਨ ਰੱਦ ਨਹੀਂ ਹੁੰਦਾ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਲਾਗੂ ਕਰਕੇ ਕਿਸਾਨਾਂ ਦੀਆਂ ਮੁਫਤ ’ਚ ਜਮੀਨਾਂ ਹੜੱਪ ਕਰ ਸਕਦੀ ਹੈ। ਇਸ ਲਈ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਕਰਾਉਣ ਲਈ 24 ਤਰੀਕ ਨੂੰ ਸਮਰਾਲਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਰਾਲਾ ਰੈਲੀ ’ਚ ਪਰਿਵਾਰਾਂ ਸਮੇਤ ਵੱਡੀ ਗਿਣਤੀ ’ਚ ਪਹੁੰਚਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਸੰਤ ਸਿੰਘ, ਗੁਰਲਾਲ ਸਿੰਘ, ਗੁਰ ਧਿਆਨ ਸਿੰਘ, ਸੁਖਜੀਤ ਸਿੰਘ, ਜਗਵੀਰ ਸਿੰਘ, ਗੁਰਮੀਤ ਸਿੰਘ, ਰੂਪ ਸਿੰਘ, ਧਰਮਿੰਦਰ ਸਿੰਘ, ਗੁਰਮੀਤ ਸਿੰਘ, ਹਮੀਰ ਸਿੰਘ, ਸੁਖਜਿੰਦਰ ਕੁਮਾਰ, ਗੁਰਚਰਨ ਸਿੰਘ, ਰਾਮ ਸਿੰਘ, ਸੁਖਚੈਨ ਸਿੰਘ, ਗੁਰਮੀਤ ਸਿੰਘ, ਗੁਰਬਾਜ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *