ਦੇਸ਼ ਭਗਤਾਂ ਦੀਆ ਕੁਰਬਾਨੀਆਂ ਸਦਕਾ 15 ਅਗਸਤ 1947 ਨੂੰ ਭਾਰਤ ਆਜ਼ਾਦ ਹੋਇਆ

Spread the love
: ਬੱਲ ਮਲਕੀਤ ਸਿੰਘ 
ਅੰਮ੍ਰਿਤਸਰ 13 ਅਗਸਤ(ਦਿਨੇਸ਼ ਸੋਨੀ )ਕੋਈ ਵਿਅਕਤੀ ਉਦੋਂ ਹੀ ਸੁਤੰਤਰਤਾ ਦਾ ਆਨੰਦ ਮਾਣ ਸਕਦਾ ਹੈ ਜਦੋਂ ਉਹ ਸੁਤੰਤਰ ਦੇਸ਼ ਦਾ ਵਾਸੀ ਹੋਵੇ ਭਾਰਤ ਬਹੁਤ ਲੰਮਾ ਸਮਾਂ ਵਿਦੇਸ਼ੀਆਂ ਦਾ ਗੁਲਾਮ ਰਿਹਾ ਹੈ ਜਦੋਂ ਪਠਾਣਾਂ ਤੇ ਮੁਗ਼ਲਾਂ ਨੇ ਭਾਰਤ ਤੇ ਕਬਜ਼ਾ ਕੀਤਾ ਤਾਂ ਰਾਣਾ ਪ੍ਰਤਾਪ, ਸ਼ਿਵਾ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ। ਫਿਰ ਅੰਗਰੇਜ਼ਾਂ ਨੇ ਭਾਰਤ ਨੂੰ ਗ਼ੁਲਾਮ ਬਣਾ ਲਿਆ। ਅੰਗਰੇਜ਼ਾਂ ਵਿਰੁੱਧ ਅਜ਼ਾਦੀ ਲਈ ਕਰਤਾਰ ਸਿੰਘ ਸਰਾਭਾ, ਸ. ਅਜੀਤ ਸਿੰਘ, ਗੰਗਾਧਰ ਤਿਲਕ, ਸ਼ਹੀਦ ਭਗਤ ਸਿੰਘ, ਮਹਾਤਮਾ ਗਾਂਧੀ, ਲਾਲਾ ਲਾਜਪਤ ਰਾਏ, ਜਵਾਹਰ ਲਾਲ ਨਹਿਰੂ ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਆਦਿ ਦੇਸ ਭਗਤ ਅੱਗੇ ਹੋ ਕੇ ਲੜੇ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਬੱਲ ਮਲਕੀਤ ਸਿੰਘ ਨੇ ਦੱਸਿਆ ਕਿ ਦੇਸ-ਭਗਤਾਂ ਦੀਆਂ ਕੁਰਬਾਨੀਆਂ ਕਾਰਨ 15 ਅਗਸਤ, 1947 ਈ. ਨੂੰ ਭਾਰਤ ਅਜ਼ਾਦ ਹੋ ਗਿਆ 15 ਅਗਸਤ ਦਾ ਦਿਨ ਸਮੁੱਚੇ ਭਾਰਤ-ਵਾਸੀਆਂ ਲਈ ਗੌਰਵ ਭਰਿਆ ਦਿਨ ਹੈ। ਹਰ ਸਾਲ ਭਾਰਤ-ਵਾਸੀ ਇਸ ਦਿਨ ਨੂੰ ਇਕ ਤਿਉਹਾਰ ਵਾਂਗ ਮਨਾਉਂਦੇ ਹਨ। ਦੇਸ ਦੇ ਪ੍ਰਧਾਨ ਮੰਤਰੀ ਇਸ ਦਿਨ ਲਾਲ ਕਿਲ੍ਹੇ ਉੱਪਰ ਤਿਰੰਗਾ ਝੰਡਾ ਝੁਲਾਉਂਦੇ ਹਨ। ਉਹ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਕੌਮ ਦੇ ਨਾਂ ਸੰਦੇਸ਼ ਪੜ੍ਹਦੇ ਹਨ। ਦੇਸ਼ ਦੀਆਂ ਸੈਨਾਵਾਂ ਪਰੇਡ ਕਰਦੀਆਂ ਹਨ ਤੇ ਭਾਰਤ ਦੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਕੂਲੀ ਬੱਚੇ ਵੀ ਪਰੇਡ ਕਰਦੇ ਤੇ ਝਾਕੀਆਂ ਕੱਢਦੇ ਹਨ। ਰਾਸ਼ਟਰੀ ਗਾਣ ਗਾਇਆ ਜਾਂਦਾ ਹੈ । ਦੇਸ ਦੀ ਰਾਜਧਾਨੀ ਤੋਂ ਇਲਾਵਾ ਦੇਸ ਭਰ ਵਿਚ ਭਿੰਨ-ਭਿੰਨ ਥਾਵਾਂ ਉੱਤੇ ਇਸ ਦਿਨ ਨੂੰ ਮਨਾਇਆ ਜਾਂਦਾ ਹੈ। ਭਾਰਤੀਆਂ ਨੂੰ ਇਹ ਦਿਨ ਸੈਂਕੜੇ ਕੁਰਬਾਨੀਆਂ ਤੇ ਸ਼ਹੀਦੀਆਂ ਪਿੱਛੋਂ ਪ੍ਰਾਪਤ ਹੋਇਆ ਹੈ। ਸਾਡਾ ਕਰਤੱਵ ਹੈ ਕਿ ਅਸੀਂ ਭਾਰਤ ਦੀ ਅਜ਼ਾਦੀ ਨੂੰ ਕਾਇਮ ਰੱਖਣ ਲਈ ਆਪਣਾ ਤਨ, ਮਨ ਤੇ ਧਨ ਕੁਰਬਾਨ ਕਰਨ ਲਈ ਤਿਆਰ ਰਹੀਏ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *