ਸ੍ਰੀ ਅਨੰਦਪੁਰ ਸਾਹਿਬ 13 ਅਗਸਤ (ਭਾਰਦਵਾਜ)ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਸੁਤੰਤਰਤਾ ਦਿਵਸ ਸਮਾਰੋਹ ਮੌਕੇ ਰਾਸ਼ਟਰੀ ਝੰਡਾ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਲਹਿਰਾਉਣਗੇ। ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਫੁੱਲ ਡਰੈਸ ਰਿਹਸਲ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਿੱਤੀਆਂ। ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਵਿਸੇਸ਼ ਆਕਰਸ਼ਣ ਦਾ ਕੇਂਦਰ ਰਹੇ। ਸਮਾਰੋਹ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਅੱਜ ਫੁੱਲ ਡਰੈਸ ਰਿਹਸਲ ਮੌਕੇ ਸੱਭਿਆਚਾਰਕ ਅਤੇ ਦੇ਼ਸ ਭਗਤੀ ਦੀਆਂ ਪੇਸ਼ਕਾਰੀਆਂ ਮੌਕੇ ਵਿਦਿਆਰਥੀਆਂ ਨੇ ਖੂਬ ਰੰਗ ਬੰਨਿਆਂ। ਵਿਦਿਆਰਥੀਆਂ ਵਿਚ ਸਮਾਰੋਹ ਨੂੰ ਲੈ ਕੇ ਭਾਰੀ ਉਤਸਾਹ ਸੀ। ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਭੰਗੜੇ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਮਾਰਚ ਪਾਸਟ, ਪੀ.ਟੀ.ਸ਼ੋਅ ਤੇ ਸੱਭਿਆਚਾਰਕ ਪੇਸ਼ਕਾਰੀਆਂ ਦੌਰਾਨ ਵਿਦਿਆਰਥੀਆਂ ਵੱਲੋ ਕੀਤੀ ਮਿਹਨਤ ਤੇ ਰਿਹਸਲ ਮੌਕੇ ਹਾਜ਼ਰ ਪਤਵੰਤਿਆਂ ਨੇ ਸਮੂਹ ਪ੍ਰਸੰਸਾ ਕੀਤੀ। ਤਹਿਸੀਲਦਾਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਉਪ ਮੰਡਲ ਪੱਧਰ ਤੇ ਸਮਾਰੋਹ ਮੌਕੇ ਐਸ.ਡੀ.ਐਮ ਜਸਪ੍ਰੀਤ ਸਿੰਘ ਪੀ.ਸੀ.ਐਸ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਡ ਦਾ ਨਿਰੀਖਣ ਕਰਨਗੇ, ਮਾਰਚ ਪਾਸਟ ਤੋ ਸਲਾਮੀ ਲੈਣਗੇ। ਇਸ ਮੌਕੇ ਵੱਖ ਵੱਖ ਸਕੂਲਾਂ ਵੱਲੋਂ ਪੀ.ਟੀ.ਸ਼ੋਅ ਪੇਸ਼ ਕੀਤੇ ਜਾਣਗੇ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗਾਇਨ ਨਾਲ ਹੋਵੇਗੀ। ਮੰਚ ਸੰਚਾਲਨ ਗੁਰਮਿੰਦਰ ਸਿੰਘ ਭੁੱਲਰ ਕਰਨਗੇ। ਮਾਰਚ ਪਾਸਟ ਦੀ ਅਗਵਾਈ ਰਣਜੀਤ ਸਿੰਘ ਐਨ.ਸੀ.ਸੀ ਅਫਸਰ ਵੱਲੋਂ ਕੀਤੀ ਜਾਵੇਗੀ, ਪੀ.ਟੀ ਸ਼ੋਅ ਦੀਆਂ ਤਿਆਰੀਆਂ ਸਤੀਸ਼ ਕੁਮਾਰ ਤੇ ਇਕਬਾਲ ਸਿੰਘ ਵੱਲੋਂ ਕਰਵਾਈਆ ਗਈਆਂ ਹਨ ਤੇ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਨੇ ਗੁਰਮਿੰਦਰ ਸਿੰਘ ਭੁੱਲਰ, ਪ੍ਰਿੰ.ਸੁਖਪਾਲ ਕੌਰ ਵਾਲੀਆ,ਪ੍ਰਿੰ.ਨੀਰਜ ਵਰਮਾ, ਰਣਜੀਤ ਸਿੰਘ ਐਨ.ਸੀ.ਸੀ ਅਫਸਰ, ਅਜੇ ਬੈਂਸ, ਗੁਰਦੀਪ ਕੌਰ ਨੇ ਸੱਭਿਆਚਾਰਕ ਪ੍ਰੋਗਰਾਮਾ ਦੀ ਚੋਣ ਕੀਤੀ ਹੈ।
ਇਸ ਮੌਕੇ ਲੈਫ.ਸੰਦੀਪ ਕੁਮਾਰ, ਬਰਜਿੰਦਰਾ ਸਿੰਘ, ਮੇਜਰ ਸਿੰਘ, ਗੁਰਸੇਵਕ ਸਿੰਘ, ਦਵਿੰਦਰ ਸਿੰਘ, ਦੀਦਾਰ ਸਿੰਘ ਤੇ ਵੱਖ ਵੱਖ ਸਕੂਲਾ ਦੇ ਅਧਿਆਪਕ ਹਾਜ਼ਰ ਸਨ।






