ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿੱਚ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਵਸ

Spread the love

ਮੰਡੀ ਲੱਖੇਵਾਲੀ, 14 ਅਗਸਤ ()-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿੱਚ 78ਵਾਂ ਅਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ਭਗਤੀ ਅਤੇ ਰਾਸ਼ਟਰੀ ਜੋਸ਼ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਸਕੂਲ ਕੈਂਪਸ ਤਿਰੰਗੇ ਦੇ ਰੰਗਾਂ ਨਾਲ ਸਜਿਆ ਹੋਇਆ ਸੀ ਅਤੇ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਦੇਸ਼ ਪ੍ਰੇਮ ਦੀ ਚਮਕ ਸਾਫ਼ ਦਿਖ ਰਹੀ ਸੀ। ਸਮਾਰੋਹ ਦੀ ਸ਼ੁਰੂਆਤ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਵਿੱਚ ਪਿ੍ਰੰਸੀਪਲ ਮੈਡਮ ਸੰਜੂ ਬੱਬਰ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਪੂਰਾ ਮੈਦਾਨ ÷ਭਾਰਤ ਮਾਤਾ ਕੀ ਜੈ÷ ਅਤੇ ÷ਵੰਦੇ ਮਾਤਰਮ÷ ਦੇ ਨਾਅਰਿਆਂ ਨਾਲ ਗੂੰਜ ਉਠਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪਰੇਡ ਪੇਸ਼ ਕੀਤੀ ਗਈ, ਜਿਸ ਨੇ ਸਮਾਗਮ ਦੀ ਸ਼ਾਨ ਵਧਾਈ।
ਪ੍ਰੋਗਰਾਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਨੁੱਕੜ ਨਾਟਕ ਸੀ, ਜਿਸ ਵਿੱਚ ਦੇਸ਼ ਦੀਆਂ ਪ੍ਰਾਪਤੀਆਂ ਅਤੇ ਬਜ਼ੁਰਗਾਂ ਦੇ ਮਾਣ ਸਨਮਾਨ ਦਾ ਸੁਨੇਹਾ ਦਿੱਤਾ ਗਿਆ ਸੀ।ਦਰਸ਼ਕਾਂ ਨੇ ਇਸ ਨਾਟਕ ਨੂੰ ਬੜਾ ਪਸੰਦ ਕੀਤਾ ਅਤੇ ਵਿਦਿਆਰਥੀਆਂ ਦੀ ਪੇਸ਼ਕਾਰੀ ਨੂੰ ਤਾੜੀਆਂ ਨਾਲ ਸਰਾਹਿਆ। ਇਸ ਮੌਕੇ ਪਿ੍ਰੰਸੀਪਲ ਮੈਡਮ ਸੰਜੂ ਬੱਬਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਅਜ਼ਾਦੀ ਸਾਡੇ ਪੂਰਵਜਾਂ ਦੀਆਂ ਬੇਅੰਤ ਕੁਰਬਾਨੀਆਂ ਦਾ ਨਤੀਜਾ ਹੈ, ਜਿਸਦੀ ਰੱਖਿਆ ਲਈ ਸਾਨੂੰ ਹਮੇਸ਼ਾਂ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ, ਅਨੁਸ਼ਾਸਨ ਅਤੇ ਨੈਤਿਕ ਮੁੱਲਾਂ ਰਾਹੀਂ ਦੇਸ਼ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਚੇਅਰਮੈਨ ਹਰਚਰਨ ਸਿੰਘ ਬਰਾੜ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਨੌਜਵਾਨ ਪੀੜੀ ਦੇਸ਼ ਦਾ ਭਵਿੱਖ ਹੈ ਅਤੇ ਸਿੱਖਿਆ ਦੇ ਨਾਲ-ਨਾਲ ਉਨਾਂ ਵਿੱਚ ਦੇਸ਼ਭਗਤੀ ਦੇ ਸੰਸਕਾਰ ਪੈਦਾ ਕਰਨਾ ਹਰ ਅਧਿਆਪਕ ਅਤੇ ਮਾਤਾ-ਪਿਤਾ ਦੀ ਜ਼ਿੰਮੇਵਾਰੀ ਹੈ। ਸਮਾਰੋਹ ਵਿੱਚ ਸਕੂਲ ਦਾ ਪੂਰਾ ਸਟਾਫ ਮੌਜੂਦ ਸੀ ਅਤੇ ਅੰਤ ਵਿੱਚ ਰਾਸ਼ਟਰੀ ਗੀਤ ਗਾ ਕੇ ਸਮਾਰੋਹ ਦਾ ਸਮਾਪਤ ਕੀਤਾ ਗਿਆ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *