ਪੁਲਿਸ ਵੱਲੋਂ ਸੁਤੰਤਰਤਾ ਦਿਵਸ ਦੇ ਮੱਦੇ ਨਜ਼ਰ ਜ਼ਿਲਾ ਭਰ ਵਿੱਚ ਸਖਤ ਸੁਰੱਖਿਆ ਪ੍ਰਬੰਧ

Spread the love

ਸ੍ਰੀ ਮੁਕਤਸਰ ਸਾਹਿਬ, 14 ਅਗਸਤ ()- ਸੁਤੰਤਰਤਾ ਦਿਵਸ (15 ਅਗਸਤ) ਸਮਾਰੋਹਾਂ ਨੂੰ ਸ਼ਾਨਦਾਰ, ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿਛਲੇ ਕਈ ਦਿਨਾਂ ਤੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਡਾ. ਅਖਿਲ ਚੌਧਰੀ, ਆਈ.ਪੀ.ਐਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਵਿਸ਼ੇਸ਼ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਅਧੀਨ ਮੁੱਖ ਸਮਾਰੋਹ ਸਥਾਨਾਂ, ਸਰਕਾਰੀ ਇਮਾਰਤਾਂ ਅਤੇ ਸੰਘਣੀ ਅਬਾਦੀ ਇਲਾਕਿਆਂ ਦੀ ਪੁਲਿਸ ਵੱਲੋਂ ਨਿਰੰਤਰ ਚੈਕਿੰਗ ਕੀਤੀ ਜਾ ਰਹੀ। ਇਸ ਸਬੰਧੀ ਜ਼ਿਲਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਜ਼ਿਲੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਇਸ ਲਈ ਐਸ.ਪੀ ਰੈਂਕ, ਡੀ.ਐਸ.ਪੀ ਰੈਂਕ ਦੇ ਅਧਿਕਾਰੀ ਅਤੇ ਲਗਭਗ 500 ਪੁਲਿਸ ਅਧਿਕਾਰੀ/ਮੁਲਾਜ਼ਮ ਤੈਨਾਤ ਕੀਤੇ ਗਏ। ਉਨਾਂ ਦੱਸਿਆ ਕਿ ਇਹ ਸਮਾਰੋਹ ਹਰ ਵਾਰ ਦੀ ਤਰਾਂ ਕੋਟਕਪੂਰਾ ਰੋਡ ਸਥਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ, ਸਕੂਲੀ ਬੱਚੇ, ਸਰਕਾਰੀ ਅਧਿਕਾਰੀ ਤੇ ਵਿਸ਼ੇਸ਼ ਮਹਿਮਾਨ ਸ਼ਾਮਲ ਹੋਣਗੇ। ਇਸ ਸਮਾਰੋਹ ਦੌਰਾਨ ਸਟੇਡੀਅਮ ਦੀ ਸੁਰੱਖਿਆ ਲਈ ਕਰੀਬ 350 ਅਧਿਕਾਰੀ/ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਉਹਨਾਂ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਮੈਟਲ ਡਿਟੈਕਟਰ, ਮੈਨੂਅਲ ਚੈਕਿੰਗ ਦੇ ਨਾਲ-2 ਸੀ.ਸੀ.ਟੀ.ਵੀ ਕੈਮਰਿਆ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।
ਇਸੇ ਲੜੀ ਤਹਿਤ ਮਲੋਟ ਅਤੇ ਗਿੱਦੜਬਾਹਾ, ਦਾਣਾ ਮੰਡੀ ਵਿੱਚ ਸਬ-ਡਵੀਜਨਪੱਧਰੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਬ-ਡਵੀਜਨ ਪੱਧਰ ਤੇ ਦਾਣਾ ਮੰਡੀ, ਮਲੋਟ ਅਤੇ ਦਾਣਾ ਮੰਡੀ, ਗਿੱਦੜਬਾਹਾ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਕਬਾਲ ਸਿੰਘ ਪੀ.ਪੀ.ਐਸ. ਡੀ.ਐਸ.ਪੀ., ਮਲੋਟ ਅਤੇ ਰਛਪਾਲ ਸਿੰਘ ਪੀ.ਪੀ.ਐਸ, ਡੀ.ਐਸ.ਪੀ., ਐਨ.ਡੀ.ਪੀ.ਐਸ ਦੀ ਨਿਗਰਾਨੀ ਹੇਠ ਕਰੀਬ 150 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸੇ ਸਬੰਧ ’ਚ ਜਿਲੇ ਭਰ ’ਚ ਨਾਕਾਬੰਦੀ ਅਤੇ ਬਾਰਡਰ ਸੀਲਿੰਗ ਕੀਤੀ ਗਈ ਹੈ ਤੇ ਪੰਜਾਬ-ਹਰਿਆਣਾ ਅਤੇ ਪੰਜਾਬ-ਰਾਜਸਥਾਨ ਸਰਹੱਦਾਂ ‘ਤੇ ਸੁਰੱਖਿਆ ਦੇ ਮੱਦੇਨਜ਼ਰ 19 ਨਾਕੇ ਲਗਾ ਕੇ ਪੂਰੀ ਤਰਾਂ ਸੀਲਿੰਗ ਕੀਤੀ ਗਈ ਹੈ। ਇਨਾਂ ਨਾਕਿਆਂ ‘ਤੇ ਵਾਹਨ ਚੈਕਿੰਗ, ਦਸਤਾਵੇਜ਼ ਵੈਰੀਫਿਕੇਸ਼ਨ ਅਤੇ ਯਾਤਰੀਆਂ ਦੀ ਪਛਾਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰ ਨੂੰ ਜਿਲਾ ਅੰਦਰ ਦਾਖਿਲ ਹੋਣ ਤੋਂ ਰੋਕਿਆ ਜਾ ਸਕੇ।
ਇਸ ਤੋਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲੇ ਦੇ ਸਾਰੇ ਹੋਟਲਾਂ, ਢਾਬਿਆਂ ਅਤੇ ਸਰਾਵਾਂ ਵਿੱਚ ਵਿਸ਼ੇਸ਼ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ। ਹੋਟਲ/ਸਰਾਵਾਂ ਵਿੱਚ ਠਹਿਰਣ ਵਾਲਿਆਂ ਦੀ ਤਸਦੀਕ ਕੀਤੀ ਗਈ।
ਨਾਈਟ ਡੋਮੀਨੇਸ਼ਨ ਅਤੇ ਸ਼ਹਿਰੀ ਫਲੈਗ ਮਾਰਚ
ਰਾਤ ਦੇ ਸਮੇਂ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਗਜ਼ਟਿਡ ਰੈਂਕ ਦੇ ਅਧਿਕਾਰੀ ਖੁਦ ਟੀਮਾਂ ਸਮੇਤ ਮਹੱਲਿਆਂ, ਗਲੀਆਂ, ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡ ‘ਤੇ ਗਸ਼ਤ ਕਰ ਰਹੇ ਹਨ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ, ਆਵਾਜਾਈ ‘ਤੇ ਨਿਗਰਾਨੀ ਅਤੇ ਲੋਕਾਂ ਨਾਲ ਸੰਪਰਕ ਕਰਕੇ ਸੁਰੱਖਿਆ ਭਾਵਨਾ ਪੈਦਾ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਐਸ.ਐਸ.ਪੀ ਦੀ ਲੋਕਾਂ ਨੂੰ ਅਪੀਲ
ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਕੋਲ ਕੋਈ ਵੀ ਸ਼ੱਕੀ ਵਿਅਕਤੀਆਂ ਜਾਂ ਕਿਸੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਹੈ ਤਾਂ ਉਹ ਤੁਰੰਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਹੈਲਪਲਾਈਨ ਨੰਬਰ 8054942100 ‘ਤੇ ਸਾਂਝੀ ਕਰਨ। ਉਹਨਾਂ ਕਿਹਾ ਕਿ ਜਨਤਾ ਦਾ ਸਹਿਯੋਗ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *