ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ ਵੱਲੋਂ ਪੱਤਰਕਾਰ ਤੇ ਜਾਨਲੇਵਾ ਹਮਲਾ ਕਰਕੇ ਗੰਭੀਰ ਰੂਪ ‘ਚ ਜ਼ਖ਼ਮੀ ਕਰਨ ਤੇ ਸਖ਼ਤ ਸ਼ਬਦਾਂ ‘ਚ ਨਿਖੇਧੀ 

Spread the love
ਅੰਮ੍ਰਿਤਸਰ 14ਅਗਸਤ(ਦਿਨੇਸ਼ ਸੋਨੀ ) ਬੀਤੇ ਦਿਨੀਂ ਕਸਬਾ ਮੂਨਕ ਜ਼ਿਲ੍ਹਾ ਸੰਗਰੂਰ ਤੋਂ ਪੱਤਰਕਾਰ ਕੁਲਦੀਪ ਸਿੰਘ ਖੋਖਰ ਤੇ ਮਾਰੂ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਮੂਨਕ ਦੇ ਸਰਕਾਰੀ ਹਸਪਤਾਲ ਵਿੱਚ ਮੁੱਢਲੀ ਮੈਡੀਕਲ ਸਹਾਇਤਾਂ ਤੋਂ ਬਾਅਦ ਸੰਗਰੂਰ ਦੇ ਸਰਕਾਰੀ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ (ਰਜਿ.) ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਮਸੌਣ ਨੂੰ ਜਾਣਕਾਰੀ ਮਿਲਣ ਤੇ ਉਹਨਾਂ ਦੱਸਿਆਂ ਕਿ ਪੱਤਰਕਾਰ ਕੁਲਦੀਪ ਸਿੰਘ ਖੋਖਰ ਤੇ ਹਮਲਾ ਹੋਣਾ ਬਹੁਤ ਮੰਦਭਾਗੀ ਘਟਨਾ ਹੈ। ਇਸ ਨਾਲ ਸਮੂਹ ਪੱਤਰਕਾਰ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ।
 ਉਹਨਾਂ ਦੱਸਿਆ ਕਿ ਪੱਤਰਕਾਰ ਕੁਲਦੀਪ ਸਿੰਘ ਖੋਖਰ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ ਉਹ ਘੱਗਰ ਦਰਿਆ ਤੇ ਕਵਰੇਜ ਕਰਨ ਲਈ ਗਿਆ ਸੀ ਕਿ ਪਿੰਡ ਮੰਡਵੀ ਦੇ ਕੁੱਝ ਵਿਅਕਤੀਆਂ ਵੱਲੋਂ ਉਸ ਨੂੰ ਰਸਤੇ ਵਿੱਚ ਘੇਰ ਕੇ ਉਸ ਉੱਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ ਸੀ ਅਤੇ ਉਸ ਦੀ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਹੈ, ਜੋਂ ਕਿ ਬਹੁਤ ਘਨੋਣੀ ਘਟਨਾ ਹੈ। ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ (ਰਜਿ) ਦੇ ਚੇਅਰਮੈਨ ਰਮੇਸ਼ ਰਾਮਪੁਰਾ ਜੀ, ਸਮੂਹ ਅਹੁੱਦੇਦਾਰ ਅਤੇ ਮੈਂਬਰ ਸਾਹਿਬਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਸੰਗਰੂਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਸਬੰਧਿਤ ਦੋਸ਼ੀਆਂ ਵਿਅਕਤੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੋਸ਼ੀਆਂ ਵਿਅਕਤੀਆਂ ਖਿਲਾਫ਼ ਕਾਰਵਾਈ ਨਾ ਕਰਨ ਤੇ ਤਿੱਖਾ ਸੰਘਰਸ਼ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਜ਼ਿਲ੍ਹਾ ਸੰਗਰੂਰ ਵਿਰੁੱਧ ਵਿੱਢਿਆ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਪੁਲਿਸ ਜ਼ਿਲ੍ਹਾ ਸੰਗਰੂਰ ਦੀ ਹੋਵੇਗੀ। ਇਸ ਮੌਕੇ ਚੇਅਰਮੈਨ ਰਮੇਸ਼ ਰਾਮਪੁਰਾ ਜੀ, ਵਾਇਸ ਚੇਅਰਮੈਨ ਦਲਬੀਰ ਸਿੰਘ ਭਰੋਵਾਲ, ਵਾਇਸ ਪ੍ਰਧਾਨ ਰਜਨੀਸ਼ ਕੌਸ਼ਲ ਅਤੇ ਰਾਘਵ ਅਰੋੜਾ, ਜਰਨਲ ਸਕੱਤਰ ਜੋਗਾ ਸਿੰਘ ਰਾਜਪੂਤ ਅਤੇ ਹਰਪ੍ਰੀਤ ਸਿੰਘ ਜੱਸੋਵਾਲ, ਕੋਡੀਨੇਟਰ ਰਣਜੀਤ ਸਿੰਘ ਜੰਡਿਆਲਾ, ਕੈਸ਼ੀਅਰ ਹਰੀਸ਼ ਸੂਰੀ, ਜ਼ਿਲਾਂ ਪ੍ਰਧਾਨ ਵਰਿੰਦਰ ਸਿੰਘ ਧੁੰਨਾ, ਗੁਰਪ੍ਰੀਤ ਸਿੰਘ ਜੰਡਿਆਲਾ ਆਦਿ ਪੱਤਰਕਾਰ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *