ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਦੀਪਾਂਕੁਰ)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 25 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 12 ਵੀ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ ਅਤੇ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਕੋਲ ਆਪਣਾ ਮੋਬਾਇਲ ਅਤੇ ਮੋਟਰਸਾਈਕਲ ਹੋਣਾ ਜਰੂਰੀ ਹੈ। ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…






