ਟਰਬਨ ਕਿੰਗ ਪੁਸ਼ਪਿੰਦਰ ਸਿੰਘ ਅਤੇ ਫ਼ਤਹਿਜੀਤ ਸਿੰਘ ਨੇ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਸਿਰ ਤੇ ਸਜਾਈ ਦਸਤਾਰ

Spread the love
ਕਪੂਰਥਲਾ, 18 ਅਗਸਤ (ਕੌੜਾ)- ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਅੰਮਿਤ ਕੁਮਾਰ ਪੰਚਾਲ ਜੀ ਜਿਨ੍ਹਾਂ ਨੇ ਪ੍ਰਸ਼ਾਸਨ ਵੱਲੋਂ 79ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਉਲੀਕੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਪੰਜਾਬ ਸਰਕਾਰ ਦੇ ਨੁਮਾਇੰਦੇ, ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਜੋ ਕਿ ਜ਼ਿਲ੍ਹਾ ਇੰਚਾਰਜ ਟ੍ਰੇਡ ਵਿੰਗ ਕਪੂਰਥਲਾ ਦੀ ਸੇਵਾ ਵੀ ਬਾਖ਼ੂਬੀ ਨਿਭਾ ਰਹੇ ਹਨ ਦੇ ਟਰਬਨ ਕਿੰਗ ਵਜੋਂ ਕੌਮਾਂਤਰੀ ਪੱਧਰ ਤੇ ਪ੍ਰਸਿੱਧ ਸਪੁੱਤਰਾਂ ਪੁਸ਼ਪਿੰਦਰ ਸਿੰਘ ਅਤੇ ਫ਼ਤਹਿਜੀਤ ਸਿੰਘ (ਮਾਲਕ ਬ੍ਰਾਈਡਲ ਗੈਲਰੀ ਅਤੇ ਬ੍ਰਾਈਡਲ ਆਊਟ ਫਿੱਟ ਅੰਮ੍ਰਿਤ ਬਾਜ਼ਾਰ ਕਪੂਰਥਲਾ) ਨੇ ਡਿਪਟੀ ਕਮਿਸ਼ਨਰ ਸਾਹਿਬ ਕਪੂਰਥਲਾ ਨੂੰ ਦਸਤਾਰ ਸਜਾਉਣ ਦੀ ਸੇਵਾ ਨਿਭਾਈ।
ਜ਼ਿਕਰਯੋਗ ਹੈ ਕਿ ਪਿਛਲੇ ਤਕਰੀਬਨ ਬਹੁਤ ਸਾਰੇ ਸਾਲਾਂ ਤੋਂ ਪੰਜਾਬ ਦੀਆਂ ਸਮੂਹ ਮੰਦਿਰ ਕਮੇਟੀਆਂ ਵੱਲੋਂ ਸਮੇਂ-ਸਮੇਂ ਜਦੋਂ ਵੀ ਸ਼ੋਭਾ ਯਾਤਰਾਵਾਂ ਯਾਂ ਹੋਰ ਧਾਰਮਿਕ ਸਮਾਗਮ ਰਚਾਏ ਜਾਂਦੇ ਹਨ ਉਦੋਂ ਵੀ ਇਹ ਦੋਵੇਂ ਟਰਬਨ ਕਿੰਗ  ਸ਼ਰਧਾਲੂਆਂ ਨੂੰ ਵੰਨ-ਸਵੰਨੀਆਂ ਦਸਤਾਰਾਂ ਸਜਾਉਣ ਦੀ ਸੇਵਾ ਕਰਦੇ ਹਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *