ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਹੋਇਆ ਹਮਲਾ ਨਿੰਦਣਯੋਗ – ਅਨੁਜ ਗੁਪਤਾ 

Spread the love
 ਖੰਨਾ, 4 ਦਸੰਬਰ ( ਜੇ ਐਸ ਖੰਨਾ ) ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬੁੱਧਵਾਰ ਨੂੰ ਹੋਏ ਜਾਨਲੇਵਾ ਹਮਲੇ ਨੂੰ ਸ਼ਿਵ ਸੈਨਾ ਹਿੰਦ ਨੇ ਬੇਹੱਦ ਚਿੰਤਾਜਨਕ,ਗੰਭੀਰ ਅਤੇ ਨਿੰਦਣਯੋਗ ਦੱਸਿਆ ਹੈ।ਬੁੱਧਵਾਰ ਨੂੰ ਸ਼ਿਵ ਸੈਨਾ ਹਿੰਦ ਦੇ ਕੌਮੀ ਮੀਤ ਪ੍ਰਧਾਨ ਅਨੁਜ ਗੁਪਤਾ ਨੇ ਇਸ ਹਮਲੇ ਨੂੰ ਪੰਜਾਬ ਵਿੱਚ ਖਾਲਿਸਤਾਨੀਆਂ ਦੀਆਂ ਵਧਦੀਆਂ ਸਰਗਰਮੀਆਂ ਅਤੇ ਪੰਜਾਬ ਸਰਕਾਰ ਦੀ ਨਾਕਾਮੀ ਦੱਸਿਆ ਹੈ।ਉਨ੍ਹਾਂ ਕਿਹਾ ਕਿ ਸੱਪ ਨੂੰ ਜਿੰਨਾ ਮਰਜੀ ਦੁੱਧ ਪਿਲਾਉ,ਉਹ ਡੰਗ ਮਾਰਨ ਤੋਂ ਨਹੀਂ ਹਟਦਾ।ਅਨੁਜ ਗੁਪਤਾ ਨੇ ਕਿਹਾ ਕਿ ਜਦੋਂ ਤੱਕ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਪੰਜਾਬ ਦੀ ਖੁਸ਼ਹਾਲੀ ਅਤੇ ਸ਼ਾਂਤੀ ਦੇ ਦੁਸ਼ਮਣ ਖਾਲਿਸਤਾਨੀਆਂ ਦੀ ਮਦਦ ਕਰਨਾ ਬੰਦ ਨਹੀਂ ਕਰਦੀਆਂ ਉਦੋਂ ਤੱਕ ਇਹ ਸਿਲਸਿਲਾ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਆਏ ਦਿਨ ਹਿੰਦੂ ਨੇਤਾਵਾਂ ਤੇ ਹਮਲਾ ਕਰਨ ਵਾਲੇ ਖਾਲਿਸਤਾਨੀਆਂ ਨੂੰ ਬਹਾਦਰ ਯੋਧਾ ਕਹਿੰਦੇ ਸਨ ਕਿ ਉਹ ਹੁਣ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਨੂੰ ਵੀ ਬਹਾਦਰ ਯੋਧਾ ਕਹਿਣਗੇ।ਅਨੁਜ ਗੁਪਤਾ ਨੇ ਕਿਹਾ ਕਿ ਇਹ ਘਟਨਾ   ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਆਇਨਾ ਹੈ।ਜੇਕਰ ਜ਼ੈੱਡ ਪਲੱਸ ਸੁਰੱਖਿਆ ਵਾਲੇ ਇੱਕ ਸਾਬਕਾ ਉਪ ਮੁੱਖ ਮੰਤਰੀ ਤੇ ਅਜਿਹਾ ਹਮਲਾ ਹੋ ਸਕਦਾ ਹੈ ਤਾਂ ਇਹ ਸਮਝਿਆ ਜਾ ਸਕਦਾ ਹੈ ਕਿ ਪੰਜਾਬ ਦੀ ਆਮ ਜਨਤਾ ਦੀ ਸੁਰੱਖਿਆ ਦੀ ਕੀ ਹਾਲਤ ਹੋਵੇਗੀ ? ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ

Samsung

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਅਮਨ-ਕਾਨੂੰਨ ਵਿਵਸਥਾ ਦਾ ਜਨਾਜਾ ਕੱਢ ਦਿੱਤਾ ਹੈ।ਮੁੱਖ ਮੰਤਰੀ ਮਾਨ ਨੂੰ ਸਾਹਮਣੇ ਆ ਕੇ ਘਟਨਾ ਦਾ ਸ਼ਪਸ਼ਟੀਕਰਨ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਕਿਉਂਕਿ ਇਸ ਸਰਕਾਰ ਨੇ ਲੋਕਾਂ ਨੂੰ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਰਹਿਮੋ-ਕਰਮ ਤੇ ਛੱਡ ਦਿੱਤਾ ਹੈ,ਜੋ ਆਪਣੀ ਮਰਜ਼ੀ ਨਾਲ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਸਰਕਾਰ ਖਾਸਕਰ ਪੁਲਿਸ ਦੀ ਪੂਰੀ ਤਰ੍ਹਾਂ ਨਾਕਾਮੀ ਹੈ।ਅਨੁਜ ਗੁਪਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
More News

Youtube

Facebook

Whatsapp

Home

 

  • Related Posts

    ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ ਮਾਪਿਆਂ ਦੇ ਆਰਥਿਕ ਬੋਝ ਨੂੰ ਵੀ ਘਟਾਉਣਾ – ਹਰਭਜਨ ਸਿੰਘ ਈ.ਟੀ.ਓ. 

    Spread the love

    Spread the loveਜੰਡਿਆਲਾ ਗੁਰੂ/ਅੰਮ੍ਰਿਤਸਰ, 24 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ…

    ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਦੀਆਂ ਪਟੜੀਆਂ ਅਤੇ ਸਲੈਬਾਂ ਬਣੀਆਂ ਜੰਗਲ ਸਾਲਾਂ ਤੋਂ ਸਫ਼ਾਈ ਨਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਵਧਿਆ, ਨਹਿਰ ਅੰਦਰ ਉੱਗੀ ਬਨਸਪਤੀ ਨਾਲ ਬਣਤਰ ਨੂੰ ਵੀ ਨੁਕਸਾਨ ਦਾ ਡਰ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,24 ਜੁਲਾਈ,(ਮਨਦੀਪ)=ਨੰਗਲ ਡੈਮ ਤੋਂ ਨਿਕਲਣ ਵਾਲੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ, ਜਿਸ ਦੀ ਦੇਖ ਰੇਖ ਪੀਐਸਪੀਸੀਐਲ ਵਿਭਾਗ ਕਰ ਰਿਹਾ ਹੈ, ਸ੍ਰੀ ਆਨੰਦਪੁਰ ਸਾਹਿਬ ਰਾਹੀਂ ਸ੍ਰੀ…

    Leave a Reply

    Your email address will not be published. Required fields are marked *