ਪਿੰਡ ਦੇ ਰੁਕੇ ਹੋਏ ਕੰਮਾਂ ਨੂੰ ਚਾਲੂ ਕਰਾਉਣ ਲਈ ਇੱਕ ਮੰਗ ਪੱਤਰ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਸੌਪਿਆ

Spread the love

ਸ਼੍ਰੀ ਮੁਕਤਸਰ ਸਾਹਿਬ, 19 ਅਗਸਤ ()- ਪਿੰਡ ’ਚ ਮਨਰੇਗਾ ਅਧੀਨ ਪਾਸ ਹੋਏ ਰੁਕੇ ਹੋਏ ਕੰਮਾਂ ਨੂੰ ਚਾਲੂ ਕਰਾਉਣ ਲਈ ਗ੍ਰਾਮ ਪੰਚਾਇਤ ਚੱਕ ਗਾਂਧਾ ਸਿੰਘ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ ਤੇ ਇਕ ਮੰਗ ਪੱਤਰ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਸੌਪਿਆ ਗਿਆ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਪਿੰਡ ਗਾਂਧਾ ਸਿੰਘ ਵਾਲਾ ਅਤੇ ਪਿੰਡ ਦੇ ਸਮੂਹ ਨਿਵਾਸੀ ਤੇ ਮਨਰੇਗਾ ਵਰਕਰਾਂ ਨੇ ਦੱਸਿਆ ਕਿ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਮਨਰੇਗਾ ਅਧੀਨ ਗਲੀਆਂ ਪਾਸ ਕਰਵਾਈਆਂ ਗਈਆਂ, ਪਰ ਵਾਰ ਵਾਰ ਦਫ਼ਤਰਾਂ ਦੇ ਚੱਕਰ ਕੱਢਣ ਦੇ ਬਾਵਜੂਦ ਵੀ ਕੰਮ ਚਾਲੂ ਨਹੀਂ ਕਰਵਾਏ ਗਏ, ਉਨ੍ਹਾਂ ਦੱਸਿਆ ਕਿ ਬਰਸਾਤਾਂ ਦੇ ਮੌਸਮ ਦੇ ਚੱਲਦਿਆ ਗਲੀਆਂ ਵਿਚੋਂ ਲੰਘਣਾ ਮੁਸ਼ਕਿਲ ਹੋ ਗਿਆ, ਇਸ ਤੋਂ ਇਲਾਵਾ ਸਮਸ਼ਾਨਘਾਟ, ਖੇਡ ਗਰਾਉਂਡ, ਖਾਲੇ, ਕੱਸੀਆਂ, ਨਹਿਰਾਂ, ਸਕੂਲ ਦੀ ਸਫਾਈ ਦਾ ਕੰਮ ਵੀ ਰੁਕਿਆ ਹੋਇਆ, ਜਿਸ ਕਾਰਨ ਮਜ਼ਦੂਰਾਂ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਹੋ ਰਿਹਾ ਹੈ। ਮਨਰੇਗਾ ਮਜ਼ਦੁਰਾਂ ਦਾ ਕਹਿਣਾ ਹੈ ਕਿ ਪਿਛਲੇਂ ਲੰਮੇ ਸਮੇਂ ਤੋਂ ਕੰਮ ਸ਼ੁਰੂ ਨਾ ਹੋਣ ਦੇ ਚੱਲਦਿਆ ਸਮੁੱਚੀ ਲੇਬਰ ਘਰਾਂ ’ਚ ਬੈਠੀ ਹੈ, ਜਿਸ ਕਾਰਨ ਲੋਕਾਂ ਦੇ ਚੁੱਲ੍ਹੇ ਤਪਣੇ ਵੀ ਔਖੇ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਕਾਸ ਪੱਖੋਂ ਵੀ ਲਗਾਤਾਰ ਪੱਛੜਦਾ ਜਾ ਰਿਹਾ ਹੈ। ਇਸ ਮੌਕੇ ਪੰਚਾਇਤ ਮੈਂਬਰਾਂ, ਮਨਰੇਗਾ ਵਰਕਰ ਤੇ ਪਿੰਡ ਵਾਸੀਆਂ ਤੋਂ ਇਲਾਵਾ ਮੰਗਾ ਸਿੰਘ, ਜਗਸੀਰ ਸਿੰਘ, ਰਣਜੀਤ ਸਿੰਘ, ਨੌ ਨਿਹਾਲ ਸਿੰਘ, ਸੁਖਪੀਤ ਕੌਰ, ਮਮਤਾ ਰਾਣੀ, ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਸੁਖਦਰਸ਼ਨ ਸਿੰਘ ਆਦਿ ਵੀ ਮੌਜੂਦ ਸਨ। ਇਸ ਮੌਕੇ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਵਿਸਵਾਸ਼ ਦੁਆਇਆ ਕਿ ਉਹ ਜਲਦੀ ਇਸ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਕਰਾਉਣਗੇ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *