ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਜ਼ਿਲਾ ਪੱਧਰੀ ਵਣ ਮਹਾਉਤਸਵ ਮਨਾਇਆ 

Spread the love
ਕਪੂਰਥਲਾ , 20 ਅਗਸਤ (ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿੱਚ ਫਾਰੈਸਟ ਡਿਪਾਰਟਮੈਂਟ ਕਪੂਰਥਲਾ ਦੇ ਸਹਿਯੋਗ ਨਾਲ ਜ਼ਿਲਾ ਪੱਧਰੀ ਵਣ ਮਹਾਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੇ ਮੁੱਖ ਮਹਿਮਾਨ. ਸ. ਵਰਿੰਦਰਪਾਲ ਸਿੰਘ ਬਾਜਵਾ (ਏ.ਡੀ.ਸੀ ਕਪੂਰਥਲਾ)ਸਨ ,ਜਦਕਿ ਪ੍ਰਧਾਨਗੀ ਸ. ਸੱਜਣ ਸਿੰਘ ਚੀਮਾ (ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ) ਵੱਲੋਂ ਕੀਤੀ ਗਈ। ਵਿਸ਼ੇਸ਼ ਮਹਿਮਾਨਾਂ ਵਿੱਚ (ਡੀ.ਐਫ.ਓ. )ਸ.ਜਰਨੈਲ ਸਿੰਘ ਬਾਠ, ਸ੍ਰੀ.ਸੁਨੀਲ ਕੁਮਾਰ(ਵਣ ਰੇਂਜ ਅਫਸਰ), ਅਤੇ ਸੂਬੇਦਾਰ ਬਲਬੀਰ ਸਿੰਘ (ਕਾਰ ਸੇਵਾ ਖਡੂਰ ਸਾਹਿਬ ਵਾਲੇ) ਵਿਸ਼ੇਸ਼ ਤੌਰ ਤੇ ਸ਼ਾਮਲ ਸਨ। ਸਮਾਰੋਹ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਸਵਾਗਤੀ ਸੰਬੋਧਨ ਵਿੱਚ ਕਿਹਾ ਕਿ ਮਹਿਮਾਨਾਂ ਦੀ ਹਾਜ਼ਰੀ ਨਾਲ ਕਾਲਜ ਪਰਿਵਾਰ ਗੌਰਵਮਈ ਮਹਿਸੂਸ ਕਰ ਰਿਹਾ ਹੈ ਅਤੇ ਇਹ ਸਮਾਗਮ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ।ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ  ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ ,ਜਿਸ ਨੇ ਸਭ ਦਾ ਮਨ ਮੋਹ ਲਿਆ।
ਆਪਣੇ ਵਿਚਾਰ ਪ੍ਰਗਟ ਕਰਦਿਆਂ ਮੁੱਖ ਮਹਿਮਾਨ ਸ. ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਦੂਸ਼ਣ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਸਮੱਸਿਆ ਹੈ। ਜੇ ਅਸੀਂ ਤੰਦਰੁਸਤ ਰਹਿਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਦੀ ਸੰਭਾਲ ਕਰਨੀ ਲਾਜ਼ਮੀ ਹੈ। ਪੌਦੇ ਲਗਾ ਕੇ ਅਤੇ ਉਨ੍ਹਾਂ ਦੀ ਦੇਖਭਾਲ ਕਰਕੇ ਹੀ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਜੀਵਨ ਦੇ ਸਕਦੇ ਹਾਂ। ਸ. ਸੱਜਣ ਸਿੰਘ ਚੀਮਾ ਜੀ ਨੇ ਕਿਹਾ ਕਿ ਵਣ ਮਹਾਉਤਸਵ ਸਿਰਫ਼ ਇੱਕ ਰਸਮੀ ਪ੍ਰੋਗਰਾਮ ਨਹੀਂ, ਸਗੋਂ ਹਰ ਨਾਗਰਿਕ ਨੂੰ ਹਰਿਆਲੀ ਵਧਾਉਣ ਲਈ ਪ੍ਰੇਰਿਤ ਕਰਨ ਵਾਲਾ ਅੰਦੋਲਨ  ਹੈ। ਇਸ ਮੌਕੇ ਸੂਬੇਦਾਰ ਬਲਬੀਰ ਸਿੰਘ ਜੀ  ਨੇ ਕਿਹਾ ਕਿ ‘ਜੇ ਰੁੱਖ ਨਹੀਂ ਤਾਂ ਮਨੁੱਖ ਨਹੀਂ।’ ਰੁੱਖ ਮਨੁੱਖੀ ਜੀਵਨ ਦਾ  ਅਧਾਰ ਹਨ, ਇਸ ਲਈ ਸਾਨੂੰ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ਅਤੇ ਧਾਰਮਿਕ ਫਰਜ਼ ਵਾਂਗ ਸੰਭਾਲਣਾ ਚਾਹੀਦਾ ਹੈ। ਸ੍ਰੀ ਰਾਮ (ITC) ਨੇ ਸਮਾਰੋਹ ਦੇ ਉਦੇਸ਼ਾਂ ਅਤੇ ਵਾਤਾਵਰਨ ਨੂੰ ਬਚਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਅੰਤ ਵਿੱਚ ਡੀ.ਐਫ.ਓ. ਜਰਨੈਲ ਸਿੰਘ ਬਾਠ ਜੀ ਨੇ ਧੰਨਵਾਦੀ ਭਾਸ਼ਣ ਪੇਸ਼ ਕਰਦਿਆਂ ਕਿਹਾ ਕਿ ਇਹ ਵਣ ਮਹਾਉਤਸਵ ਸਿਰਫ਼ ਇੱਕ ਸਮਾਰੋਹ ਨਹੀਂ, ਸਗੋਂ ਕੁਦਰਤ ਨਾਲ ਪਿਆਰ ਜਤਾਉਣ  ਦਾ ਸਾਧਨ ਹੈ। ਵਿਦਿਆਰਥੀਆਂ ਨੇ ਜਿਹੜਾ ਉਤਸ਼ਾਹ ਦਿਖਾਇਆ ਹੈ, ਉਹ ਭਵਿੱਖ ਵਿੱਚ ਹਰੇ ਭਰੇ ਅਤੇ ਹਰਿਆਲੀ ਨਾਲ ਭਰਪੂਰ ਪੰਜਾਬ ਦੀ ਗਾਰੰਟੀ ਹੈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ, ਸਟਾਫ ਅਤੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਪੌਦੇ ਲਗਾ ਕੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ।ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *