ਰਾਜ ਪੱਧਰੀ ਪ੍ਰਾਇਮਰੀ ਖੇਡਾਂ ’ਚ ਵੀਰਾਂ ਕੌਰ ਨੇ ਕਾਂਸੀ ਦਾ ਤਗਮਾ ਜਿੱਤ ਕੇ ਫ਼ਰੀਦਕੋਟ ਦਾ ਨਾਂ ਰਾਜ ਪੱਧਰ ਤੇ ਰੌਸ਼ਨ ਕੀਤਾ
ਫ਼ਰੀਦਕੋਟ, 4 ਦਸੰਬਰ (ਵਿਪਨ ਮਿੱਤਲ)-ਸਰਕਾਰੀ ਪ੍ਰਾਇਮਰੀ ਸਕੂਲ ਪੱਕਾ-2 ਦੀ ਵਿਦਿਆਰਥਣ ਵੀਰਾਂ ਕੌਰ ਨੇ ਰਾਜ ਪੱਧਰ ਤੇ ਕਰਾਟਿਆਂ ਤੇ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਵਿਦਿਆਰਥੀ ਰਵੀ ਸਿੰਘ ਅਤੇ ਗਗਨਜੋਤ ਕੌਰ ਨੇ 600 ਮੀਟਰ ’ਚ ਰਾਜ ਪੱਧਰ ਤੇ ਭਾਗ ਲਿਆ ਤੇ ਵਧੀਆ ਪ੍ਰਦਰਸ਼ਨ ਕੀਤਾ। ਇਸ ਤਰ੍ਹਾਂ ਵਿਸ਼ੇਸ਼ ਲੋੜਾਂ ਵਾਲੇ ਸਰਕਾਰੀ ਮਿਡਲ ਸਕੂਲ ਪੱਕਾ ਤੋਂ ਅੱਠਵੀਂ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਰਾਜ ਪੱਧਰ ਤੇ 100 ਮੀਟਰ ’ਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਅਤੇ 200 ਮੀਟਰ ਦੌੜ ’ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਵਿਸ਼ੇਸ਼ ਰੂਪ ’ਚ ਗੁਰਕੀਰਤ ਸਿੰਘ ਅਤੇ ਵੀਰਾਂ ਕੌਰ ਦੀ ਜਿੱਤ ਦੀ ਖੁਸ਼ੀ ’ਚ ਵਿਦਿਆਰਥੀਆਂ ਨੂੰ ਖੁੱਲ੍ਹੀ ਜਿਪਸੀ ’ਚ ਖੜ੍ਹੇ ਕਰਕੇ ਪੂਰੇ ਪਿੰਡ ਅੰਦਰ ਢੋਲ ਵਜਾ ਕੇ ਗੇੜਾ ਦੁਆਇਆ ਗਿਆ। ਇਸ ਮੌਕੇ ਪਿੰਡ ਪੱਕਾ-1, ਪਿੰਡ ਪੱਕਾ-2 ਅਤੇ ਪਿੰਡ ਪੱਕਾ-3 ਨਿਵਾਸੀਆਂ ਨੂੰ ਰਾਜ ਪੱਧਰ ਤੇ ਭਾਗ ਲੈਣ ਵਾਲੇ ਅਤੇ ਰਾਜ ਪੱਧਰ ਤੇ ਜੇਤੂ ਰਹੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ। ਇਸ ਉਪਰੰਤ ਵਿਦਿਆਰਥੀਆਂ ਦੇ ਸਨਮਾਨ ’ਚ ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਵਿਖੇ ਕੀਤੇ ਗਏ ਸ਼ਾਨਦਾਰ ਦੇ ਪ੍ਰਧਾਨਗੀ ਮੰਡਲ ’ਚ ਸ਼੍ਰੀਮਤੀ ਅੰਜਨਾ ਕੌਸ਼ਲ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ, ਭਰਪੂਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ,ਬਲਾਕ ਫ਼ਰੀਦਕੋਟ-3, ਸੁਖਵੰਤ ਸਿੰਘ ਪੱਕਾ ਜ਼ਿਲਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ, ਪਿੰਡ ਪੱਕਾ ਦੇ ਸਮਾਜ ਸੇਵੀ ਸੁਖਦੀਪ ਸਿੰਘ ਪੱਕਾ, ਪਿੰਡ ਪੱਕਾ ਦੀ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵੀਰ ਸਿੰਘ ਸੇਖੋਂ, ਗੁਰਸੇਵਕ ਸਿੰਘ, ਰਾਮ ਸਿੰਘ, ਰਾਜਦੀਪ ਸਿੰਘ ਬੱਬੂ, ਗੁਰਜਿੰਦਰ ਸਿੰਘ, ਜ਼ਿਲਾ ਰਿਸੋਰਸ ਪਰਸਨ ਪ੍ਰਾਇਮਰੀ ਵਕੀਲ ਸਿੰਘ, ਸਰਕਾਰੀ ਮਿਡਲ ਸਕੂਲ ਪੱਕਾ ਦੇ ਮੁਖੀ ਜਸਬੀਰ ਸਿੰਘ ਜੱਸੀ, ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਦੇ ਮੁਖੀ ਸਰਬਜੀਤ ਕੌਰ ਸ਼ਾਮਲ ਹੋਏ। ਇਸ ਮੌਕੇ ਜ਼ਿਲਾ ਰਿਸੋਰਸ ਪਰਸਨ ਵਕੀਲ ਸਿੰਘ ਨੇ ਸਭ ਨੂੰ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਪਿੰਡ ਪੱਕਾ ਦੇ ਵਿਦਿਆਰਥੀ ਗੁਰਕੀਰਤ ਸਿੰਘ, ਵੀਰਾਂ ਕੌਰ, ਗਗਨਜੋਤ ਕੌਰ, ਰਵੀ ਸਿੰਘ ਨੇ ਰਾਜ ਪੱਧਰ ਤੇ ਸ਼ਾਨਦਾਰ ਖੇਡ ਵਿਖਾ ਕੇ ਪਿੰਡ ਪੱਕਾ, ਜ਼ਿਲਾ ਫ਼ਰੀਦਕੋਟ, ਅਧਿਆਪਕਾਂ ਤੇ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਪੱਕਾ ਦਾ ਨਾਮ ਰਾਜ ਪੱਧਰ ਤੇ ਰੌਸ਼ਨ ਕੀਤਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ
Samsung
ਗੁਰਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ 2100 ਰੁਪਏ ਦੀ ਸਹਾਇਤਾ ਦਿੱਤੀ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਰਪੂਰ ਸਿੰਘ ਨੇ ਵੀ ਜੇਤੂ ਬੱਚਿਆਂ, ਅਧਿਆਪਕਾਂ ਨੂੰ ਵਧਾਈ ਦਿੰਦਿਆਂ 1100 ਰੁਪਏ ਦੀ ਸਹਾਇਤਾ ਦਿੱਤੀ। ਯੂਥ ਵਿੰਗ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਖਵੰਤ ਸਿੰਘ ਪੱਕਾ ਨੇ ਕਿਹਾ ਪਿੰਡ ਦੇ ਦੋਹਾਂ ਸਰਕਾਰੀ ਸਕੂਲਾਂ ਦੀ ਬੇਤਹਰੀ ਵਾਸਤੇ ਪਹਿਲਾਂ ਵੀ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਭਵਿੱਖ ’ਚ ਸਕੂਲ ਅਤੇ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪਿੰਡ ਦੇ ਸਮਾਜ ਸੇਵੀ ਸੁਖਦੀਪ ਸਿੰਘ ਸੀਪਾ ਅਤੇ ਪੰਚਾਇਤ ਵੱਲੋਂ ਵਿਦਿਆਰਥੀਆਂ ਨੂੰ ਰਾਜ ਪੱਧਰ ਤੇ ਖੇਡਣ ਜਾਣ ਸਮੇਂ ਟਰੈਕ ਸੂਟ-ਬੂਟ ਲੈ ਕੇ ਦਿੰਦਿਆਂ ਹੌਂਸਲਾ ਅਫ਼ਜ਼ਾਈ ਕੀਤੀ ਗਈ ਸੀ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਅੰਜਨਾ ਕੌਂਸ਼ਲ ਨੇ ਕਿਹਾ ਹੁਣ ਸਰਕਾਰੀ ਸਕੂਲਾਂ ਅੰਦਰ ਮਿਹਨਤੀ, ਹਿੰਮਤੀ ਤੇ ਤਜਰਬੇਕਾਰ ਅਧਿਆਪਕਾਂ ਵੱਲੋਂ ਬਹੁਤ ਹੀ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਜਿਸ ਦੀ ਬਦੌਲਤ ਵਿਦਿਆਰਥੀ ਹਰ ਖੇਤਰ ’ਚ ਅਹਿਮ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਸਰਕਾਰੀ ਸਕੂਲਾਂ ’ਚ ਮਿਲਦੀਆਂ ਸਹੂਲਤਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਮਾਪੇ, ਪੰਚਾਇਤ ਮਿਲ ਦੇ ਪਿੰਡ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਏ। ਅਸੀਂ ਵਿਸ਼ਵਾਸ਼ ਦੁਆਉਂਦੇ ਹਾਂ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਪ੍ਰਾਇਮਰੀ ਸਕੂਲ ਪੱਕਾ ਦੇ ਸਕੂਲ ਮੁਖੀ ਸਰਬਜੀਤ ਕੌਰ ਦਾ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਵੱਲੋਂ ਸਨਮਾਨ ਕੀਤਾ ਗਿਆ। ਅੰਤ ’ਚ ਸਰਕਾਰੀ ਪ੍ਰਾਇਮਰੀ ਸਕੂਲ ਪੱਕਾ-2 ਦੇ ਮੁਖੀ ਸਰਬਜੀਤ ਕੌਰ ਨੇ ਅੰਤ ’ਚ ਸਭ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਦੇ ਸਟਾਫ਼ ’ਚੋਂ ਸਰਦੂਲ ਸਿੰਘ, ਕੁਲਵਿੰਦਰ ਸਿੰਘ ਸੰਧੂ,ਅਮਨਦੀਪ ਅਜ਼ਾਦ ਸਿੰਘ, ਗੁਰਜੰਟ ਸਿੰਘ, ਸੁਰਿੰਦਰਪਾਲ ਕੌਰ, ਰਾਜਦੀਪ ਕੌਰ ਸਰਾਂ, ਅਮਨਦੀਪ ਕੌਰ, ਰਮਨਦੀਪ ਕੌਰ, ਕੁਲਵਿੰਦਰ ਕੌਰ ਨੇ ਅਹਿਮ ਭੂਮਿਕਾ ਅਦਾ ਕੀਤੀ।








