ਕੈਬਨਿਟ ਮੰਤਰੀ ਨੇ ਮਲੋਟ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ

Spread the love

ਮਲੋਟ, 21 ਅਗਸਤ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਲੋਟ ਦੇ ਸਰਵਪੱਖੀ ਵਿਕਾਸ ਲਈ ਉਲੀਕੇ ਪ੍ਰੋਗਰਾਮ ਨੂੰ ਬਾਖੂਬੀ ਢੰਗ ਨਾਲ ਅੱਗੇ ਤੋਰਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਗੈਰ ਕਿਸੇ ਭੇਦਭਾਵ ਅਤੇ ਵਿਤਕਰੇ ਤੋਂ ਲੋਕਾਂ ਦੀ ਜ਼ਰੂਰਤ ਅਨੁਸਾਰ ਲਗਾਤਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਪਿੰਡਾਂ ਦੀਆਂ ਮੰਡੀਆਂ ਨੂੰ ਅਪਗ੍ਰੇਡ ਕਰਨ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਗਿਆ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਦੀ ਕਾਫੀ ਲੋੜ ਵੀ ਪੈਣੀ ਹੈ। ਉਨ੍ਹਾਂ ਕਿਹਾ ਕਿ ਪਿੰਡ ਔਲਖ, ਬਾਮ, ਘੱਗਾ, ਭੁਲੇਰੀਆਂ, ਉੜਾਂਗ, ਫਕਰਸਰ, ਸੰਮੇਵਾਲੀ, ਤਾਮਕੋਟ, ਚਿੱਬੜਾਂਵਾਲੀ, ਮਹਾਂਬਧਰ, ਸੋਥਾ, ਚੱਕ ਮਦਰੱਸਾ ਅਤੇ ਰਾਮਗੜ੍ਹ ਚੁੰਗਾਂ ਵਿੱਚ ਤਕਰੀਬਨ 1.71 ਕਰੋੜ ਰੁਪਏ ਦੀ ਲਾਗਤ ਨਾਲ ਮੰਡੀਆਂ ਵਿੱਚ ਸਟੀਲ ਸ਼ੈਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥੇੜੀ ਪਿੰਡ ਦੇ ਪੰਚਾਇਤ ਘਰਾਂ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡ ਨੂੰ ਪੰਚਾਇਤ ਘਰਾਂ ਬਾਬਤ ਕੁੱਲ 26 ਲੱਖ ਜਾਰੀ ਹੋ ਜਾਣਗੇ। ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਤਰ੍ਹਾਂ ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ ਵੀ ਲਗਭਗ 10.12 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਵੱਖ-ਵੱਖ ਗਲੀਆਂ ਪੱਕੀਆਂ ਕਰਨ ਦੀ ਚਿਰੋਕਣੀ ਮੰਗ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਇੰਟਰਲਾਕ ਟਾਈਲਾਂ ਲਗਾਉਣ ਦਾ ਟੈਂਡਰ ਜਾਰੀ ਕਰਨ ਦਾ ਸਿਲਸਿਲਾ ਵੀ ਪੂਰੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਲੋਟ ਸ਼ਹਿਰ ਲਈ 2,000 ਸਟਰੀਟ ਲਾਈਟਾਂ ਵੀ ਮਨਜ਼ੂਰ ਕੀਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਨੂੰ ਸਾਰੇ ਸ਼ਹਿਰ ਵਿੱਚ ਲਗਵਾਇਆ ਜਾਵੇਗਾ। ਆਪਣੇ ਹਲਕੇ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨੇ ਪਿੰਡ ਤਰਖਾਣ ਵਾਲਾ ਦੇ ਸਰਕਾਰੀ ਸਕੂਲ ਵਿੱਚ ਏ.ਸੀ. ਲਗਵਾਏ ਅਤੇ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ ਦੀ ਵੀ ਵੰਡ ਕੀਤੀ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *