ਸ਼੍ਰੀ ਮੁਕਤਸਰ ਸਾਹਿਬ, 25 ਅਗਸਤ (ਗੁਰਮੀਤ ਵਰਮਾ)- ਪੰਜਾਬ ਸਰਕਾਰ ਦੀ ਲੈਂਡ ਪੁÇਲੰਗ ਪਾਲਿਸੀ ਦਾ ਮੁੱਢ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਗਿਆ, ਜਿਸ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ ’ਚ ਸੂਬਾ ਸਰਕਾਰ ਦੀ ਇਸ ਪਾਲਿਸੀ ਦੇ ਖਿਲਾਫ ਧਰਨੇ ਲਗਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਇਨ੍ਹਾਂ ਧਰਨਿਆਂ ’ਚ ਆਪ ਮੁਹਾਰੇ ਪੁੱਜੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਮੱਰਥਨ ਕੀਤਾ, ਜਿਸ ਉਪਰੰਤ ਲੋਕਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਤਿ ਲੋਕਪ੍ਰੀਯਤਾ ਨੂੰ ਦੇਖਦੇ ਹੋਏ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘਬਰਾਕੇ ਮਜ਼ਬੂਰੀ ਵਸ ਸ਼੍ਰੋਮਣੀ ਅਕਾਲੀ ਦਲ ਤੇ ਲੋਕਾਂ ਦੇ ਵਿਰੋਧ ਅੱਗੇ ਝੁਕਣਾ ਪਿਆ ਤੇ ਲੈਂਡ ਪੁÇਲੰਗ ਪਾਲਿਸੀ ਵਾਪਿਸ ਲੈਣੀ ਪਈ। ਉਕਤਾਂਨ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ 31 ਅਗਸਤ ਨੂੰ ਮੋਗਾ ਦੀ ਦਾਣਾ ਮੰਡੀ ਵਿੱਚ ਫਤਿਹ ਰੈਲੀ ’ਚ ਪਹੁੰਚਣ ਲਈ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੋਗਾ ਫਤਿਹ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਮ ਲੋਕਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ। ਇਸ ਮੌਕੇ ਪ੍ਰਧਾਨ ਰੋਜ਼ੀ ਬਰਕੰਦੀ ਤੇ ਹਨੀ ਫੱਤਣਵਾਲਾ ਨੇ ਆਪਣੀ ਸਮੁੱਚੀ ਟੀਮ ਨਾਲ ਪਿੰਡ ਬਰਕੰਦੀ, ਗੋਨਆਣਾ, ਰਹੂੜਿਆਂਵਾਲੀ, ਮੁਕਤਸਰ ਦਿਹਾਂਤੀ, ਬਧਾਈ, ਫੱਤਣਵਾਲਾ, ਚੱਕ ਕਾਲਾ ਸਿੰਘ ਵਾਲਾ, ਰੋੜਾਂਵਾਲੀ, ਚੱਕ ਜਵਾਹਰੇ ਵਾਲਾ, ਅਟਾਰੀ, ਸੋਹਣੇਵਾਲਾ ਤੇ ਚੱਕ ਬਧਾਈ ਦੇ ਲੋਕਾਂ ਨਾਲ ਰਾਬਤਾ ਕੀਤਾ ਤੇ ਇਸ ਰੈਲੀ ਵਿੱਚ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਝੁਕਣ ’ਤੇ ਮਜ਼ਬੂਰ ਕਰਨਾ ਇਹ “ਇਹ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਦੇ ਲੋਕਾਂ ਦੀ ਸ਼ਕਤੀ ਹੈ ਜੋ ਸਰਕਾਰ ਨੂੰ ਬੈਕਫੁੱਟ ’ਤੇ ਲੈ ਆਈ ਹੈ। ਇਸ ਮੌਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਹਨੀ ਫੱਤਣਵਾਲਾ ਨੇ ਕਿਹਾ ਕਿਹਾ ਇਸ ਫਤਿਹ ਰੈਲੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਰਣਨੀਤੀਕ ਪਲਾਨ ਕੀਤਾ ਜਾਵੇਗੀ। ਇਸ ਮੌਕੇ ਜੈ ਰਾਜ ਸਿੰਘ ਬਰਾੜ ਫੱਤਣਵਾਲਾ ਵਾਇਸ ਪ੍ਰਧਾਨ ਯੂਥ ਅਕਾਲੀ ਦਲ, ਗੁਰਦੀਪ ਸਿੰਘ ਮੜ੍ਹਮੱਲੂ, ਬਲਜਿੰਦਰ ਸਿੰਘ, ਬਿੰਦਰ ਗੋਨੇਆਣਾ ਜ਼ਿਲ੍ਹਾ ਸਕੱਤਰ ਜਨਰਲ, ਜਥੇਦਾਰ ਹੀਰਾ ਸਿੰਘ ਚੜ੍ਹੇਵਾਨ, ਸਰਪੰਚ ਮੁਕਤਸਰ ਦਿਹਾਤੀ, ਮੇਜ਼ਰ ਸਿੰਘ ਬਧਾਈ, ਅੰਗਰੇਜ਼ ਸਿੰਘ ਬੂੜਾ ਗੁੱਜਰ, ਇਕਬਾਲ ਸਿੰਘ ਸੰਗੂਧੌਣ, ਕੁਲਦੀਪ ਸਿੰਘ ਕੋਟਲੀ ਸੰਘਰ, ਗੁਰਬੀਰ ਸਿੰਘ ਔਲਖ, ਹਰਭਗਵਾਨ ਸਿੰਘ ਰੂਹੜਿਆਂਵਾਲੀ, ਮੰਗਲ ਸਿੰਘ ਸਾਬਕਾ ਸਰਪੰਚ ਰਹੂੜਿਆਂ ਵਾਲੀ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮੌਜੂਦ ਸਨ।






