ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੇ ਹੀ ਸਤਿਕਾਰ ਸਹਿਤ ਮਨਾਇਆ ਗਿਆ

Spread the love

ਗਿੱਦੜਬਾਹਾ, 25 ਅਗਸਤ (ਨਵਜੋਤ ਕੁਮਾਰ)- ਅੱਜ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਸਾਹਿਤ ਮਨਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਜੀ ਨੇ ਗੁਰਬਾਣੀ ਕੀਰਤਨ ਅਤੇ ਵਿਸ਼ੇਸ਼ ਤੋਰ ’ਤੇ ਪਹੁੰਚੇ ਭਾਈ ਰਾਜਦੀਪ ਸਿੰਘ ਜੀ (ਮੋਗੇ ਵਾਲੇ) ਵੱਲੋ ਮਨੋਹਰ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਭਾਈ ਰਾਜਦੀਪ ਸਿੰਘ ਜੀ ਅਤੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ (ਨਿਸ਼ਕਾਮ) ਬੀਬੀਆ ਅਤੇ ਹਰਮੰਦਰ ਸਿੰਘ ਬਰਾੜ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਵਲੋਂ ਅੱਜ ਦੇ ਸਮਾਗਮ ਅਤੇ ਅੱਗੇ ਆਉਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਗਈ। ਇਸ ਮੌਕੇ ਡਾਕਟਰ ਭੁਪਿੰਦਰ ਸਿੰਘ ਵੱਲੋ ਆਈਆਂ ਸਮੂਹ ਸੰਗਤਾ ਦਾ ਧੰਨਵਾਦ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮੇਂ ਗੁਰਦਵਾਰਾ ਸਾਹਿਬ ਦੇ ਗ੍ਰੰਥੀ ਭਾਈ ਲਵਪ੍ਰੀਤ ਸਿੰਘ, ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ, ਡਾਕਟਰ ਭੁਪਿੰਦਰ ਸਿੰਘ, ਜੋਗਿੰਦਰ ਸਿੰਘ ਸਕੱਤਰ, ਡਾਕਟਰ ਭੁਪਿੰਦਰਪਾਲ ਸਿੰਘ ਬੇਦੀ, ਗੁਰਮੀਤ ਸਿੰਘ, ਵਜਿੰਦਰਜੀਤ ਸਿੰਘ, ਮਾਸਟਰ ਅਵਤਾਰ ਸਿੰਘ, ਅਮਰੀਕ ਸਿੰਘ, ਵਿਜੇ ਸਿੰਘ, ਪ੍ਰਦੀਪ ਸਿੰਘ ਖਜਾਨਚੀ, ਜਸਵਿੰਦਰ ਸਿੰਘ ਸਿੱਧੂ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਲੱਕੀ, ਹਰਵਿੰਦਰ ਸਿੰਘ ਹੈਰੀ, ਕਰਨਜੀਤ ਸਿੰਘ ਰਿੱਕੀ, ਸੁਖਮੰਦਰ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਤੇ ਸ਼ਹਿਰ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *