ਫਿਰੋਜ਼ਪੁਰ 25 ਅਗਸਤ (ਅਸ਼ੋਕ ਭਾਰਦਵਾਜ) ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲਾਰੇ ਲੱਪਿਆਂ ਦੀ ਨੀਤੀ ਤੋਂ ਤੰਗ ਆ ਕੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਦਿੜਬਾ (ਸੰਗਰੂਰ) ਦਫਤਰ ਦਾ ਘਿਰਾਓ ਕੀਤਾ ,ਮੀਟਿੰਗ ਦੇਣ ਦੀ ਬਜਾਏ ਖਜ਼ਾਨਾ ਮੰਤਰੀ ਦੇ ਹੁਕਮਾਂ ਤੇ ਪ੍ਰਸ਼ਾਸਨ ਨੇ ਅਧਿਆਪਕਾਂ ਨੂੰ ਜਬਰੀ ਚੁੱਕ ਕੇ ਗਿਰਫਤਾਰ ਕੀਤਾ। ਅਧਿਆਪਕਾਂ ਦੀਆਂ ਪੱਗਾਂ ਅਤੇ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਨੂੰ ਸੜਕਾਂ ਉੱਤੇ ਰੋਲ ਕੇ ਰੱਖ ਦਿੱਤਾ। ਪ੍ਰਸ਼ਾਸਨ ਨੇ ਪੂਰੇ ਜ਼ੋਰਾਂ ਨਾਲ ਅਧਿਆਪਕਾਂ ਦੀ ਕੁੱਟਮਾਰ ਕੀਤੀ ਜਿਸ ਵਿੱਚ ਕਈ ਅਧਿਆਪਕਾਂ ਨੂੰ ਗੂੰਜੀਆਂ ਸੱਟਾਂ ਵੀ ਆਈਆਂ। ਪ੍ਰਦਰਸ਼ਨ ਦੌਰਾਨ ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਬਰਨਾਲਾ ਅਤੇ ਮੈਡਮ ਪਰਮਜੀਤ ਕੌਰ ਸੰਗਰੂਰ ਨੂੰ ਪ੍ਰਸ਼ਾਸਨ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਹਨਾਂ ਸਾਥੀਆਂ ਤੇ ਪਰਚਾ ਵੀ ਦਰਜ ਕਰ ਲਿਆ ਗਿਆ ਹੈ। ਜੇਕਰ ਸਾਡੇ ਸਾਥੀਆ ਤੇ ਪਾਏ ਝੂਠੇ ਪਰਚੇ ਰੱਦ ਨਹੀ ਕੀਤੇ ਗਏ ਤਾਂ , NSQF ਟੀਚਰਜ਼ ਫਰੰਟ ਵੱਲੋ ਵਿੱਤ ਮੰਤਰੀ ਦੇ ਹਲਕੇ ਵਿਚ ਗੁਪਤ ਐਕਸ਼ਨ ਐਲਾਨਿਆ ਜਾਵੇਗਾ I






