ਯੁਵਕ ਸੇਵਾਵਾਂ ਵਿਭਾਗ ਵੱਲੋਂ 10 ਪਿੰਡਾਂ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਗਏ ਜਾਗਰੂਕਤਾ ਸਮਾਗਮ

Spread the love

ਸ੍ਰੀ ਮੁਕਤਸਰ ਸਾਹਿਬ, 26 ਅਗਸਤ ()- ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਵਿਭਾਗ ਨਾ ਸਬੰਧਤ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬਾਂ ਨਾਲ ਮਿਲ ਕੇ 13 ਅਗਸਤ ਤੋਂ 17 ਅਗਸਤ 2025 ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 10 (ਦਸ) ਪਿੰਡਾਂ ਵਿੱਚ ਮਾਨ ਸਿੰਘ ਵਾਲਾ, ਅਕਾਲਗੜ੍ਹ, ਹਰੀਕੇ ਕਲਾਂ, ਖੋਖਰ, ਚੰਨੂੰ, ਮਾਹੂਆਣਾ, ਮੱਲਵਾਲਾ-ਕਟੋਰੇਵਾਲਾ, ਲਾਲਬਾਈ, ਕੱਖਾਂਵਾਲੀ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਸੈਮੀਨਾਰ ਅਤੇ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜੇ ਰਹੇ ਜਾਗਰੂਕਤਾ ਅਭਿਆਨ ਬਾਰੇ ਵੀ ਦੱਸਿਆ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਨਾਲ ਨੌਜਵਾਨਾਂ ਨੂੰ ਜੁੜ ਕੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਦੇ ਏ.ਐੱਸ.ਆਈ. ਹਰਮੰਦਰ ਸਿੰਘ ਅਤੇ ਸਿਹਤ ਵਿਭਾਗ ਜਸਕਰਨ ਸਿੰਘ, ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਗੁਰਸੇਵਕ ਸਿੰਘ ਅਤੇ ਗੁਰਦਾਸ ਸਿੰਘ ਅਤੇ ਹੋਰ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੁੱਕੜ ਨਾਟਕ ਦੀ ਟੀਮ ਵੱਲੋਂ ਨਾਟਕ ਰਾਹੀਂ ਨਸ਼ਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ। ਪਿੰਡਾਂ ਦੇ ਸਰਪੰਚ ਅਤੇ ਕਲੱਬ ਪ੍ਰਧਾਨਾਂ ਅਤੇ ਸਮੂਹ ਕਲੱਬ ਮੈਂਬਰਾਂ ਨੇ ਪੂਰਨ ਸਹਿਯੋਗ ਕਰਕੇ ਜਾਗਰੂਕਤਾ ਪ੍ਰੋਗਰਾਮ ਨੂੰ ਸਫਲ ਬਣਾਇਆ। ਇਸ ਮੌਕੇ ਲਖਵੀਰ ਸਿੰਘ ਸਟੈਨੋ, ਹਰਜਿੰਦਰ ਸਿੰਘ ਕੋਟਲੀ, ਸਮਨਦੀਪ ਸਿੰਘ ਪੰਜਾਬ ਪੁਲਿਸ ਆਦਿ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *