ਸ਼੍ਰੀ ਮੁਕਤਸਰ ਸਾਹਿਬ, 26 ਅਗਸਤ ()- ਥਾਣਾ ਕਬਰਵਾਲਾ ਦੀ ਪੁਲਿਸ ਨੇ ਮੋਟਰਸਾਇਕਲ ਚੋਰੀ ਮਾਮਲੇ ’ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਥਾਣਾ ਕਬਰਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੂੰ ਦਿੱਤੀ ਸ਼ਿਕਾਇਤ ’ਚ ਲਵਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ 22 ਅਗਸਤ ਨੂੰ ਸ਼ਾਮ ਕਰੀਬ 6 ਵਜੇ ਉਹ ਆਪਣੇ ਮੋਟਰਸਾਇਕਲ ਨੰ: ਪੀਬੀ 53 ਸੀ 6583 ’ਤੇ ਸਵਾਰ ਹੋ ਕੇ ਘਰ ਦਾ ਰਾਸ਼ਨ ਲੈਣ ਲਈ ਬੱਸ ਅੱਡਾ ਪੰਨੀਵਾਲਾ ਵਿਖੇ ਗਿਆ ਸੀ, ਜਿਥੇ ਦੁਕਾਨ ਅੱਗੇ ਰੇਹੜੀ ਕੋਲੋਂ ਮੇਰਾ ਮੋਟਰਸਾਇਕਲ ਚੋਰੀ ਹੋ ਗਿਆ, ਜਿਸ ਦੀ ਮੈਂ ਹੁਣ ਤੱਕ ਭਾਲ ਕਰਦਾ ਰਿਹਾ ਹਾਂ। ਹੁਣ ਮੈਨੂੰ ਪਤਾ ਲੱਗਾ ਕਿ ਮੇਰਾ ਮੋਟਰਸਾਇਕਲ ਲਵਦੀਪ ਸਿੰਘ ਪੁੱਤਰ ਬਲਦੇਵ ਸਿੰਘ ਤੇ ਅਮਨਦੀਪ ਸਿੰਘ ਉਰ ਅਮਨਾ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਪੰਨੀਵਾਲਾ ਫੱਤਾ ਨੇ ਚੋਰੀ ਕੀਤਾ ਹੈ, ਜਿਸ ’ਤੇ ਪੁਲਿਸ ਮਾਮਲਾ ਦਰਜ਼ ਕਰਕੇ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼
Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…






