ਬਲਾਕ ਧਨੌਲਾ ਅਧੀਨ ਆਮ ਆਦਮੀ ਕਲੀਨਿਕਾਂ ਵਿਖੇ ਇਸ ਸਾਲ ਹੁਣ ਤੱਕ 54 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ 

Spread the love
ਧਨੌਲਾ, 26 ਅਗਸਤ (ਸੁਖਰਾਜ ਚਹਿਲ):- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਸੰਜੀਵਨੀ ਦਾ ਕੰਮ ਕਰ ਕਹੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਧਨੌਲਾ ਅਧੀਨ ਰੂੜੇਕੇ ਕਲਾ ਭੈਣੀ ਫੱਤਾ ਹੰਡਿਆਇਆ ਹਮੀਦੀ ਭੱਠਲਾ ਅਤੇ ਠੀਕਰੀਵਾਲ ਵਿਖੇ ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿੱਥੇ ਇਸ ਸਾਲ ਜਨਵਰੀ 2025 ਤੋਂ 24 ਅਗਸਤ ਤੱਕ 54 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਇਲਾਜ ਕਰਵਾਇਆ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਧਨੌਲਾ ਡਾਕਟਰ ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਆਰੀ ਤੇ ਸਮਾਂਬੱਧ ਸਿਹਤ ਸੇਵਾਵਾਂ ਦਾ ਦਾਇਰਾ ਵਧਾਉਣ ਅਤੇ ਮਰੀਜ਼ਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿਥੇ ਤਜਰਬੇਕਾਰ ਡਾਕਟਰੀ ਸਟਾਫ਼ ਸੇਵਾਵਾਂ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਕਾਰਨ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਇਲਾਜ ਮੁਹੱਈਆ ਹੋ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਦੂਰ ਤੇ ਸ਼ਹਿਰ ਦੇ ਭੀੜ ਵਾਲੇ ਹਸਪਤਾਲਾਂ ਵਿਖੇ ਜਾਣ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਕਲੀਨਿਕ ਵਿੱਚ ਮੁਫ਼ਤ ਓ.ਪੀ.ਡੀ. ਤੇ ਦਵਾਈਆਂ ਤੋਂ ਇਲਾਵਾ ਹਲਕਾਅ ਤੋਂ ਬਚਾਅ ਲਈ ਮੁਫ਼ਤ ਐਂਟੀ ਰੈਬੀਜ਼ ਵੈਕਸੀਨ, ਗਰਭਵਤੀ ਔਰਤਾਂ ਲਈ ਮੁਫਤ ਅਲਟਰਾਸਾਉਂਡ, ਪਰਿਵਾਰ ਨਿਯੋਜਨ ਦੀਆਂ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ  ਪੰਜਾਬ ਸਰਕਾਰ ਵੱਲੋਂ ਇੱਥੇ ਹੋ ਰਹੇ ਮੁਫ਼ਤ ਟੈਸਟਾਂ ਤੇ ਦਵਾਈ ਤੋਂ ਬਹੁਤ ਖੁਸ਼ ਹਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *