ਸ਼੍ਰੀ ਮੁਕਤਸਰ ਸਾਹਿਬ, ਮਲੋਟ, 27 ਅਗਸਤ ()- ਇਲਾਕੇ ਦੀ ਨਾਮਵਰ ਸਹਿ-ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸੁੱਖ ਸ਼ਾਂਤੀ ਲਈ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਹੋਈ। ਉਪਰੰਤ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਸਟੇਜ ਦਾ ਸੰਚਾਲਨ ਕਰਦਿਆਂ ਪ੍ਰੋ. ਹਿਰਦੇਪਾਲ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਵਿੱਚ ਚੰਗੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਅਤੇ ਨਾ ਸਿਰਫ਼ ਇਲਾਕੇ ਦੀ ਸਗੋਂ ਪੰਜਾਬ ਭਰ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਸਮੂਹ ਪਤਵੰਤਿਆਂ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀ ਪਿਛਲੇ ਕਈ ਸਾਲਾਂ ਤੋਂ ਨਾ ਸਿਰਫ਼ ਅਕਾਦਮਿਕ ਸਗੋਂ ਖੇਡਾਂ, ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸ ਮੌਕੇ ਉਹਨਾਂ ਕਾਲਜ ਵੱਲੋਂ ਆਰੰਭ ਕੀਤੇ ਜਾ ਰਹੇ ਨਵੇਂ ਕੋਰਸਾਂ ਬੀ.ਐਸ.ਸੀ ਫਿਜੀਕਸ, ਜੁਅੋਲੋਜੀ, ਬੋਟਨੀ, ਕਮਿਸਟਰੀ, ਬਾਇਓਟੈਕੱ, ਬੀ.ਲਿਬ, ਐਮ.ਏ. ਸ਼ੋਸ਼ੋਲੋਜੀ ਬਾਰੇ ਖੁਸ਼ੀ ਸਾਂਝੀ ਕੀਤੀ। ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਾਲਜ ਮੈਨੇਜਮੈਂਟ ਦੀ ਪ੍ਰਸੰਸਾ ਕੀਤੀ ਜਿੰਨ੍ਹਾਂ ਨੇ ਦੋ ਦਹਾਕਿਆਂ ਤੋਂ ਇਸ ਇਲਾਕੇ ਦੇ ਵਿਦਿਆਰਥੀਆਂ ਨੂੰ ਘੱਟ ਖਰਚੇ ਤੇ ਉੱਚ-ਪੱਧਰੀ ਸਿੱਖਿਆ ਮੁੱਹਈਆ ਕਰਵਾ ਰਹੀ ਹੈ, ਉਹਨਾਂ ਕਿਹਾ ਕਿ ਸਾਨੂੰ ਆਪਣਾ ਫਰਜ਼ ਪਛਾਣਨਾ ਚਾਹੀਦਾ ਹੈ। ਗੁਰੂ ਸਾਹਿਬ ਨੇ ਹਰੇਕ ਇਨਸਾਨ ਦੀਆਂ ਕਈ ਭੂਮਿਕਾਵਾਂ ਨਿਰਧਾਰਤ ਕੀਤੀਆਂ ਹਨ ਜਿਹੜੀਆਂ ਸਾਨੂੰ ਸਾਰਿਆਂ ਨੂੰ ਨਿਭਾਉਣੀਆਂ ਪੈਂਦੀਆਂ ਹਨ। ਇਸ ਮੌਕੇ ਪਿਛਲੇ ਦਿਨੀਂ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਦੀ ਇਨਕਮ ਟੈਕਸ ਵਿਭਾਗ ਵਿੱਚ ਨਿਯੁਕਤੀ ਹੋਣ ’ਤੇ ਉਸਦਾ ਸਨਮਾਣ ਕੀਤਾ ਗਿਆ। ਕਾਲਜ ਮੈਨੇਜਮੈਂਟ ਦੇ ਜਰਨਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ ਨੇ ਆਈ ਹੋਈ ਸਾਧ ਸੰਗਤ ਦਾ ਧੰਨਵਾਦ ਕਰਦਿਆਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਸਕੱਤਰ ਪਿਰਤਪਾਲ ਸਿੰਘ ਗਿੱਲ, ਖ਼ਜ਼ਾਨਚੀ ਦਲਜਿੰਦਰ ਸਿੰਘ ਸੰਧੂ, ਮੈਂਬਰ ਗੁਰਪ੍ਰੀਤ ਸਿੰਘ, ਮੇਜਰ ਸਿੰਘ, ਮੈਂਬਰ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਅਵਤਾਰ ਸਿੰਘ ਵਣਵਾਲਾ, ਗੁਰਚਰਨ ਸਿੰਘ ਓ ਐੱਸ ਡੀ, ਰਾਜ ਰੱਸੇਵੱਟ, ਕੁਲਵਿੰਦਰ ਪੂਨੀਆ, ਪਰਮਿੰਦਰ ਸਿੰਘ ਪੰਮਾ ਬਰਾੜ, ਪਰਮਿੰਦਰ ਕੋਲਿਆਂਵਾਲੀ, ਬਸੰਤ ਸਿੰਘ ਕੰਗ, ਪ੍ਰਿੰਸੀਪਲ ਜਸਕਰਨ ਸਿੰਘ, ਮਨੋਜ ਅਸੀਜਾ, ਗੁਰਕਮਲ ਸਿੰਘ, ਰਣਜੋਧ ਸਿੰਘ ਲੰਬੀ, ਬਲਦੇਵ ਸਿੰਘ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਬਲਕਾਰ ਸਿੰਘ, ਅਰਜਨ ਸਿੰਘ, ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਹਨੀ ਸਰਪੰਚ, ਰੂਬੀ ਬਰਾੜ, ਸਰੋਜ ਸਿੰਘ ਸਮੇਤ ਵੱਖ ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ।






