ਸ਼੍ਰੀ ਮੁਕਤਸਰ ਸਾਹਿਬ, 27 ਅਗਸਤ (ਗੁਰਮੀਤ ਵਰਮਾ)- ਆਈ. ਡੀ. ਬੀ. ਆਈ ਬੈਂਕ ਵਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਨੂੰ ਵੀਹਲ ਚੇਅਰ ਭੇਂਟ ਕੀਤੀਆਂ ਗਈਆਂ, ਜਿਸ ਨਾਲ ਹਸਪਤਾਲ ’ਚ ਇਲਾਜ਼ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਾਫੀ ਸਹੂਲਤ ਮਿਲੇਗਾ, ਉਧਰ ਸਿਵਲ ਹਸਪਤਾਲ ਦੇ ਸਮੁੱਚੇ ਸਟਾਫ਼ ਵਲੋਂ ਆਈ.ਡੀ.ਬੀ.ਆਈ. ਬੈਂਕ ਵੱਲੋਂ ਲੋਕ ਹਿੱਤਾਂ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਬਦਾਂ ’ਚ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਮੌਜੂਦ ਆਈ.ਡੀ.ਬੀ.ਆਈ. ਬੈਂਕ ਬਰਾਂਚ ਸ਼੍ਰੀ ਮੁਕਤਸਰ ਸਾਹਿਬ ਦੇ ਮੈਨੇਜ਼ਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਆਈ.ਡੀ.ਬੀ.ਆਈ. ਬੈਂਕ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ ਵੱਖ ਬਰਾਚਾਂ ਨੂੰ ਹੁਕਮ ਦਿੱਤੇ ਗਏ ਸਨ ਕਿ ਲੋੜਵੰਦ ਲੋਕਾਂ ਦੀ ਮੱਦਦ ਲਈ ਇੱਕ ਵਿਸੇਸ਼ ਉਪਰਾਲਾ ਕੀਤਾ ਜਾਵੇ, ਜਿਸ ਤੋਂ ਬਾਅਦ ਸ਼੍ਰੀ ਮੁਕਤਸਰ ਸਾਹਿਬ ਦੀ ਬਰਾਂਚ ਵੱਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੇ ਐਸ. ਐਮ. ਓ. ਨਾਲ ਗੱਲਬਾਤ ਕਰਕੇ ਮਰੀਜ਼ਾਂ ਦੀ ਸਹੂਲਤ ਲਈ 5 ਵੀਹਲ ਚੇਅਰ ਅਤੇ 5 ਸਟੇਚਰ ਸਮੇਤ ਗੱਦੇ ਦਾਨ ਦੇ ਰੂਪ ਵਿੱਚ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਕ੍ਰਿਪਾ ਨਾਲ ਉਨ੍ਹਾਂ ਦਾ ਇਹ ਉਪਰਾਲਾ ਭਵਿੱਖ ’ਚ ਇਸੇ ਤਰ੍ਹਾਂ ਹੀ ਜਾਰੀ ਰਹੇਗਾ।
ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ’ਚ ਪਿਛਲੇਂ ਲੰਮੇ ਸਮੇਂ ਤੋਂ ਬੇਹਤਰੀਨ ਸੇਵਾਵਾਂ ਨਿਭਾਅ ਰਹੇ ਹੱਡੀਆਂ ਦੇ ਮਾਹਿਰ ਡਾ. ਅਰਪਨ ਸਿੰਘ ਬਰਾੜ੍ਹ ਨੇ ਆਈ. ਡੀ. ਬੀ. ਆਈ. ਬੈਂਕ ਅਤੇ ਸਮੁੱਚੇ ਸਟਾਫ਼ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ’ਚ ਲੋੜ ਮੁਤਾਬਿਕ ਹਰ ਇੱਕ ਸਹੂਲਤ ਮੌਜੂਦ ਹੈ, ਪਰ ਆਈ.ਡੀ.ਬੀ.ਆਈ. ਬੈਂਕ ਵੱਲੋਂ ਮਰੀਜ਼ਾਂ ਦੀ ਸਹੂਲਤ ਲਈ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਬੈਂਕ ਦੇ ਮਨਰਾਜ ਸਿੰਘ ਬਰਾੜ ਏਜੀਐਮ, ਪਵਨ ਕੁਮਾਰ ਤੋਂ ਇਲਾਵਾ ਸਿਵਲ ਹਸਪਤਾਲ ਦੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡਿਮਾਲੋਜਿਸਟ, ਗੁਰਚਰਨ ਸਿੰਘ ਫਾਰਮੇਸੀ ਅਫ਼ਸਰ, ਸੁਨੀਤਾ ਰਾਣੀ ਫਾਰਮੇਸੀ ਅਫ਼ਸਰ, ਮਨਜੀਤ ਕੌਰ ਨਰਸਿੰਗ ਸਿਸਟਰ, ਅਸ਼ਵਨੀ ਕੁਮਾਰ ਫਾਰਮੇਸੀ ਅਫਸਰ, ਜੋਗਿੰਦਰ ਸਿੰਘ ਜੀ.ਏ., ਰਵੀਕਾਂਤ ਕਲਰਕ, ਸੁਖਜਿੰਦਰ ਸਿੰਘ ਵਾਰਡ ਅਟੈਡੇਂਟ ਤੋਂ ਇਲਾਵਾ ਹੋਰ ਵੀ ਸਟਾਫ ਮੌਜੂਦ ਸੀ।






