ਆਉਣ ਵਾਲੇ ਸੰਘਰਸ਼ਾਂ ਦੀ ਰੂਪਰੇਖਾ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਬਠਿੰਡਾ ਦੀ ਜਿਲ੍ਹਾ ਪੱਧਰੀ ਮੀਟਿੰਗ ਹੋਈ

Spread the love
ਬਠਿੰਡਾ , ਅਗਸਤ ( ਐੱਸ ਐੱਸ ਰਾਹੀ   ):  ਪੰਜਾਬ ਸਰਕਾਰ ਦੁਆਰਾ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਮਸਲਿਆਂ ਨੂੰ ਅਣਗੋਲਿਆਂ ਕਰਨ ਅਤੇ ਅਧਿਆਪਕਾਂ ਦੀ ਕੋਈ ਵੀ ਮੰਗ ਨਾ ਮੰਨਣ ਦੇ ਵਿਰੋਧ ਵਿੱਚ ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਬਠਿੰਡਾ ਦੀ ਜਿਲਾ ਪੱਧਰੀ ਮੀਟਿੰਗ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਬਰਾੜ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਸਿੰਘ ਰੋਮਾਣਾ ਦੀ ਅਗਵਾਈ ਹੇਠ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਇਸ  ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮਨੋਹਰ ਲਾਲ ਸ਼ਰਮਾ, ਨਰਿੰਦਰ ਸਿੰਘ ਮਾਖਾ, ਗੁਰਦਾਸ ਸਿੰਘ ਰਾਏਪੁਰ, ਵਿਕਰਮਜੀਤ ਸਿੰਘ ਸੰਧੂ ਬਲਦੇਵ ਸਿੰਘ ਸਾਹੀਵਾਲ ਅਤੇ ਬਲਵਿੰਦਰ ਸਿੰਘ ਉੱਲਕ ਨੇ ਸ਼ਮੂਲੀਅਤ ਕੀਤੀ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ   ਪੁਰਾਣੀ ਪੈਨਸ਼ਨ
 ਬਹਾਲ ਕੀਤੀ ਜਾਵੇ, ਬੰਦ ਕੀਤੇ 37 ਭੱਤੇ ਬਹਾਲ ਕੀਤੇ ਜਾਣ,ਹਰ ਵਰਗ ਦੀਆਂ ਪ੍ਰਮੋਸ਼ਨਾਂ, ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ, ਬਦਲੀਆਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਣ,ਹਰ ਮਹੀਨੇ ਦੀ ਇੱਕ ਤਰੀਕ ਨੂੰ ਸਾਰੇ ਅਧਿਆਪਕਾਂ ਨੂੰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ ਅਤੇ ਅਧਿਆਪਕਾਂ ਦੇ ਬਕਾਇਆ ਬਿੱਲ ਤੁਰੰਤ ਡਰਾਨ ਕੀਤੇ ਜਾਣ, ਵੱਖ-ਵੱਖ ਅਧਿਆਪਕਾਂ ਦੇ ਹੱਕ ਵਿੱਚ ਹੋਏ ਕੋਰਟ ਦੇ ਫੈਸਲਿਆਂ ਨੂੰ ਜਰਨਲਾਈਜ਼ ਕੀਤਾ ਜਾਵੇ, ਰੀਕਾਸਟ ਲਿਸਟਾਂ ਤੁਰੰਤ ਰੱਦ ਕੀਤੀਆਂ ਜਾਣ, ਗੈਰ ਤਰਕਸੰਗਤ ਪ੍ਰੋਜੈਕਟ ਬੰਦ ਕਰਕੇ ਸਿਲੇਬਸ ਅਨੁਸਾਰ ਪੜ੍ਹਾਈ ਲਈ ਵਧੀਆ ਵਿਦਿਅਕ ਮਾਹੌਲ  ਦਿਤਾ ਜਾਵੇ , ਪ੍ਰਮੋਸ਼ਨਾਂ ਦੇ 75:25 ਰੇਸ਼ੋ ਅਨੁਸਾਰ 25% ਸਿੱਧੀ ਭਰਤੀ ਤੁਰੰਤ ਕੀਤੀ ਜਾਵੇ, ਨਾਨ ਟੀਚਿੰਗ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ,ਮਿਡਲ ਸਕੂਲਾਂ ਵਿੱਚ ਸੀ ਐਂਡ ਵੀ ਕੇਡਰ ਦੀਆਂ ਖ਼ਤਮ ਕੀਤੀਆਂ ਪੋਸਟਾਂ ਬਹਾਲ ਕੀਤੀਆਂ ਜਾਣ,ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 59 ਐਸਐਸਏ ਅਤੇ ਦਫਤਰੀ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਸਮਗਰਾ ਸਿੱਖਿਆ ਅਧੀਨ ਕੰਮ ਕਰਦੇ 29 ਮੁੱਖ ਅਧਿਆਪਕਾਂ ਦੀਆਂ ਖਤਮ ਕੀਤੀਆਂ ਸੇਵਾਵਾਂ ਬਹਾਲ ਕੀਤੀਆਂ ਜਾਣ, ਕੰਪਿਊਟਰ ਅਧਿਆਪਕਾਂ ਮੈਰੀਟੋਰੀਅਸ ਅਧਿਆਪਕਾਂ ਐਸੋਸੀਏਟ ਅਧਿਆਪਕਾਂ ਅਤੇ ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਅਤੇ ਐਨਐਸ ਕਿਊ ਐਫ ਅਧਿਆਪਕਾਂ ਨੂੰ ਤੁਰੰਤ ਵਿਭਾਗ ਵਿੱਚ ਪੱਕਾ ਕੀਤਾ ਜਾਵੇ, ਵੱਖ ਵੱਖ ਭਰਤੀ ਹੋਏ ਅਧਿਆਪਕਾਂ ਅਤੇ ਪਦ ਉਨਤ ਕੀਤੇ ਗਏ ਅਧਿਆਪਕਾਂ ਤੇ ਲੈਕਚਰਾਰਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, ਆਪਸੀ ਬਦਲੀ ਲਈ ਸਟੇ ਦੀ ਸ਼ਰਤ ਖਤਮ ਕੀਤੀ ਜਾਵੇ,8886 ਰੈਗੂਲਰ ਹੋਏ ਅਧਿਆਪਕਾਂ ਨੂੰ ਸੀਐਸਆਰ ਰੂਲਜ਼ ਅਨੁਸਾਰ ਠੇਕਾ  ਸੇਵਾ ਨੂੰ ਗਿਣਦਿਆ ਬਣਦੀਆਂ ਅਚਨਚੇਤ ਛੁੱਟੀਆਂ ਦਾ ਲਾਭ ਦਿੱਤਾ ਜਾਵੇ,ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਵਿੱਚ ਸਿਆਸੀ ਦਖਲਅੰਦਾਜ਼ੀ ਬੰਦ ਕੀਤੀ ਜਾਵੇ,ਕੇਂਦਰੀ ਸਕੇਲ ਲਾਗੂ ਕਰਕੇ ਤਨਖਾਹ ਘੱਟ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ,2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕੀਤੀ ਜਾਵੇ, , ਜਨਵਰੀ 2016 ਤੋਂ ਲਾਗੂ ਹੋਣ ਵਾਲੀ ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਸਮੇਤ ਏਸੀਪੀ ਜਾਰੀ ਕੀਤੀ ਜਾਵੇ,ਜਨਵਰੀ 2016 ਤੋਂ ਬੰਦ  125%  ਮਹਿੰਗਾਈ ਭੱਤੇ ਤੇ 2.59 ਦਾ ਗੁਨਾਕ ਲਾਗੂ ਕੀਤਾ ਜਾਵੇ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਣਦੇ ਯਸ਼ਮੁਕਤ ਜਾਰੀ ਕੀਤੇ ਜਾਣ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੋਠਾਰੀ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਹਰ ਪੰਜ ਸਾਲ ਬਾਅਦ ਅਧਿਆਪਕਾਂ ਦੀ ਤਨਖਾਹ ਦੁਹਰਾਈ ਜਾਵੇ,ਕਰੋਨਾ ਕਾਲ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਅਤੇ ਆਸ਼ਰਿਤਾ ਨੂੰ ਨੌਕਰੀ ਦਿੱਤੀ ਜਾਵੇ, ਮਾਨਯੋਗ ਹਾਈਕੋਰਟ ਵੱਲੋਂ ਰੱਦ ਕੀਤਾ 15-01-15 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ,
51 78 ਅਧਿਆਪਕਾਂ ਨੂੰ ਨਵੰਬਰ 2017 ਤੋਂ ਪੂਰੀਆਂ ਤਨਖਾਹਾਂ ਭੱਤੇ ਅਤੇ ਛੇਵੇਂ ਪੰਜਾਬ ਤਨਖਾਹ ਦੁਹਰਾਈ ਦੇ ਸਾਰੇ ਲਾਭ ਅਤੇ ਖਜ਼ਾਨੇ ਵਿੱਚ ਗਏ ਬਿੱਲਾਂ ਦਾ ਭੁਗਤਾਨ ਕੀਤਾ ਜਾਵੇ, 8886 ਅਧਿਆਪਕਾਂ ਨੂੰ 1 ਅਪ੍ਰੈਲ  2018 ਤੋਂ ਪੂਰੀਆਂ ਤਨਖਾਹਾਂ ਤੇ ਭੱਤੇ ਦਿੱਤੇ ਜਾਣ, 17-7 -2020 ਤੋਂ ਨਵੀਆਂ ਨਿਯੁਕਤੀਆਂ ਤੇ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਤੁਰੰਤ ਰੱਦ ਕੀਤਾ ਜਾਵੇ। ਅਤੇ ਪੰਜਾਬ ਦੇ ਸਕੇਲ ਦਿੱਤੇ ਜਾਣ,ਇੱਕ ਹੀ ਭਰਤੀ ਦੌਰਾਨ 180 ਈਟੀਟੀ 3582 ਮਾਸਟਰ ਅਤੇ 837 ਡੀ ਪੀ ਈ ਦੇ ਲਈ ਵੱਖਰੇ ਤਨਖਾਹ ਸਕੇਲ ਰੱਦ ਕਰਕੇ ਮੁੱਢਲੀ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਬਹਾਲ ਕੀਤੀਆਂ ਜਾਣ, 4161 ਅਧਿਆਪਕਾਂ ਦੇ ਬਕਾਏ ਜਾਰੀ ਕੀਤੇ ਜਾਣ ,6060 ਅਧਿਆਪਕਾਂ ਨੂੰ 2016 ਤੋਂ 2018 ਤੱਕ ਦਾ ਆਈ.ਆਰ ਦਿੱਤਾ ਜਾਵੇ  ਆਦਿ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਸੰਘਰਸ਼ਾਂ ਬਾਰੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਗੌਰਮਿੰਟ ਟੀਚਰਜ਼  ਯੂਨੀਅਨ ਪੰਜਾਬ ਵੱਲੋਂ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੀ ਜਾਵੇਗੀ। ਲੰਮੇ ਸਮੇਂ ਤੋਂ ਲਟਕਦੇ ਅਧਿਆਪਕਾਂ ਦੇ ਮੰਗਾਂ ਮਸਲਿਆਂ ਨੂੰ ਹੱਲ ਕਰਾਇਆ ਜਾਵੇਗਾ ਇਸ ਸਮੇਂ ਲੈਕਚਰਾਰ ਸੁਖਪਾਲ ਸਿੰਘ, ਲੈਕਚਰਾਰ ਹਰਮੰਦਰ ਸਿੰਘ, ਨਰਿੰਦਰ ਸਿੰਘ,ਜਗਵੰਤ ਸਿੰਘ, ਮਨਦੀਪ ਸਿੰਘ, ਜਸਪਾਲ ਸਿੰਘ ਬਲਾਕ ਪ੍ਰਧਾਨ ਬਠਿੰਡਾ, ਵਿਨੋਦ ਕੁਮਾਰ,ਲੈਕ. ਹਰਵਿੰਦਰ ਸਿੰਘ ਭੁੱਚੋ,ਲੈਕ. ਦਵਿੰਦਰ ਸਿੰਘ, ਰਾਮਪਾਲ ਸਿੰਘ, ਗੁਰਪ੍ਰੀਤ ਸਿੰਘ,ਹੈਡ ਮਾਸਟਰ ਰਜਤ ਕੁਮਾਰ, ਅਮਨਦੀਪ ਸਿੰਘ ਆਕਲੀਆ ਹਾਜ਼ਰ ਸਨ।
  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *