ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਚਲਾਇਆ ਸਪੈਸ਼ਲ ਸਰਚ ਓਪਰੇਸ਼ਨ

Spread the love

ਸ੍ਰੀ ਮੁਕਤਸਰ ਸਾਹਿਬ, 28 ਅਗਸਤ ()-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਡਾ. ਅਖਿਲ ਚੌਧਰੀ, ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਹੇਠ ਸਰਚ ਓਪਰੇਸ਼ਨ ਚਲਾਇਆ ਗਿਆ। ਜਿਸ ਦੌਰਾਨ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਸਥਿਤ ਰੇਲਵੇ ਸਟੇਸ਼ਨਾਂ ਅਤੇ ਆਲੇ ਦੁਆਲੇ ਦੇ ਇਲਾਕਿਆਂ ‘ਚ ਪੁਲਿਸ ਟੀਮਾਂ ਵੱਲੋਂ ਇੱਕਸਾਰ ਚੈਕਿੰਗ ਕੀਤੀ ਗਈ। ਇਹ ਓਪਰੇਸ਼ਨ ਡਾ.ਅਖਿਲ ਚੌਧਰੀ, ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਮਨਮੀਤ ਸਿੰਘ ਢਿੱਲੋ, ਐਸ.ਪੀ(ਡੀ), ਨਵੀਨ ਕੁਮਾਰ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਇਕਬਾਲ ਸਿੰਘ ਡੀ.ਐਸ.ਪੀ (ਮਲੋਟ), ਅਵਤਾਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਅਮਨਦੀਪ ਸਿੰਘ, ਡੀ.ਐਸ.ਪੀ (ਸ) ਨੇ ਆਪਣੇ ਇਲਾਕਿਆਂ ਵਿੱਚ ਓਪਰੇਸ਼ਨ ਦੀ ਅਗਵਾਈ ਕੀਤੀ। ਇਸ ਸਰਚ ਮੁਹਿੰਮ ਵਿੱਚ 220 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਿਲ ਰਹੇ, ਜੋ ਕਿ ਵੱਖ-ਵੱਖ ਟੀਮਾਂ ਵਿਚ ਵੰਡੇ ਗਏ ਸਨ। ਜਿੱਥੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਜਨਤਾ ਦੀ ਜਾਨ-ਮਾਲ ਦੀ ਰੱਖਿਆ ਵੀ ਪੁਲਿਸ ਦੀ ਜਿੰਮੇਵਾਰੀ ਹੈ। ਇਸੇ ਮਕਸਦ ਨੂੰ ਧਿਆਨ ਵਿਚ ਰੱਖਦਿਆਂ, ਪੁਲਿਸ ਵੱਲੋਂ ਰੇਲਵੇ ਸਟੇਸ਼ਨ ‘ਤੇ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਸਾਰੇ ਇਲਾਕੇ ਨੂੰ ਸੀਲ ਕਰਨ ਉਪਰੰਤ ਰੇਲਵੇ ਸਟੇਸ਼ਨ ਅਤੇ ਆਲੇ-ਦੁਆਲੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ। ਸਟੇਸ਼ਨ ’ਤੇ ਮੌਜੂਦ ਲੋਕਾਂ ਅਤੇ ਉਨ੍ਹਾਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ। P19S ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਤੁਰੰਤ ਜਾਂਚ ਕੀਤੀ ਗਈ, ਜਦਕਿ V181N ਐਪ ਰਾਹੀਂ ਪਾਰਕਿੰਗ ’ਚ ਖੜ੍ਹੇ ਪੁਰਾਣੇ ਵਾਹਨਾਂ ਦੀ ਜਾਂਚ ਕੀਤੀ ਗਈ। ਐਂਟੀ-ਸਾਬੋਟਾਜ਼ ਟੀਮ ਵੱਲੋਂ ਰੇਲਵੇ ਪਲੇਟਫਾਰਮ, ਵੇਟਿੰਗ ਹਾਲ, ਟਿਕਟ ਘਰ, ਪਾਰਕਿੰਗ ਅਤੇ ਆਲੇ ਦੁਆਲੇ ਦੀ ਜਾਂਚ ਕੀਤੀ ਗਈ। ਸਟੇਸ਼ਨ ਤੇ ਬੈਠੇ ਹੋਏ ਲੋਕਾਂ ਦੀ ਪੁੱਛਗਿੱਛ ਕੀਤੀ ਗਈ। ਐੱਸ.ਐੱਸ.ਪੀ ਨੇ ਕਿਹਾ, ਭਵਿੱਖ ਵਿੱਚ ਹੋਰ ਵੀ ਇਸ ਤਰ੍ਹਾਂ ਦੇ ਓਪਰੇਸ਼ਨ ਕੀਤੇ ਜਾਣਗੇ। ਅਜਿਹੇ ਸ਼ਰਾਰਤੀ ਅਨਸਰ ਜੋ ਕਾਨੂੰਨ ਦੀ ਉਲੰਘਣਾ ਕਰਨਗੇ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐੱਸ.ਐੱਸ.ਪੀ ਨੇ ਕਿਹਾ ਕਿ ਨਾਗਰਿਕਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ- ਜਦੋਂ ਲੋਕ ਪੁਲਿਸ ਨਾਲ ਮਿਲ ਕੇ ਕੰਮ ਕਰਦੇ ਹਨ, ਤਦੋਂ ਸਮਾਜ ‘ਚ ਅਸਲ ਤਬਦੀਲੀ ਆਉਂਦੀ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਕਪਤਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਨਤਕ ਸਥਾਨਾਂ ਦੀ ਸੁਰੱਖਿਆ ਬਣਾਈ ਰੱਖਣ ਅਤੇ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ। ਜੇਕਰ ਕਿਸੇ ਵਿਅਕਤੀ ਸਬੰਧੀ ਕੋਈ ਸ਼ੱਕੀ ਗਤੀਵਿਧੀਆਂ ਸਬੰਧੀ ਜਾਣਕਾਰੀ ਹੋਵੇ, ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *