ਬਾਰਿਸ਼ ਉਪਰੰਤ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ

Spread the love

ਸ਼੍ਰੀ ਮੁਕਤਸਰ ਸਾਹਿਬ, 29 ਅਗਸਤ ()- ਬੀਤੇਂ ਦਿਨੀਂ ਬਾਅਦ ਦੁਪਹਿਰ ਆਈ ਬਾਰਿਸ਼ ਕਾਰਨ ਜਿਥੇ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੀਆਂ ਗਲੀਆਂ ਇਕ ਵਾਰ ਫਿਰ ਤੋਂ ਜਲ ਥਲ ਹੋਈਆਂ ਨਜ਼ਰ ਆਈਆਂ, ਉਥੇ ਹੀ ਇਹ ਬਾਰਿਸ਼ ਸ਼੍ਰੀ ਮੁਕਤਸਰ ਸਾਹਿਬ ਦੇ ਇੱਕ ਗਰੀਬ ਪਰਿਵਾਰ ਲਈ ਆਫਤ ਬਣਕੇ ਬਰਸੀ ਹੈ। ਜਾਣਕਾਰੀ ਮੁਤਾਬਿਕ ਸ਼ਹਿਰ ਦੇ ਕੋਟਲੀ ਰੋਡ ਸਥਿਤ ਬਾਦਲ ਕਲੌਨੀ ਦੇ ਵਾਸੀ ਮਦਨ ਲਾਲ ਪੁੱਤਰ ਦਸਾਂਦੀ ਰਾਮ ਨੇ ਦੱਸਿਆ ਕਿ ਉਨ੍ਹਾਂ ਦੇ ਮਕਾਨ ਦੀ ਛੱਤ ਟਾਇਲ ਬੱਤਿਆਂ ਵਾਲੀ ਸੀ, ਤੇ ਬੀਤੇਂ ਦਿਨੀਂ ਆਈ ਬਾਰਿਸ਼ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਛੱਤ ਅਚਾਨਕ ਡਿੱਗ ਗਈ। ਜਿਸ ਕਾਰਨ ਉਨ੍ਹਾਂ ਦੇ ਘਰ ’ਚ ਪਿਆ ਘਰੇਲੂ ਵਰਤੋਂ ਵਾਲਾ ਸਮਾਨ ਨੁਕਸਾਨਿਆ ਗਿਆ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਇਸ ਮੌਕੇ ਮਦਨ ਲਾਲ ਨੇ ਕਿਹਾ ਕਿ ਉਹ ਦਿਹਾੜੀ ਮਜ਼ਦੂਰੀ ਕਰਦਾ ਤੇ ਐਨਾ ਸਮਰੱਥ ਨਹੀਂ ਹੈ ਕਿ ਆਪਣੇ ਪੱਧਰ ’ਤੇ ਮਕਾਨ ਦੀ ਉਸਾਰੀ ਕਰ ਸਕੇ, ਇਸ ਲਈ ਉਸ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮਕਾਨ ਸਬੰਧੀ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਮੁੜ ਤੋਂ ਆਪਣੇ ਮਕਾਨ ਦੀ ਉਸਾਰੀ ਕਰ ਸਕੇ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *