ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੌਥੇ ਦਿਨ ਐਸਐਮਓ ਦਫਤਰ ਅੱਗੇ ਰੋਸ ਪ੍ਰਦਰਸ਼ਨ

Spread the love
ਮਾਛੀਵਾੜਾ ਸਾਹਿਬ 29 ਅਗਸਤ (ਸੁੱਚਾ ਬੰਗੜ)  ਆਸ਼ਾ ਵਰਕਰਜ ਫੈਸੀਲੀਟੇਟਰ ਸਾਂਝਾ ਮੋਰਚਾ ਪੰਜਾਬ ਸੀਟੂ ਗਰੁੱਪ ਦੀ ਅਗਵਾਈ ਹੇਠ ਅੱਜ ਮਾਛੀਵਾੜਾ ਸਾਹਿਬ ਬਲਾਕ ਦੀਆਂ ਆਸ਼ਾ ਵਰਕਰਾਂ ਵੱਲੋਂ ਬਲਾਕ ਪ੍ਰਧਾਨ ਕਸ਼ਮੀਰ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਮੁਢਲਾ ਸਿਹਤ ਕੇਂਦਰ ਮਾਛੀਵਾੜਾ ਦੇ ਐਸਐਮਓ ਜਸਦੇਵ ਸਿੰਘ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਮਾਛੀਵਾੜਾ ਸਾਹਿਬ ਵਿਖੇ ਜੱਥੇਬੰਦੀ ਦੀ ਜਰਨਲ ਸਕੱਤਰ ਸ੍ਰੀਮਤੀ ਕਸ਼ਮੀਰ ਕੌਰ ਪ੍ਰਧਾਨ ਨੇ ਦੱਸਿਆ ਕਿ ਹੜਤਾਲ ਦੇ ਚੌਥੇ ਦਿਨ ਅੱਜ ਸਮੂਹ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਕਸ਼ਮੀਰ ਕੌਰ ਨੇ ਦੱਸਿਆ ਕਿ ਉਹਨਾਂ ਦੀਆਂ ਮੰਗਾਂ ਜਿਵੇਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਲੀਟੇਟਰ ਨੂੰ ਪੱਕਾ ਕੀਤਾ ਜਾਵੇ ਅਤੇ ਪੱਕੀ ਤਨਖਾਹ ਲਗਾਈ ਜਾਵੇ ਜੀ, ਕੱਟੇ ਹੋਏ ਇੰਨਸੈਟਿਵ ਬਹਾਲ ਕੀਤੇ ਜਾਣ, ਜੇਕਰ ਸਾਡੀਆਂ ਮੰਗਾਂ ਸਰਕਾਰ ਵੱਲੋਂ ਨਾ ਮੰਨੀਆਂ ਗਈਆਂ ਤਾਂ ਰੋਸ਼ ਪ੍ਰਦਰਸ਼ਨ ਅੱਗੇ ਜਾਰੀ ਰਹੇਗਾ। ਇਸ ਮੌਕੇ ਕਮਲਜੀਤ ਕੌਰ (ਵਾਈਸ਼ ਪ੍ਰਧਾਨ), ਪਰਮਜੀਤ ਕੌਰ ਕੈਸੀਅਰ, ਗੁਰਪ੍ਰੀਤ ਕੌਰ, ਕੁਲਦੀਪ ਕੌਰ, ਕਮਲਜੀਤ ਕੌਰ, ਗੁਰਮੀਤ ਕੌਰ, ਗੁਰਪ੍ਰੀਤ ਕੌਰ, ਕੰਵਲਜੀਤ ਕੌਰ, ਚਰਨਜੀਤ ਕੌਰ, ਜਸਵਿੰਦਰ ਕੌਰ, ਸਰਬਜੀਤ ਕੌਰ, ਨੀਲਮ ਰਾਣੀ, ਮਨਜੀਤ ਕੌਰ, ਮਨਜਿੰਦਰ ਕੌਰ, ਗੁਰਮੀਤ ਕੌਰ, ਅਨੀਤਾ ਰਾਣੀ ਤੇ ਸੁਨੀਤਾ ਰਾਣੀ ਵੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਸ਼ਾ ਵਰਕਰਾਂ ਮੌਜੂਦ ਸਨ।
  • Related Posts

    ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ 

    Spread the love

    Spread the love ਬਠਿੰਡਾ 17 ਸਤੰਬਰ (ਪੱਤਰ ਪ੍ਰੇਰਕ):ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸਸੀ ਵਿਭਾਗ ਦੇ ਜਨਰਲ ਸਕੱਤਰ ਹਨ, ਉਹਨਾਂ ਨੂੰ ਇੱਕ ਹੋਰ ਅਹਿਮ…

    ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

    Spread the love

    Spread the loveਬਲਾਚੌਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਭਾਰਤੀ ਜਨਤਾ ਪਾਰਟੀ ਦੀ ਵਿਜੇ ਭਾਟੀਆ ਸੰਡਰੇਵਾਲ , ਬਲਾਚੌਰ ਟੀਮ ਵੱਲੋਂ ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ…

    Leave a Reply

    Your email address will not be published. Required fields are marked *