ਅੰਮ੍ਰਿਤਸਰ, 29 ਅਗਸਤ (ਦਿਨੇਸ਼ ਸੋਨੀ) ਸਥਾਨਕ ਬਟਾਲਾ ਰੋਡ ਵਿਖੇ ਸਮਾਜ ਸੇਵਕ ਚਰਨਜੀਤ ਸਿੰਘ ਚੰਨੀ ਅਤੇ ਪ੍ਰੀਤਮ ਸਿੰਘ ਦੀ ਅਗਵਾਈ ਵਿੱਚ ਬਾਬਾ ਨਾਨਕ ਜੀ ਦੀ ਬਰਾਤ ਜਿਹੜੀ ਕਿ ਸ਼੍ਰੀ ਹਰਮੰਦਿਰ ਸਾਹਿਬ ਤੋਂ ਬਟਾਲਾ ਰਵਾਨਾ ਹੋਈ ਸੀ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਬਰਾਤ ਵਿੱਚ ਸ਼ਾਮਿਲ ਹੋਏ ਸ਼ਰਧਾਲੂਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਲਈ ਚਾਹ-ਪਾਣੀ ਅਤੇ ਲੰਗਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਉਘੇ ਸਮਾਜ ਸੇਵਕ ਮੁਕੇਸ਼ ਠਾਕੁਰ ਨੇ ਬਰਾਤ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਕੀਤੀ।ਇਸ ਮੌਕੇ ਸਾਬਕਾ ਵਿਧਾਇਕ ਸੁਨੀਲ ਦੱਤੀ ਨੇ ਕਿਹਾ ਕਿ ਬਾਬਾ ਨਾਨਕ ਨੇ ਲੰਗਰ ਦੀ ਪ੍ਰਥਾ ਸ਼ੁਰੂ ਕਰਕੇ ਲੋਕਾਂ ਨੂੰ ਨਾਮ ਜਪਣ ਦੇ ਨਾਲ-ਨਾਲ ਅਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢਣ ਦੀ ਵੀ ਪ੍ਰੇਰਨਾ ਦਿੱਤੀ ਹੈ ਜਿਸ ‘ਤੇ ਭਾਰਤਵਾਸੀ ਅਤੇ ਪੰਜਾਬੀ ਅੱਜ ਤੱਕ ਪਹਿਰਾ ਦੇ ਰਹੇ ਹਨ।ਇਸ ਮੌਕੇ ਐਸ.ਡੀ.ੳ ਰੂਪਲਾਲ,ਜੁਗਰਾਜ ਸਿੰਘ,ਜੋਗਿੰਦਰ ਸਿੰਘ, ਪਲਵਿੰਦਰ ਸਿੰਘ, ਸੰਦੀਪ ਧਵਨ,ਸੰਦੀਪ ਮਲਹੋਤਰਾ,ਰਾਜਬੀਰ ਰਾਜਾ,ਮਨਜਿੰਦਰ ਸਿੰਘ ਗਿੰਦੀ ਆਦਿ ਤੋਂ ਇਲਾਵਾ ਵੱਡੀ ਸੰਖਿਆ ਵਿੱਚ ਸ਼ਰਧਾਲੂ ਅਤੇ ਇਲਾਕੇ ਦੀ ਸੰਗਤ ਹਾਜ਼ਰ ਸਨ।
ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…






