ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਅਤੇ ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ ਕੱਟੇ

Spread the love
ਸ੍ਰੀ ਕੀਰਤਪੁਰ ਸਾਹਿਬ 29ਅਗਸਤ ਭਾਰਦਵਾਜ  ਪੰਜਾਬ ਸਰਕਾਰ ਵੱਲੋਂ ਬੈਨ ਕੀਤੇ ਗਏ ਸਿੰਗਲ ਯੂਜ ਪਲਾਸਟਿਕ ਸਬੰਧੀ ਨਗਰ ਪੰਚਾਇਤ ਕੀਰਤਪੁਰ ਸਾਹਿਬ ਕਾਰਜ ਸਾਧਕ ਅਫਸਰ  ਗੁਰਦੀਪ ਸਿੰਘ ਅਤੇ ਪ੍ਰਧਾਨ ਸੁਰਿੰਦਰ ਪਾਲ ਕੌੜਾ ਵੱਲੋਂ ਦਿੱਤੇ ਗਏ ਨਿਰਦੇਸ਼ਾ ਤਹਿਤ ਸੈਨੇਟਰੀ ਇੰਸਪੈਕਟਰ ਮਦਨ ਲਾਲ ਅਤੇ ਰਿਸ਼ੀ ਸਿੱਕਾ ਐਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ਼ਹਿਰ ਵਿੱਚ ਸਿੰਗਲ ਯੂਜ ਪਲਾਸਟਿਕ ਅਤੇ ਕੂੜੇ ਸਬੰਧੀ ਚੈਕਿੰਗ ਕੀਤੀ ਗਈ। ਜਿਸ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਜਿਸ ਵਿੱਚ ਸੈਨੇਟਰੀ ਇੰਸਪੈਕਟਰ ਵੱਲੋਂ ਲਗਭਗ 2 ਕਿਲੋਗ੍ਰਾਮ ਦੇ ਕਰੀਬ ਸਿੰਗਲ ਯੂਜ ਪਲਾਸਟਿਕ ਜ਼ਬਤ ਕੀਤਾ ਗਿਆ , ਸੈਨੇਟਰੀ ਇੰਸਪੈਕਟਰ ਵੱਲੋਂ ਦੁਕਾਨਦਾਰਾਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋ, ਇਸ ਤੋਂ ਹੋਣ ਵਾਲੇ ਨੁਕਸਾਨ ਅਤੇ ਵਾਤਾਵਰਣ ਨੂੰ ਪੈਣ ਵਾਲੇ ਮਾੜੇ ਪ੍ਰਭਾਵਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਕੂੜਾ ਇੱਧਰ ਉੱਧਰ ਨਾ ਖਿਲਾਰ ਕੇ ਸੁੱਟਣ ਅਤੇ ਡਸਟਬਿਨ ਵਿੱਚ ਹੀ ਪਾਉਣ ਲਈ ਹਦਾਇਤ ਕੀਤੀ ਗਈ। ਸੈਨੇਟਰੀ ਇੰਸਪੈਕਟਰ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਉਹ ਸਿੰਗਲ ਯੂਜ ਪਲਾਸਟਿਕ ਨੂੰ ਨਾ ਵੇਚਣ ਅਤੇ ਨਾ ਵਰਤਣ ਅਤੇ ਸਮਾਨ ਲੈਣ ਆਉਣ ਵਾਲੇ ਨਾਗਰਿਕਾਂ  ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋ ਜੂਟ ਜਾਂ ਕੱਪੜੇ ਦੇ ਬਣੇ ਹੋਏ ਬੈਗਜ਼ ਨਾਲ ਲੈ ਕੇ ਆਉਣ। ਇਸ ਸਬੰਧੀ ਸੈਨੇਟਰੀ ਇੰਸਪੈਕਟਰ ਵੱਲੋਂ 4 ਚਲਾਨ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਕੀਤੇ ਗਏ ਅਤੇ 1 ਚਲਾਨ ਕੂੜੇ ਅਤੇ ਗੰਦਗੀ ਫੈਲਾਉਣ ਵਾਲਿਆਂ ਦੇ  ਕੀਤੇ ਗਏ। ਉਹਨਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਿੰਗਲ ਯੂਜ ਪਲਾਸਟਿਕ ਵੇਚਣ ਅਤੇ ਵਰਤਣ ਵਾਲਿਆਂ ਖਿਲਾਫ 1000/- ਤੋਂ 5000/- ਰੁਪਏ ਤੱਕ ਦਾ ਜੁਰਮਾਨਾ ਵੀ ਕੀਤਾ ਜਾਵੇਗਾ। ਇਸ ਮੌਕੇ ਸਚਿਨ ਕੁਮਾਰ, ਕੇਸ਼ਵ ਸਿੰਘ, ਘਣਸ਼ਾਮ, ਰਾਜੇਸ਼ ਕੁਮਾਰ,  ਸੁੱਚਾ ਸਿੰਘ, ਆਦਿ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *