ਭਾਰੀ ਮੀਂਹ ਪੈਣ ਕਰਕੇ ਪਸ਼ੂਆਂ ਦਾ ਸ਼ੈਡ ਡਿੱਗਿਆ 40 ਦੇ ਕਰੀਬ ਬੱਕਰੀਆਂ ਦੀ ਮੌਤ

Spread the love

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਬੀਤੇਂ ਐਤਵਾਰ-ਸ਼ਨੀਵਾਰ ਦੀ ਦਰਮਿਆਨੀ ਰਾਡ ਪਿੰਡ ਝਬੇਲਵਾਲੀ ਵਿਖੇ ਭਾਰੀ ਮੀਂਹ ਦੇ ਚਲਦਿਆਂ ਗਰੀਬ ਕਿਸਾਨ ਹਰਬੰਸ ਸਿੰਘ ਦਾ ਸ਼ੈਡ ਡਿੱਗ ਪਿਆ ਜਿਸ ਕਾਰਨ ਕਿਸਾਨ ਹਰਬੰਸ ਸਿੰਘ ਦੀਆਂ 40 ਦੇ ਕਰੀਬ ਬੱਕਰੀਆਂ ਮਾਰੀਆਂ ਗਈਆਂ ਤੇ ਬਹੁਤ ਸਾਰੀਆਂ ਬੱਕਰੀਆਂ, ਭੇਡਾਂ ਗੰਭੀਰ ਸੱਟਾਂ ਲੱਗਣ ਕਾਰਨ ਨਾਜ਼ੁਕ ਹਾਲਤ ’ਚ ਪਈਆਂ ਹਨ ਜੋ ਕਿਸੇ ਵੇਲੇ ਵੀ ਦਮ ਤੋੜ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਨੰਬਰਦਾਰ ਹਰਬੰਸ ਸਿੰਘ ਬਹੁਤ ਗਰੀਬ ਕਿਸਾਨ ਹੈ ਜੋ ਭੇਡਾਂ ਬੱਕਰੀਆਂ ਪਾਲ ਕੇ ਬੜੀ ਮੁਸ਼ਕਿਲ ਨਾਲ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਚਲਾ ਰਿਹਾ ਹੈ। ਰਾਤ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸਮੁੱਚਾ ਪਰਿਵਾਰ ਸਦਮੇ ’ਚ ਹੈ। ਘਟਨਾ ਵਾਪਰਨ ਤੋਂ ਤੁਰੰਤ ਬਾਅਦ ਮੌਕੇ ਤੇ ਪਹੁੰਚੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਤੇ ਜਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਦੱਸਿਆ ਕਿ ਜਿਉਂ ਹੀ ਇਸ ਘਟਨਾ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਿਆ ਤਾਂ ਉਨਾਂ ਤੁਰੰਤ ਇਕੱਠੇ ਹੋ ਕੇ ਮਲਬੇ ਹੇਠੋਂ ਕੁਝ ਭੇਡਾਂ ਬੱਕਰੀਆਂ ਨੂੰ ਕੱਢ ਕੇ ਬਚਾ ਲਿਆ। ਇਸ ਦੇ ਬਾਵਜੂਦ ਵੱਡੇ ਪੱਧਰ ’ਤੇ ਬੱਕਰੀਆਂ ਮਰ ਜਾਣ ਕਾਰਨ ਪਰਿਵਾਰ ਦਾ 15 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਫੌਰੀ ਮੁਆਵਜ਼ਾ ਦੇ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਇਸ ਸਬੰਧੀ ਪਰਿਵਾਰ ਨੂੰ ਲੈ ਕੇ ਕੱਲ ਜਥੇਬੰਦੀ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਵੀ ਮਿਲੇਗਾ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਕਹਿੰਦੇ ਰਹਿੰਦੇ ਹਨ ਕਿ ਕੁਦਰਤੀ ਆਫਤਾਂ ਕਾਰਨ ਜੇ ਕਿਸੇ ਦੀ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਹੁੰਦਾ ਹੈ ਤਾਂ ਉਨਾਂ ਨੂੰ ਤੁਰੰਤ ਬਣਦੀ ਮੁਆਵਜੇ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ ਪਰ ਅੱਜ ਪੰਜਾਬ ਦੀ ਸਥਿਤੀ ਹੜਾਂ ਕਰਨ ਬੇਹੱਦ ਗੰਭੀਰ ਬਣੀ ਹੋਈ ਹੈ। ਲੱਖਾਂ ਏਕੜ ਫਸਲ ਤਬਾਹ ਹੋ ਗਈ ਹੈ, ਪਸ਼ੂ ਡੰਗਰ ਪਾਣੀ ’ਚ ਰੁੜ ਗਏ ਹਨ ਪਰ ਇਸ ਦੁੱਖ ਦੀ ਘੜੀ ’ਚ ਹੜ੍ਹ ਪੀੜ੍ਹਤ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੀੜ੍ਹਤ ਲੋਕਾਂ ਦੀ ਸਰਕਾਰ ਨੇ ਜਲਦ ਸਾਰ ਨਾ ਲਈ ਤੇ ਬਣਦਾ ਮੁਆਵਜ਼ਾ ਫੌਰੀ ਜਾਰੀ ਨਾ ਕੀਤਾ ਤਾਂ ਕਿਰਤੀ ਕਿਸਾਨ ਯੂਨੀਅਨ ਤਿੱਖਾ ਸੰਘਰਸ਼ ਵਿੱਢੇਗੀ। ਉਧਰ ਪਿੰਡ ਝਬੇਲਵਾਲੀ ਵਿਖੇ ਪਹੁੰਚ ਕੇ ਐੱਸਡੀਐੱਮ ਬਲਜੀਤ ਕੌਰ ਵੱਲੋਂ ਡਿੱਗੇ ਹੋਏ ਸ਼ੈਡ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *