ਸ਼੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਹੈਰੋਇਨ ਦੇ ਨਾਲ ਫੜੇ ਗਏ ਦੋ ਵਿਅਕਤੀਆਂ ਨੂੰ ਛੁਡਵਾਉਣ ਦੇ ਲਈ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੇ ਪੁਲਿਸ ਦੇ ਨਾਲ ਹੱਥੋਪਾਈ ਕੀਤੀ ਅਤੇ ਏਐਸਆਈ ਦੀ ਵਰਦੀ ਨੂੰ ਹੱਥ ਪਾ ਕੇ ਖਿੱਚਿਆ ਗਿਆ। ਇਸ ਮਾਮਲੇ ਵਿੱਚ ਥਾਣਾ ਸਿਟੀ ਪੁਲਿਸ ਨੇ ਔਰਤ ਸਮੇਤ ਤਿੰਨ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਦੇ ਨਾਲ ਸਾਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਨਿਵਾਸੀ ਗਲੀ ਨੰ: ਸੱਤ, ਗੋਨੇਆਣਾ ਰੋਡ ਮੁਕਤਸਰ ਅਤੇ ਰਾਜ ਕੁਮਾਰ ਪੁੱਤਰ ਵੀਰ ਨਿਵਾਸੀ ਗਲੀ ਨੰ: 13, ਗੋਨੇਆਣਾ ਰੋਡ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਦੋਂ ਪੁਲਿਸ ਟੀਮ ਜਾਂਚ ਦੇ ਲਈ ਗੋਨੇਆਣਾ ਰੋਡ ਸਥਿਤ ਸਮਸ਼ਾਨਘਾਟ ਵਿੱਚ ਮੌਜੂਦ ਸੀ ਤਾਂ ਇੱਕ ਔਰਤ ਅਤੇ ਦੋ ਵਿਅਕਤੀ ਮੌਕੇ ’ਤੇ ਆਏ ਤੇ ਗਾਲੀ ਗਲੋਚ ਕਰਨ ਲੱਗੇ ਅਤੇ ਕਥਿਤ ਦੋਸ਼ੀਆਂ ਨੂੰ ਛੁਡਾਉਣ ਦਾ ਯਤਨ ਕੀਤਾ। ਇਸੇ ਦੌਰਾਨ ਉਨ੍ਹਾਂ ਨੇ ਪੁਲਿਸ ਦੇ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ ਅਤੇ ਏਐਸਆਈ ਬਲਵਿੰਦਰ ਸਿੰਘ ਦੀ ਵਰਦੀ ਨੂੰ ਹੱਥ ਪਾ ਲਿਆ। ਏਐਸਆਹੀ ਨੇ ਆਪਣੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਬੜੀ ਮੁਸ਼ੱਕਤ ਦੇ ਬਾਅਦ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਫੜਕੇ ਮਹਿਲਾ ਤੋਂ ਉਸ ਦਾ ਨਾਮ ਪਤਾ ਪੁੱਛਿਆ ਤਾਂ ਔਰਤ ਨੇ ਆਪਣਾ ਨਾਮ ਕੁਲਦੀਪ ਕੌਰ ਦੱਸਿਆ ਅਤੇ ਇੱਕ ਵਿਅਕਤੀ ਨੇ ਆਪਣਾ ਨਾਮ ਕਸ਼ਮੀਰ ਸਿੰਘ ਅਤੇ ਦੂਜੇ ਨੇ ਆਪਣਾ ਨਾਮ ਸੈਫੀ ਸਿੰਘ ਨਿਵਾਸੀ ਗਿੱਦੜਬਾਹਾ ਦੱਸਿਆ। ਉਪਰੋਕਤ ਮਹਿਲਾ ਤੇ ਦੋ ਵਿਅਕਤੀਆਂ ਨੇ ਮਿਲ ਕੇ ਏਐਸਆਈ ਤੇ ਪੁਲਿਸ ਪਾਰਟੀ ਦੀ ਡਿਊਟੀ ਵਿੱਚ ਵਿਘਨ ਪਾਇਆ। ਵਰਦੀ ’ਤੇ ਹੱਥ ਪਾਇਆ ਤੇ ਕਥਿਤ ਦੋਸ਼ੀਆਂ ਨੂੰ ਛੁਡਾਉਣ ਦੀ ਕੋਸਿਸ਼ ਕੀਤੀ ਹੈ, ਜਿਸ ’ਤੇ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।
ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ
Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…








